ਕੋਟਕਪੂਰਾ ਗੋਲੀਕਾਂਡ: ਐੱਸ.ਪੀ.ਅਤੇ ਐੱਸ.ਐੱਚ.ਓ.ਦੀ ਜ਼ਮਾਨਤ ਅਰਜ਼ੀ ਰੱਦ
Thursday, Jul 16, 2020 - 02:00 PM (IST)
ਫਰੀਦਕੋਟ (ਜਗਦੀਸ਼): ਕੋਟਕਪੂਰਾ ਗੋਲੀਕਾਂਡ 'ਚ ਗ੍ਰਿਫਤਾਰ ਕੀਤੇ ਗਏ ਥਾਣਾ ਸਿਟੀ ਕੋਟਕਪੂਰਾ ਦੇ ਤਤਕਾਲੀ ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ ਅਤੇ ਉਸ ਵੇਲੇ ਦੇ ਤਤਕਾਲੀ ਡੀ.ਐੱਸ.ਪੀ. ਬਲਜੀਤ ਸਿੰਘ ਸਿੱਧੂ ਦੀਆਂ ਜ਼ਮਾਨਤ ਅਰਜ਼ੀਆਂ ਨੂੰ ਅੱਜ ਕਾਰਜਕਾਰੀ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਨੇ ਇਨ੍ਹਾਂ ਦੋਵਾਂ ਦੀਆਂ ਜ਼ਮਾਨਤਾਂ ਵਿਸ਼ੇਸ਼ ਜਾਂਚ ਟੀਮ ਦਰਮਿਆਨ ਲੰਬੀ ਬਹਿਸ ਤੋਂ ਬਾਅਦ ਰੱਦ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ: ਗਲੀ 'ਚ ਖੇਡ ਰਹੇ ਬੱਚੇ ਨੂੰ ਕੁੱਤੇ ਨੇ ਨੋਚ-ਨੋਚ ਕੇ ਖਾਧਾ, ਮੂੰਹ 'ਤੇ ਲੱਗੇ 26 ਟਾਂਕੇ
ਜਾਣਕਾਰੀ ਅਨੁਸਾਰ ਕੋਟਕਪੂਰਾ ਗੋਲੀਕਾਂਡ 'ਚ ਸਰਕਾਰੀ ਕਾਰਤੂਸਾਂ ਨੂੰ ਖੁਰਦ-ਬੁਰਦ ਕਰਨ ਅਤੇ ਫਰਜ਼ੀ ਰਿਕਾਰਡ ਤਿਆਰ ਕਰਨ ਦੇ ਦੋਸ਼ ਹੇਠ ਕੋਟਕਪੂਰਾ ਦੇ ਸਾਬਕਾ ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ , ਜੋ ਇਸ ਵਕਤ ਜੇਲ ਵਿਚ ਨਜ਼ਰਬੰਦ ਹੈ ਅਤੇ ਐੱਸ. ਪੀ. ਬਲਜੀਤ ਸਿੰਘ ਨੇ ਆਪਣੀ ਗ੍ਰਿਫਤਾਰੀ ਨੂੰ ਰੋਕ ਲਾਉਣ ਲਈ ਅਦਾਲਤ ਵਿਚ ਅਗਾਊ ਜ਼ਮਾਨਤ ਦੀ ਮੰਗ ਕਰਦਿਆਂ ਖਦਸ਼ਾ ਜ਼ਾਹਿਰ ਕੀਤਾ ਸੀ ਕਿ ਵਿਸ਼ੇਸ਼ ਜਾਂਚ ਟੀਮ ਉਸ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕਰ ਸਕਦੀ ਹੈ। ਇਨ੍ਹਾਂ ਨੇ ਚੱਲਦੇ ਮੁਕੱਦਮੇ ਤੱਕ ਜ਼ਮਾਨਤ ਦੀ ਮੰਗ ਕਰਦਿਆਂ ਕਿਹਾ ਸੀ ਕਿ ਜੇਕਰ ਜ਼ਮਾਨਤ 'ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਉਹ ਜਾਂਚ ਪ੍ਰਕਿਰਿਆ ਨੂੰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਹੀਂ ਕਰੇਗਾ। ਇਸ ਦੇ ਨਾਲ ਹੀ ਵਿਸ਼ੇਸ਼ ਜਾਂਚ ਟੀਮ ਨੇ ਗੁਰਦੀਪ ਸਿੰਘ ਪੰਧੇਰ ਨੂੰ ਬਹਿਬਲ ਗੋਲੀਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਕਰ ਲਿਆ ਹੈ।