ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਨਵੀਂ ਬਣੀ SIT ਨੇ ਜਾਂਚ ’ਚ ਲਿਆਂਦੀ ਤੇਜ਼ੀ, ਬਿਆਨ ਦਰਜ ਕਰਵਾਉਣ ਪਹੁੰਚੇ 42 ਗਵਾਹ

Thursday, May 27, 2021 - 01:47 PM (IST)

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਨਵੀਂ ਬਣੀ SIT ਨੇ ਜਾਂਚ ’ਚ ਲਿਆਂਦੀ ਤੇਜ਼ੀ, ਬਿਆਨ ਦਰਜ ਕਰਵਾਉਣ ਪਹੁੰਚੇ 42 ਗਵਾਹ

ਫਰੀਦਕੋਟ (ਜਗਤਾਰ): ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਸਪੈਸ਼ਲ ਇਨਵੇਸਟੀਗੇਸ਼ਨ ਟੀਮ ਨੂੰ ਹਾਈਕੋਰਟ ਵੱਲੋਂ ਭੰਗ ਕੀਤੇ ਜਾਣ ਅਤੇ ਉਸ ਟੀਮ ਦੀ ਜਾਂਚ ਰੱਦ ਕੀਤੇ ਜਾਣ ਤੋਂ ਬਾਅਦ ਹਾਈਕੋਰਟ ਦੇ ਨਿਰਦੇਸ਼ ਤੇ ਪੰਜਾਬ ਸਰਕਾਰ ਵੱਲੋਂ ADGP ਐੱਲ.ਕੇ. ਯਾਦਵ ਦੀ ਅਗਵਾਈ ਵਾਲੀ ਨਵੀ ਜਾਂਚ ਟੀਮ ਗਠਿਤ ਕੀਤੀ ਗਈ ਹੈ, ਜਿਸ ਵਲੋਂ ਆਪਣੀ ਜਾਂਚ ’ਚ ਤੇਜ਼ੀ ਲਿਆਂਦੀ ਗਈ ਹੈ।

ਇਹ ਵੀ ਪੜ੍ਹੋ: ਕੋਰੋਨਾ ਨੇ ਉਜਾੜਿਆ ਹੱਸਦਾ ਵੱਸਦਾ ਘਰ, ਪਿਓ ਦਾ ਹੋਇਆ ਸਸਕਾਰ ਤਾਂ ਪਿੱਛੋਂ ਪੁੱਤ ਨੇ ਵੀ ਤੋੜਿਆ ਦਮ

ਇਸ ਤੋਂ ਪਹਿਲਾਂ ਜਾਂਚ ਟੀਮ ਕੋਟਕਪੂਰਾ ਵਿਖੇ ਘਟਨਾ ਵਾਲੀ ਜਗ੍ਹਾ ਦਾ ਵੀ ਦੌਰਾ ਕਰ ਚੁੱਕੀ ਹੈ ਤੇ ਅੱਜ ਫਰੀਦਕੋਟ ’ਚ ਬਣੇ ਕੈਂਪਸ ਆਫਿਸ ’ਚ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਗਵਾਹਾਂ ਨੂੰ ਉਨ੍ਹਾਂ ਦੇ ਬਿਆਨ ਦਰਜ ਕਰਵਾਉਣ ਲਈ ਸੱਦਿਆ ਗਿਆ ਹੈ। ਸੂਤਰਾਂ ਮੁਤਾਬਕ ਅੱਜ ਕਰੀਬ 42 ਗਵਾਹ ਆਪਣੇ ਬਿਆਨ ਦਰਜ ਕਰਵਾਉਣ ਲਈ ਕੈਂਪਸ ਆਫਿਸ ਪੁਹੰਚੇ। ਦਸ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਵਾਲੀ ਸਿਟ ਭੰਗ ਕੀਤੇ ਜਾਣ ਤੋਂ ਬਾਅਦ ਕਈ ਸਿੱਖ ਜਥੇਬੰਦੀਆਂ ਵੱਲੋਂ ਨਵੀ SIT ਨੂੰ ਕੋਈ ਸਹਿਯੋਗ ਨਾ ਦੇਣ ਦਾ ਐਲਾਨ ਕੀਤਾ ਸੀ। ਹੁਣ ਦੇਖਣਾ ਹੋਵੇਗਾ ਕਿ ਹਾਈਕੋਰਟ ਦੇ ਆਦੇਸ਼ ਅਨੁਸਾਰ ਛੇ ਮਹੀਨੇ ’ਚ ਆਪਣੀ ਜਾਂਚ ਮੁਕੰਮਲ ਕਰ ਰਿਪੋਰਟ ਅਦਾਲਤ ’ਚ ਸਬਮਿਟ ਕਰਨ ਨੂੰ ਲੈ ਕੇ ਨਵੀਂ SIT ਕਿੰਨੀ ਜਲਦੀ ਆਪਣੀ ਜਾਂਚ ਮੁਕੰਮਲ ਕਰਦੀ ਹੈ।

ਇਹ ਵੀ ਪੜ੍ਹੋ:  ਥਾਣੇਦਾਰ ਵੱਲੋਂ ਜਬਰ ਜ਼ਿਨਾਹ ਦੇ ਮਾਮਲੇ 'ਚ ਪੰਜਾਬ ਪੁਲਸ ਨੂੰ ਝਟਕਾ, ਹਾਈਕੋਰਟ ਵੱਲੋਂ ਨਵੀਂ ਸਿਟ ਦਾ ਗਠਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News