‘ਕੋਟਕਪੂਰਾ ਗੋਲੀਕਾਂਡ ’ਚ ਨਾਮਜ਼ਦ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ’

03/05/2021 12:00:35 AM

ਚੰਡੀਗੜ੍ਹ,(ਹਾਂਡਾ)- ਕੋਟਕਪੂਰਾ 'ਚ ਹੋਏ ਗੋਲੀਕਾਂਡ ਨੂੰ ਲੈ ਕੇ ਮੁਲਜ਼ਮ ਬਣਾਏ ਗਏ ਪੰਜਾਬ ਦੇ ਸਾਬਕਾ ਪੁਲਸ ਮੁਖੀ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੋਕ ਲਗਾਉਂਦਿਆਂ ਸੈਣੀ ਦੀ ਜ਼ਮਾਨਤ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ 23 ਮਾਰਚ ਲਈ ਨੋਟਿਸ ਵੀ ਜਾਰੀ ਕੀਤਾ ਹੈ। ਕੋਟਕਪੂਰਾ ਵਿਚ ਹੋਏ ਉਕਤ ਗੋਲੀਕਾਂਡ ਦਾ ਇਹ ਕੇਸ ਫਰੀਦਕੋਟ ਦੀ ਟ੍ਰਾਇਲ ਕੋਰਟ ਵਿਚ ਚੱਲ ਰਿਹਾ ਹੈ। ਇਸ ਕੇਸ ਵਿਚ ਸੈਣੀ ਖਿਲਾਫ਼ ਚਲਾਨ ਵੀ ਪੇਸ਼ ਕੀਤਾ ਜਾ ਚੁੱਕਿਆ ਹੈ।

ਸੈਣੀ ਨੇ ਪਹਿਲਾਂ ਇਸ ਮਾਮਲੇ ਵਿਚ ਟ੍ਰਾਇਲ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ, ਜਿਸ ਨੂੰ ਟ੍ਰਾਇਲ ਕੋਰਟ ਨੇ ਖਾਰਜ ਕਰ ਦਿੱਤਾ ਸੀ। ਅਗਾਊਂ ਜ਼ਮਾਨਤ ਪਟੀਸ਼ਨ ਟ੍ਰਾਇਲ ਕੋਰਟ ਤੋਂ ਖਾਰਿਜ ਹੋਣ ਤੋਂ ਬਾਅਦ ਸੈਣੀ ਨੇ ਹੁਣ ਹਾਈਕੋਰਟ ਵਿਚ ਪਟੀਸ਼ਨ ਦਰਜ ਕਰਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਵੀਰਵਾਰ ਨੂੰ ਸੈਣੀ ਦੀ ਇਸ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ 23 ਮਾਰਚ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗ ਲਿਆ ਹੈ ਅਤੇ ਨਾਲ ਹੀ ਮਾਮਲੇ ਦੀ ਅਗਲੀ ਸੁਣਵਾਈ ਤਕ ਸੈਣੀ ਦੀ ਗ੍ਰਿਫ਼ਤਾਰੀ ’ਤੇ ਅੰਤਰਿਮ ਰੋਕ ਵੀ ਲਗਾ ਦਿੱਤੀ ਹੈ।


Bharat Thapa

Content Editor

Related News