ਕੋਟਕਪੁਰਾ ਗੋਲ਼ੀਕਾਂਡ ਮਾਮਲੇ ’ਚ ਨਵੀਂ ਬਣੀ ਸਿੱਟ ਨੇ ਸ਼ੁਰੂ ਕੀਤੀ ਜਾਂਚ

05/13/2021 7:00:32 PM

ਕੋਟਕਪੁਰਾ (ਨਰਿੰਦਰ ਬੈੜ): ਕੋਟਕਪੁਰਾ ਗੋਲੀਕਾਂਡ ਮਾਮਲੇ ’ਚ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਨੇ ਆਦੇਸ਼ਾਂ ’ਤੇ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ ਐੱਸ.ਆਈ.ਟੀ. ਨੇ ਅੱਜ ਵੀਰਵਾਰ ਨੂੰ ਆਧੁਨਿਕ ਤੌਰ ’ਤੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਕੋਟਕਪੁਰਾ ਦੇ ਬੱਤੀਆਂ ਵਾਲੇ ਚੌਂਕ ’ਚ ਪਹੁੰਚ ਕੇ ਸਬੰਧਿਤ ਅਧਿਕਾਰੀਆਂ ਤੋਂ ਜਾਣਕਾਰੀ ਲਈ।

ਇਹ ਵੀ ਪੜ੍ਹੋ: ਕੈਨੇਡਾ ਭੇਜੀ ਪਤਨੀ ਦੀ ਬੇਵਫ਼ਾਈ ਨੇ ਤੋੜਿਆ ਪਤੀ ਦਾ ਦਿਲ, ਖ਼ੁਦਕੁਸ਼ੀ ਨੋਟ ਲਿਖ ਚੁੱਕਿਆ ਖ਼ੌਫਨਾਕ ਕਦਮ

ਜਾਇਜ਼ਾ ਲੈਣ ਵਾਲੀ ਟੀਮ ’ਚ ਐੱਸ.ਆਈ.ਟੀ. ਦੇ ਮੁਖੀ ਅਤੇ ਏ.ਡੀ.ਜੀ.ਪੀ. ਵਿਜੀਲੈਂਸ ਐੱਲ.ਕੇ.ਯਾਦਵ ਤੋਂ ਇਲਾਵਾ ਟੀਮ ਦੇ ਮੈਂਬਰ ਪੁਲਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਅਤੇ ਡੀ.ਆਈ.ਜੀ. ਫ਼ਰੀਦਕੋਟ ਰੇਂਜ ਸੁਰਜੀਤ ਸਿੰਘ ਵੀ ਸ਼ਾਮਲ ਸਨ। ਕੋਟਕਪੁਰਾ ਗੋਲੀਕਾਂਡ ਦੀ ਜਾਂਚ ਦੇ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ ਦੇ ਮੁਤਾਬਕ ਪੰਜਾਬ ਸਰਕਾਰ ਨੇ ਤਿੰਨ ਮੈਂਬਰ ਵਿਸ਼ੇਸ਼ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ ਸੀ। ਅਦਾਲਤ ਦੇ ਆਦੇਸ਼ ਦੇ ਮੁਤਾਬਕ ਟੀਮ ਨੂੰ ਗੋਲੀਕਾਂਡ ਦੀ ਜਾਂਚ ਨੂੰ ਤਰਜੀਹ ਦੇ ਆਧਾਰ ’ਤੇ ਛੇ ਮਹੀਨੇ ’ਚ ਪੂਰਾ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਕੋਰੋਨਾ ਕਾਲ 'ਚ ‘ਸੰਜੀਵਨੀ’ ਵਜੋਂ ਉਭਰਿਆ ਭਾਰਤੀ ਰੇਲਵੇ, ਸਪਲਾਈ ਕੀਤੀ 6260 ਮੀਟ੍ਰਿਕ ਟਨ ਮੈਡੀਕਲ ਆਕਸੀਜਨ

ਗ੍ਰਹਿ ਵਿਭਾਗ ਵਲੋਂ ਜਾਰੀ ਆਦੇਸ਼ ਦੇ ਮੁਤਾਬਕ ਐਸ.ਆਈ.ਟੀ. ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ ਦਾ ਪਾਲਣ ਕਰੇਗੀ, ਜਿਸ ’ਚ ਕਿਹਾ ਗਿਆ ਹੈ ਕਿ ਇਸ ਜਾਂਚ ’ਚ ਕੋਈ ਵੀ ਅੰਦਰੂਨੀ ਜਾਂ ਬਾਹਰੀ ਤੌਰ ’ਤੇ ਦਖ਼ਲ ਨਹੀਂ ਦਿੱਤੀ ਜਾਣੀ ਚਾਹੀਦੀ। ਇਸ ਆਦੇਸ਼ ’ਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਐੱਸ.ਆਈ.ਟੀ. ਸਾਂਝਾ ਤੌਰ ’ਤੇ ਕੰਮ ਕਰੇਗੀ ਅਤੇ ਇਸ ਦੇ ਸਾਰੇ ਮੈਂਬਰ ਜਾਂਚ ਦੀ ਸਾਰੀ ਕਾਰਵਾਈ ਅਤੇ ਅੰਤਿਮ ਰਿਪੋਰਟ ’ਤੇ ਆਪਣੇ ਦਸਤਖ਼ਤ ਕਰਨਗੇ।
ਆਦੇਸ਼ ’ਚ ਕਿਹਾ ਗਿਆ ਹੈ ਕਿ ਐੱਸ.ਆਈ.ਟੀ. ਦੇ ਮੈਂਬਰਾਂ ਨੂੰ ਵੀ ਗਵਾਹ ਜਾਂਚ ਅਧਿਕਾਰੀ ਦੇ ਤੌਰ ’ਤੇ ਸੂਚੀ ’ਚ ਸ਼ਾਮਲ ਕੀਤਾ ਜਾਵੇਗਾ। ਕਾਨੂੰਨ ਮੁਤਾਬਕ, ਐੱਸ.ਆਈ.ਟੀ. ਜਾਂਚ ਸਬੰਧੀ ਸੂਹੇ ਦੀ ਕਿਸੇ ਵੀ ਕਾਰਜਕਾਰੀ ਜਾਂ ਪੁਲਸ ਅਥਾਰਿਟੀ ਨੂੰ ਰਿਪੋਰਟ ਨਹੀਂ ਕਰੇਗੀ ਅਤੇ ਸਿਰਫ਼ ਸਬੰਧਿਤ ਮੈਜੀਸਟਰੇਟ ਨੂੰ ਹੀ ਰਿਪੋਰਟ ਕਰੇਗੀ। 


Shyna

Content Editor

Related News