ਕੋਟਕਪੂਰਾ ਗੋਲੀਕਾਂਡ ਮਾਮਲੇ ''ਚ ਪੰਜਾਬ ਸਰਕਾਰ ਨੇ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਦਿੱਤੀ ਚੁਣੌਤੀ

Friday, Aug 20, 2021 - 10:15 AM (IST)

ਕੋਟਕਪੂਰਾ ਗੋਲੀਕਾਂਡ ਮਾਮਲੇ ''ਚ ਪੰਜਾਬ ਸਰਕਾਰ ਨੇ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਦਿੱਤੀ ਚੁਣੌਤੀ

ਚੰਡੀਗੜ੍ਹ (ਭਾਸ਼ਾ)- ਕੋਟਕਪੂਰਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਸਪੈਸ਼ਲ ਲੀਵ ਪਟੀਸ਼ਨ (ਐੱਸ. ਐੱਲ. ਪੀ.) ਫਾਈਲ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 4 ਮਹੀਨੇ ਪਹਿਲਾਂ ਐੱਸ. ਆਈ. ਟੀ. ਦੀ ਜਾਂਚ ਰਿਪੋਰਟ ਰੱਦ ਕਰਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਐੱਸ. ਐੱਲ. ਪੀ. ਦਾਇਰ ਕੀਤੀ ਹੈ।

ਇਹ ਵੀ ਪੜ੍ਹੋ: ਆਦਮਪੁਰ 'ਚ ਸ਼ਰਮਨਾਕ ਘਟਨਾ, ਦਿਵਿਆਂਗ ਨੌਜਵਾਨ ਵੱਲੋਂ 11 ਸਾਲਾ ਬੱਚੀ ਨਾਲ ਜਬਰ-ਜ਼ਿਨਾਹ

ਧਿਆਨਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਪੰਜਾਬ ਦੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਦੀ ਟੀਮ ਨੇ ਕੀਤੀ ਸੀ, ਜਿਸ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਖਾਰਿਜ ਕਰ ਦਿੱਤਾ ਸੀ। ਇਸ ਪੂਰੇ ਮਾਮਲੇ ਦੀ ਜਾਂਚ ਲਈ ਨਵੀਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸ. ਆਈ. ਟੀ.) ਬਣਾਉਣ ਦੇ ਹੁਕਮ ਦਿੱਤੇ ਸਨ। ਨਾਲ ਹੀ ਕਿਹਾ ਸੀ ਕਿ ਨਵੀਂ ਐੱਸ. ਆਈ. ਟੀ. ਵਿੱਚ ਕੁੰਵਰ ਨੂੰ ਸ਼ਾਮਲ ਨਾ ਕੀਤਾ ਜਾਵੇ। ਇਸ ਤੋਂ ਬਾਅਦ ਕੁੰਵਰ ਨੇ ਪੁਲਸ ਸੇਵਾ ਤੋਂ ਆਪਣੀ ਇੱਛਾ ਨਾਲ ਸੇਵਾਮੁਕਤੀ ਲੈ ਲਈ ਸੀ। ਕੋਰਟ ਨੇ ਕਿਹਾ ਕਿ ਨਵੀਂ ਐੱਸ. ਆਈ. ਟੀ. ਪੂਰੀ ਤਰ੍ਹਾਂ ਰਾਜਨੀਤਕ ਪ੍ਰਭਾਵ ਦੇ ਬਿਨਾਂ ਕੰਮ ਕਰੇਗੀ।

ਇਹ ਵੀ ਪੜ੍ਹੋ: ਸੁਖਮੀਤ ਡਿਪਟੀ ਦੇ ਕਤਲ ਕਾਂਡ 'ਚ ਵੱਡਾ ਖ਼ੁਲਾਸਾ, ਪਲਾਨਿੰਗ ’ਚ ਸ਼ਾਮਲ ਸੀ ਕਾਰੋਬਾਰੀ ਟਿੰਕੂ ਦਾ ਕਾਤਲ ਪੁਨੀਤ

ਕੀ ਹੈ ਮਾਮਲਾ
ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਚ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਕੋਟਕਪੂਰਾ ਵਿੱਚ ਧਰਨਾ ਦੇ ਰਹੇ ਲੋਕਾਂ ’ਤੇ 14 ਅਕਤੂਬਰ, 2015 ਨੂੰ ਪੁਲਸ ਨੇ ਫਾਇਰਿੰਗ ਕਰ ਦਿੱਤੀ ਸੀ। ਇਸ ਦੌਰਾਨ 25 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ ਸਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News