ਕੋਟਕਪੂਰਾ ਗੋਲੀਕਾਂਡ: ਸਾਬਕਾ ਐੱਸ.ਐੱਚ.ਓ. ਨੂੰ ਇਕ ਦਿਨ ਲਈ ਪੁਲਸ ਰਿਮਾਂਡ ''ਤੇ ਭੇਜਿਆ
Friday, Jun 26, 2020 - 11:11 AM (IST)
.ਫਰੀਦਕੋਟ (ਬਾਂਸਲ, ਜਗਦੀਸ਼): ਕੋਟਕਪੂਰਾ ਗੋਲੀਕਾਂਡ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਕੋਟਕਪੂਰਾ ਦੇ ਸਾਬਕਾ ਐੱਚ.ਐੱਚ.ਓ. ਗੁਰਦੀਪ ਸਿੰਘ ਪੰਧੇਰ ਨੂੰ ਗ੍ਰਿਫਤਾਰ ਕਰ ਕੇ ਡਿਊਟੀ ਮੈਜਿਸਟ੍ਰੇਟ ਹਰਵਿੰਦਰ ਸਿੰਘ ਸਿੰਧੀਆ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ 'ਤੇ ਅਦਾਲਤ ਨੇ ਉਸ ਨੂੰ ਇਕ ਦਿਨ ਲਈ ਪੁਲਸ ਹਿਰਾਸਤ ਵਿਚ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: ਮਾਂ ਦੀ ਮਮਤਾ: ਕੋਰੋਨਾ ਪਾਜ਼ੇਟਿਵ ਆਏ ਪੁੱਤ ਲਈ ਖੁਦ ਵੀ ਪਹੁੰਚੀ ਹਸਪਤਾਲ
ਜਾਣਕਾਰੀ ਮੁਤਾਬਕ ਉਕਤ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਨੇ ਕੋਟਕਪੂਰਾ ਦੇ ਸਾਬਕਾ ਐੱਸ.ਐੱਚ.ਓ.ਗੁਰਦੀਪ ਸਿੰਘ ਪੰਧੇਰ ਨੂੰ ਮਾਲ ਮੰਡੀ ਅਮ੍ਰਿਤਸਰ ਵਿਖੇ ਸਥਿਤ ਦਫਤਰ ਵਿਚ ਪੁੱਛਗਿਛ ਲਈ ਬੁਲਾਇਆ ਸੀ, ਜਿੱਥੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਸੀ। ਸਾਲ 2015 'ਚ ਥਾਣਾ ਸਿਟੀ ਕੋਟਕਪੂਰਾ ਵਿਖੇ ਗੁਰਦੀਪ ਸਿੰਘ ਪਧੇਰ ਵਲੋਂ 15 ਪੰਥਕ ਆਗੂਆਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਦੇ ਅਨੇਕਾਂ ਹੋਰ ਨਾਮੂਲਮ ਸਾਥੀਆਂ ਦੇ ਖਿਲਾਫ਼ ਸੰਗੀਨ ਧਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉੱਘੀਆਂ ਪੰਥਕ ਸਖਸ਼ੀਅਤਾਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਬਾਅਦ 'ਚ ਇਹ ਮਾਮਲਾ ਰੱਦ ਕਰ ਦਿੱਤਾ ਗਿਆ ਸੀ ਪਰ ਫਿਰ ਵੀ ਐੱਫ.ਆਈ.ਆਰ. ਹੁਣ ਪੁਲਸ ਲਈ ਸਿਰਦਰਦੀ ਬਣਦੀ ਜਾ ਰਹੀ ਹੈ ਅਤੇ ਗੁਰਦੀਪ ਸਿੰਘ ਪੰਧੇਰ ਨੂੰ 409,467 ਆਈ. ਪੀ. ਸੀ. ਦਾ ਵਾਧਾ ਕਰ ਕੇ ਗੁਰਦੀਪ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਹੁਣ ਪੁਲਸ ਵਲੋਂ ਉਨ੍ਹਾਂ ਅਕਾਲੀ ਆਗੂਆਂ ਨੂੰ ਸ਼ੱਕ ਦੇ ਘੇਰੇ ਵਿਚ ਲਿਆ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ । ਜਿਸ 'ਤੇ ਗੁਰਦੀਪ ਸਿੰਘ ਪੰਧੇਰ ਦੇ ਵਕੀਲ ਨਰਿੰਦਰ ਕੁਮਾਰ ਗੁਪਤਾ ਵਲੋਂ ਵਿਰੋਧ ਕਰਨ ਦੇ ਬਾਵਜੂਦ ਅਦਾਲਤ ਨੇ ਗੁਰਦੀਪ ਸਿੰਘ ਪੰਧੇਰ ਨੂੰ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: ਅਸਲਾ ਧਾਰਕਾਂ ਲਈ ਨਵੀਂ ਡੈੱਡਲਾਈਨ ਜਾਰੀ,ਹੁਣ 2 ਤੋਂ ਵੱਧ ਹਥਿਆਰ ਰੱਖਣ ਵਾਲੇ ਹੋ ਜਾਣ ਸਾਵਧਾਨ!