ਕੋਟਕਪੂਰਾ ਗੋਲੀ ਕਾਂਡ : ਐੱਸ. ਆਈ. ਟੀ. ’ਤੇ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਭਾਈ ਮੰਡ ਦਾ ਵੱਡਾ ਐਲਾਨ

04/10/2021 6:32:59 PM

ਫਰੀਦਕੋਟ (ਜਗਤਾਰ) : ਬੀਤੇ ਕੱਲ੍ਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਸੰਬੰਧੀ ਸੁਣਾਏ ਫੈ਼ਸਲੇ ਤੋਂ ਬਾਅਦ ਸਿੱਖ ਜਥੇਬੰਦੀਆਂ ਰੋਹ ’ਚ ਆ ਗਈਆਂ ਹਨ। ਸਰਬੱਤ ਖਾਲਸਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਲਾਨੇ ਗਏ ਮੁਤਵਾਜੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਅੱਜ ਫਰੀਦਕੋਟ ਵਿਚ ਵਿਸ਼ੇਸ਼ ਪ੍ਰੈਸ ਕਾਨਫਰੰਸ ਕਰਕੇ ਅਦਾਲਤ ਦੇ ਇਸ ਫ਼ੈਸਲੇ ਖ਼ਿਲਾਫ਼ ਜਿੱਥੇ ਰੋਸ ਪ੍ਰਗਟਾਇਆ ਗਿਆ, ਉਥੇ ਹੀ ਉਨ੍ਹਾਂ ਸਮੂਹ ਪੰਥ ਦਰਦੀਆਂ ਅਤੇ ਸਿੱਖ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਇਨਸਾਫ਼ ਲੈਣ ਲਈ ਅਗਲੀ ਰਣਨੀਤੀ ਤਿਆਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਮੂਹ ਸਿੱਖ ਭਾਈਚਾਰੇ ਅਤੇ ਪੰਥ ਦਰਦੀਆਂ ਨੂੰ 20 ਅਪ੍ਰੈਲ ਨੂੰ ਇਕੱਠ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 20 ਅਪ੍ਰੈਲ ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਵਿਚ ਇਕੱਠ ਕੀਤਾ ਜਾ ਸਕਦਾ ਹੈ ਅਤੇ ਸੰਘਰਸ਼ ਦੀ ਅਗਲੀ ਰੂਪ ਰੇਖਾ ਤਿਆਰ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕੋਰੋਨਾ ਦੇ ਔਖੇ ਸਮੇਂ ’ਚ ਪੰਜਾਬ ਲਈ ਖ਼ਤਰੇ ਦੀ ਘੰਟੀ

ਉਨ੍ਹਾਂ ਕਿਹਾ ਕਿ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵਲੋਂ ਕੀਤੀ ਗਈ ਜਾਂਚ ਪੂਰੀ ਹੋਣ ’ਤੇ ਸਭ ਨੂੰ ਜਲਦ ਇਨਸਾਫ਼ ਮਿਲਣ ਦੀ ਆਸ ਬੱਝੀ ਸੀ ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਬੀਤੇ ਕੱਲ੍ਹ ਦਿੱਤੇ ਗਏ ਫ਼ੈਸਲੇ ਨਾਲ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ। ਪੰਜਾਬ ਸਰਕਾਰ ਲੋਕਾਂ ਨਾਲ ਇਨਸਾਫ਼ ਦੇਣ ਦਾ ਕੀਤਾ ਵਾਅਦਾ ਪੂਰਾ ਕਰਨ ਵਿਚ ਅਸਫਲ ਹੋਈ ਹੈ। ਉਨ੍ਹਾਂ ਕਿਹਾ ਕਿ ਸਾਡੀ ਆਸ ਟੁੱਟੀ ਹੈ ਹੌਂਸਲਾ ਨਹੀਂ ਅਸੀਂ ਉਦੋਂ ਤੱਕ ਸੰਘਰਸ਼ ਜਾਰੀ ਰੱਖਾਂਗੇ ਜਦੋਂ ਤੱਕ ਇਨਸਾਫ਼ ਨਹੀਂ ਮਿਲ ਜਾਂਦਾ।

ਇਹ ਵੀ ਪੜ੍ਹੋ : ਪੰਜ ਸਿੰਘ ਸਾਹਿਬਾਨ ਨੇ ਚੀਫ਼ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ’ਤੇ ਲਾਈ ਰੋਕ ਹਟਾਈ

ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਜੋ ਹਾਈ ਕੋਰਟ ਦਾ ਫ਼ੈਸਲਾ ਆਇਆ ਹੈ, ਉਸ ਵਿਚ ਪੰਜਾਬ ਸਰਕਾਰ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਮਾੜੀ ਕਾਰਗੁਜ਼ਾਰੀ ਸਾਫ ਵੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਕੁਰਸੀ ’ਤੇ ਇਨਸਾਫ ਲੈਣ ਲਈ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਬਿਠਾਇਆ ਸੀ ਉਸ ਕੁਰਸੀ ’ਤੇ ਹੁਣ ਉਹ ਜ਼ਿਆਦਾ ਦੇਰ ਤੱਕ ਟਿਕ ਨਹੀਂ ਸਕਣਗੇ।

ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਬੱਸ ’ਤੇ ਹਮਲਾ, ਚਲਾਈਆਂ ਗੋਲ਼ੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News