ਕੋਟਕਪੂਰਾ ਪੁਲਸ ਵਲੋਂ ਹੈਰੋਇਨ ਸਮੇਤ 4 ਜਣੇ ਗ੍ਰਿਫ਼ਤਾਰ

Saturday, May 31, 2025 - 05:10 PM (IST)

ਕੋਟਕਪੂਰਾ ਪੁਲਸ ਵਲੋਂ ਹੈਰੋਇਨ ਸਮੇਤ 4 ਜਣੇ ਗ੍ਰਿਫ਼ਤਾਰ

ਕੋਟਕਪੂਰਾ (ਨਰਿੰਦਰ) : ਜ਼ਿਲਾ ਪੁਲਸ ਮੁਖੀ ਡਾ. ਪ੍ਰਗਿਆ ਜੈਨ ਵੱਲੋਂ ਨਸ਼ਿਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ’ਤੇ ਕੋਟਕਪੂਰਾ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ ਤਹਿਤ 4 ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਸ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਦਲਜੀਤ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਸਥਾਨਕ ਜੈਤੋ-ਮੁਕਤਸਰ ਰੋਡ ’ਤੇ ਸੂਏ ਦੇ ਪੁਲ ਕੋਲ ਮੌਜੂਦ ਸਨ ਤਾਂ ਇਸ ਦੌਰਾਨ ਦੋ ਨੌਜਵਾਨਾਂ ਵਿਸ਼ਨੂੰ ਅਤੇ ਮਨਪ੍ਰੀਤ ਸਿੰਘ ਵਾਸੀ ਕੋਟਕਪੂਰਾ ਨੂੰ 6.50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। 

ਇਸੇ ਤਰ੍ਹਾਂ ਥਾਣਾ ਸਦਰ ਪੁਲਸ ਕੋਟਕਪੂਰਾ ਵਿਖੇ ਦਰਜ ਮਾਮਲੇ ਅਨੁਸਾਰ ਐੱਸ.ਆਈ ਚਰਨਜੀਤ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਪੰਜਗਰਾਈ ਕਲਾਂ ਤੋਂ ਮਲਕੇ ਲਿੰਕ ਰੋਡ ’ਤੇ ਪੁੱਜੀ ਤਾਂ ਉਥੋਂ ਦੋ ਵਿਅਕਤੀਆਂ ਵਿੱਕੀ ਸਿੰਘ ਅਤੇ ਹਰਦੀਪ ਸਿੰਘ ਵਾਸੀ ਪੰਜਗਰਾਈਂ ਕਲਾਂ ਨੂੰ 150 ਗ੍ਰਾਮ ਹੈਰੋਇਨ ਅਤੇ ਇੱਕ ਕੰਪਿਊਟਰ ਕੰਡੇ ਸਮੇਤ ਗ੍ਰਿਫਤਾਰ ਕੀਤਾ ਗਿਆ ਅਤੇ ਇਸ ਮਾਮਲੇ ਵਿਚ ਇਕ ਹੋਰ ਵਿਅਕਤੀ ਮਲਕੀਤ ਸਿੰਘ ਵਾਸੀ ਪੰਜਗਰਾਈਂ ਕਲਾਂ ਨੂੰ ਵੀ ਨਾਮਜ਼ਦ ਕੀਤਾ ਗਿਆ। ਇਸ ਸਬੰਧ ਵਿਚ ਪੁਲਸ ਵੱਲੋਂ ਉਕਤ ਵਿਅਕਤੀਆਂ ਖਿਲਾਫ ਐੱਨ. ਡੀ. ਪੀ. ਐੱਸ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।


author

Gurminder Singh

Content Editor

Related News