ਬਹਿਬਲ ਕਲਾਂ ਗੋਲੀਕਾਂਡ ’ਚ ਮਾਰੇ ਗਏ ਕ੍ਰਿਸ਼ਨ ਭਗਵਾਨ ਦੇ ਪੁੱਤਰ ਨੇ ਸਰਕਾਰੀ ਨੌਕਰੀ ਤੋਂ ਦਿੱਤਾ ਅਸਤੀਫ਼ਾ

12/19/2022 10:01:10 PM

ਫ਼ਰੀਦਕੋਟ (ਰਾਜਨ)-ਬੇਅਦਬੀ ਮਾਮਲੇ ਬਹਿਬਲ ਕਲਾਂ ਗੋਲੀਕਾਂਡ ’ਚ ਮਾਰੇ ਗਏ ਕ੍ਰਿਸ਼ਨ ਭਗਵਾਨ ਦੇ ਪਰਿਵਾਰ ਦੇ ਇਕ ਮੈਂਬਰ ਪ੍ਰਭਦੀਪ ਸਿੰਘ ਨੂੰ ਤੱਤਕਾਲੀ ਸਰਕਾਰ ਵੱਲੋਂ ਦਿੱਤੀ ਗਈ ਸਰਕਾਰੀ ਨੌਕਰੀ ਤੋਂ ਅੱਜ ਪ੍ਰਭਦੀਪ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਹੈ। ਇਹ ਐਲਾਨ ਕ੍ਰਿਸ਼ਨ ਭਗਵਾਨ ਦੇ ਲੜਕੇ ਸੁਖਰਾਜ ਸਿੰਘ ਨੇ ਅੱਜ ਨੈਸ਼ਨਲ ਹਾਈਵੇ ’ਤੇ ਕਰਨ ਦੇ ਨਾਲ-ਨਾਲ ਸ਼ਹੀਦੀ ਜੋੜ ਮੇਲੇ, ਮੌਸਮ ਦੇ ਮਿਜ਼ਾਜ਼ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਵੇਖਦੇ ਹੋਏ ਨੈਸ਼ਨਲ ਹਾਈਵੇ ’ਤੇ ਲਗਾਇਆ ਗਿਆ ਜਾਮ ਵੀ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਸੁਖਰਾਜ ਸਿੰਘ ਨੇ ਗਿਲ਼ਾ ਕੀਤਾ ਕਿ 7 ਸਾਲ ਦਾ ਸਮਾਂ ਬੀਤ ਜਾਣ ਉਪਰੰਤ ਵੀ ਤੱਤਕਾਲੀ ਸਰਕਾਰ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੀ, ਜਿਸ ਦੇ ਰੋਸ ਵਜੋਂ ਉਸ ਦੇ ਭਰਾ ਨੇ ਸਰਕਾਰੀ ਨੌਕਰੀ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨੈਸ਼ਨਲ ਹਾਈਵੇ ਜਾਮ ਖੋਲ੍ਹਣ ਉਪਰੰਤ ਇਨਸਾਫ਼ ਮੋਰਚਾ ਪਹਿਲਾਂ ਵਾਂਗ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 7 ਜਨਵਰੀ ਨੂੰ ਤੱਤਕਾਲੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦਾ ਵੱਡਾ ਫ਼ੈਸਲਾ ਲਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਹੋਇਆ ਬੰਦ

ਇੱਥੇ ਇਹ ਦੱਸਣਯੋਗ ਹੈ ਕਿ ਪ੍ਰਭਦੀਪ ਸਿੰਘ ਨੂੰ ਤੱਤਕਾਲੀ ਸਰਕਾਰ ਵੱਲੋਂ ਤਰਸ ਦੇ ਆਧਾਰ ’ਤੇ ਸਰਕਾਰੀ ਸਕੂਲ ਬਹਿਬਲ ਕਲਾਂ ਵਿਖੇ ਬਤੌਰ ਅਧਿਆਪਕ ਨੌਕਰੀ ਦਿੱਤੀ ਸੀ। ਇਸ ਮੌਕੇ ਹੋਰ ਸਿੰਘਾਂ ਨੇ ਕ੍ਰਿਸ਼ਨ ਭਗਵਾਨ ਦੇ ਲੜਕੇ ਸੁਖਰਾਜ ਸਿੰਘ ਅਤੇ ਪ੍ਰਭਦੀਪ ਸਿੰਘ ਦੇ ਇਸ ਫ਼ੈਸਲੇ ਦੀ ਸਰਾਹਣਾ ਕਰਦਿਆਂ ‘ਆਪ’ ਸਰਕਾਰ ’ਤੇ ਦੋਸ਼ ਲਗਾਇਆ ਕਿ ਸਰਕਾਰ ਸਾਨੂੰ ਇਨਸਾਫ਼ ਦੇਣ ਦੇ ਹੱਕ ’ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਤੱਤਕਾਲੀ ਸਰਕਾਰ ਸਿਵਾਏ ਲਾਰਿਆਂ ਤੋਂ ਕੁਝ ਵੀ ਪੱਲੇ ਨਹੀਂ ਪਾ ਰਹੀ ਹੈ, ਇਸ ਲਈ ਜਥੇਬੰਦੀ 7 ਜਨਵਰੀ ਨੂੰ ਆਰ-ਪਾਰ ਦੀ ਲੜਾਈ ਦਾ ਐਲਾਨ ਕਰੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਬੇਅਦਬੀ ਮਾਮਲਿਆਂ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਬੀਤੀ 15 ਦਸੰਬਰ ਤੋਂ ਨੈਸ਼ਨਲ ਹਾਈਵੇ ’ਤੇ ਜਾਮ ਲਗਾਇਆ ਸੀ, ਜਦਕਿ ਬਹਿਬਲ ਕਲਾਂ ਵਿਖੇ ਜਾਰੀ ਇਨਸਾਫ਼ ਮੋਰਚਾ ਪਿਛਲੇ 1 ਸਾਲ ਤੋਂ ਲਗਾਤਾਰ ਜਾਰੀ ਹੈ। 

ਇਹ ਖ਼ਬਰ ਵੀ ਪੜ੍ਹੋ : ਪਾਸਪੋਰਟ ਬਣਵਾਉਣ ’ਚ ਪੰਜਾਬੀਆਂ ਨੇ ਵੱਡੇ ਸੂਬੇ ਪਛਾੜੇ, 2 ਪੰਜਾਬੀ ਗਾਇਕਾਂ ਦੇ ਘਰ NIA ਦੀ ਰੇਡ, ਪੜ੍ਹੋ Top 10


Manoj

Content Editor

Related News