ਕੋਟਕਪੂਰਾ ਪੁਲਸ ਨੇ ਹੈਰੋਇਨ ਸਮੇਤ ਤਿੰਨ ਕਾਬੂ ਕੀਤੇ

04/08/2017 2:56:51 PM

ਕੋਟਕਪੂਰਾ (ਨਰਿੰਦਰ) : ਜ਼ਿਲਾ ਪੁਲਸ ਮੁਖੀ ਡਾ. ਨਾਨਕ ਸਿੰਘ ਵੱਲੋਂ ਨਸ਼ਿਆਂ ਖਿਲਾਫ਼ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ''ਤੇ ਥਾਣਾ ਸਿਟੀ ਪੁਲਸ ਕੋਟਕਪੂਰਾ ਨੇ ਐਸ. ਐਚ. ਓ. ਪਰਮਜੀਤ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਏ. ਐਸ. ਆਈ. ਜਗਦੀਸ਼ ਸਿੰਘ ਬਰਾੜ ਨੇ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਲੱਕੜ ਕੰਡੇ ਕੋਲ ਮੋਪਡ ''ਤੇ ਆ ਰਹੇ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ''ਤੇ ਰੋਕ ਕੇ ਤਲਾਸ਼ੀ ਲਈ ਤਾਂ ਮੋਪਡ ਚਲਾ ਰਹੇ ਸੰਜੀਵ ਕੁਮਾਰ ਵਾਸੀ ਕੋਟਕਪੂਰਾ ਤੋਂ 22 ਗ੍ਰਾਮ ਹੈਰੋਇਨ ਅਤੇ ਪਿੱਛੇ ਬੈਠੇ ਵਿਜੇ ਕੁਮਾਰ ਵਾਸੀ ਚੋਟੀਆਂ ਕਲਾਂ (ਮੋਗਾ) ਤੋਂ 28 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਏ. ਐਸ. ਆਈ. ਜਸਕਰਨ ਸਿੰਘ ਸੇਖੋਂ ਨੇ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਬੀੜ ਸਿੱਖਾਂ ਵਾਲਾ ਰੋਡ ''ਤੇ ਪੈਦਲ ਆ ਰਹੇ ਆਸ਼ੀਸ਼ ਸਿੰਘ ਵਾਸੀ ਕੋਟਕਪੂਰਾ ਨੂੰ ਸ਼ੱਕ ਦੇ ਆਧਾਰ ''ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਨ੍ਹਾਂ ਦੋਹਾਂ ਮਾਮਲਿਆਂ ਵਿੱਚ ਉਕਤ ਵਿਅਕਤੀਆਂ ਖਿਲਾਫ਼ ਥਾਣਾ ਸਿਟੀ ਕੋਟਕਪੂਰਾ ਵਿਖੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21/61/85 ਤਹਿਤ ਵੱਖ-ਵੱਖ ਮਾਮਲੇ ਦਰਜ ਕਰਕੇ ਕਾਰਵਾਈ ਕੀਤੀ ਗਈ ਹੈ।

Babita Marhas

This news is News Editor Babita Marhas