ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ 19 ਫਰਵਰੀ ਤੱਕ ਮੁਲਤਵੀ

02/07/2020 6:09:33 PM

ਫ਼ਰੀਦਕੋਟ (ਜਗਦੀਸ਼) : ਕੋਟਕਪੂਰਾ ਗੋਲੀ ਕਾਂਡ ਵਿਚ ਅੱਜ ਸੈਸ਼ਨ ਜੱਜ ਕੁਲਦੀਪ ਕੁਮਾਰ ਕਰੀਰ ਦੀ ਅਦਾਲਤ ਵਿਚ ਕੇਸ ਦੀ ਸੁਣਵਾਈ ਲਈ ਰੱਖਿਆ ਗਿਆ ਸੀ ਪਰ ਸੈਸ਼ਨ ਜੱਜ ਕੁਲਦੀਪ ਕੁਮਾਰ ਕਰੀਰ ਦੀ ਰਿਟਾਇਰਮੈਂਟ ਹੋਣ ਕਾਰਨ ਅੱਜ ਡਿਊਟੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਇਹ ਕੇਸ ਸੁਣਵਾਈ ਲਈ ਪੇਸ਼ ਕੀਤਾ ਗਿਆ। ਇਸ ਵਿਚ ਸੁਣਵਾਈ ਦੌਰਾਨ ਡੀ. ਐੱਸ. ਪੀ. ਪਰਮਜੀਤ ਸਿੰਘ ਪੰਨੂ, ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ, ਐੱਸ. ਪੀ. ਬਲਜੀਤ ਸਿੰਘ ਸਿੱਧੂ ਅਦਾਲਤ ਦੇ ਸਾਹਮਣੇ ਪੇਸ਼ ਹੋਏ ਜਦੋਂ ਕਿ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ. ਐੱਚ. ਓ. ਗੁਰਦੀਪ ਸਿੰਘ ਪਧੇਰ ਅੱਜ ਅਦਾਲਤ ਵਿਚ ਪੇਸ਼ ਨਹੀਂ ਹੋਏ, ਜਿਨ੍ਹਾਂ ਨੂੰ ਅਦਾਲਤ ਵੱਲੋਂ ਹਾਜ਼ਰੀ ਦੀ ਛੋਟ ਦਿੱਤੀ ਗਈ ਅਤੇ ਅਗਲੀ ਤਾਰੀਖ 19 ਫਰਵਰੀ ਲਈ ਮੁਲਤਵੀ ਕੀਤੀ ਗਈ। 

ਜਾਣਕਾਰੀ ਅਨੁਸਾਰ ਕੋਟਕਪੂਰਾ ਗੋਲੀ ਕਾਂਡ ਵਿਚ ਵਿਸ਼ੇਸ਼ ਜਾਂਚ ਟੀਮ ਨੇ 17 ਅਗਸਤ 2018 ਨੂੰ ਆਈ. ਪੀ. ਸੀ. ਦੀ ਧਾਰਾ 307, 326, 325, 323, 324, 218, 148, 149 ਅਤੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਸੀ ਅਤੇ ਇਨ੍ਹਾਂ ਦੀ ਮਾਨਯੋਗ ਹਾਈਕੋਰਟ ਵੱਲੋਂ ਜਮਾਨਤ 'ਤੇ ਰਿਹਾਅ ਕੀਤਾ ਗਿਆ ਸੀ। ਮੁਲਜ਼ਮਾਂ ਨੇ ਸੈਸ਼ਨ ਅਦਾਲਤ ਵਿਚ ਦਸਤਾਵੇਜ਼ਾਂ ਲੈਣ ਦੀ ਇਕ ਅਰਜ਼ੀ ਦਿੱਤੀ ਹੋਈ ਹੈ, ਜਿਸ ਦੀ ਅਜੇ ਸੁਣਵਾਈ ਨਹੀਂ ਹੋ ਸਕੀ।

Gurminder Singh

This news is Content Editor Gurminder Singh