ਨਾਕੇਬੰਦੀ ਦੌਰਾਨ ਪੁਲਸ ਦੇ ਹੱਥ ਲੱਗੀ ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਸਣੇ 5 ਕਾਬੂ

Monday, Jul 08, 2019 - 11:56 AM (IST)

ਨਾਕੇਬੰਦੀ ਦੌਰਾਨ ਪੁਲਸ ਦੇ ਹੱਥ ਲੱਗੀ ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਸਣੇ 5 ਕਾਬੂ

ਕੋਟਕਪੂਰਾ (ਜਗਤਾਰ) - ਕੋਟਕਪੂਰਾ ਦੀ ਪੁਲਸ ਪਾਰਟੀ ਨੇ ਵੱਖ-ਵੱਖ ਥਾਵਾਂ ਦੀ ਨਾਕੇਬੰਦੀ ਕਰਕੇ 5 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਣੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣੇਦਾਰ ਸਤਪਾਲ ਸਿੰਘ ਨੇ ਪੁਲਸ ਪਾਰਟੀ ਸਣੇ ਨਾਕੇਬੰਦੀ ਕਰਕੇ ਇਕ ਐਕਟਿਵਾ ਅਤੇ ਮੋਟਰਸਾਈਕਲ 'ਤੇ ਸਵਾਰ 3 ਲੋਕਾਂ ਨੂੰ 15 ਗ੍ਰਾਮ ਹੈਰੋਇਨ ਸਣੇ ਕਾਬੂ ਕਰ ਲਿਆ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। 

ਇਸੇ ਤਰ੍ਹਾਂ ਸਬ ਇੰਸਪੈਕਟਰ ਜਸਕਰਨ ਸਿੰਘ ਨੇ ਪੁਲਸ ਪਾਰਟੀ ਨਾਲ ਮਿਲ ਕੇ ਕੋਟਕਪੂਰਾ ਬਾਈਪਾਸ ਨੇੜੇ ਨਾਕੇਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ਸਿੱਕਾ ਵਾਲਾ ਰੋਡ ਵਲੋਂ ਆ ਰਹੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੁਕਣ ਦਾ ਇਸ਼ਾਰਾ ਕੀਤਾ। ਪੁਲਸ ਵਲੋਂ ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋ 1000 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਮੌਕੇ ਤੋਂ ਕਾਬੂ ਕਰ ਲਿਆ ਗਿਆ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਗਗਨਦੀਪ ਉਰਫ ਗਗਨਾ ਅਤੇ ਗੁਰਬੀਰ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਦੇ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।


author

rajwinder kaur

Content Editor

Related News