ਕੋਟਕਪੂਰਾ ਗੋਲ਼ੀਕਾਂਡ ਮਾਮਲੇ ''ਚ SIT ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਕੀਤਾ ਤਲਬ

Sunday, Jun 13, 2021 - 07:01 PM (IST)

ਚੰਡੀਗੜ੍ਹ (ਰਮਨ): ਕੋਟਕਪੁਰਾ ਗੋਲੀਕਾਂਡ ਕੇਸ ਦੀ ਜਾਂਚ ਕਰ ਰਹੀ ਏ.ਡੀ.ਜੀ.ਪੀ. ਐੱਲ.ਕੇ.ਯਾਦਵ ਦੀ ਅਗਵਾਈ ਵਾਲੀ ਐੱਸ.ਆਈ.ਟੀ.ਵਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਗਿਛ ਲਈ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ ’ਤੇ ਵਿਧਾਇਕ ਕੰਵਰ ਸੰਧੂ ਦੀ ਗੁੰਮਸ਼ੁਦਗੀ ਦਾ ਪੋਸਟਰ ਵਾਇਰਲ

ਸਾਬਕਾ ਮੁੱਖ ਮੰਤਰੀ ਨੂੰ 16 ਜੂਨ ਨੂੰ ਐੱਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ ਹਾਲਾਂਕਿ ਇਸ ਦੀ ਅਧਿਕਾਰਕ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ ਹੈ ਪਰ ਪੁਲਸ ਸੂਤਰਾਂ ਦਾ ਕਹਿਣਾ ਹੈ ਕਿ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਸਾਬਕਾ ਵਿਧਾਇਕ ਮਨਤਾਰ ਬਰਾੜ ਅਤੇ ਮਾਮਲੇ ਨਾਲ ਜੁੜੇ ਹੋਰ ਲੋਕਾਂ ਤੋਂ ਕੀਤੀ ਗਈ ਪੁੱਛਗਿਛ ਦੇ ਆਧਾਰ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਣ ਲਈ ਐੱਸ.ਆਈ.ਟੀ. ਵਲੋਂ 30 ਤੋਂ 40 ਸਵਾਲ ਤਿਆਰ ਕੀਤੇ ਗਏ ਹਨ।

ਇਹ ਵੀ ਪੜ੍ਹੋ:  ਕਬੱਡੀ ਖਿਡਾਰੀ ਕਤਲ ਮਾਮਲੇ ਵਿਚ ਇਕ ਹੌਲਦਾਰ ਸਮੇਤ 3 ਪੁਲਸ ਕਰਮਚਾਰੀ ’ਤੇ ਵੱਡੀ ਕਾਰਵਾਈ


Shyna

Content Editor

Related News