ਕੇ.ਐੱਸ. ਰਾਜੂ ਟਰੱਸਟ ਨੇ ਐਕਸਾਈਜ਼ ਪਾਲਿਸੀ ਨੂੰ ਲੈ ਕੇ ਮਾਈਨਾਰਿਟੀ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ

Saturday, Oct 01, 2022 - 03:24 AM (IST)

ਕੇ.ਐੱਸ. ਰਾਜੂ ਟਰੱਸਟ ਨੇ ਐਕਸਾਈਜ਼ ਪਾਲਿਸੀ ਨੂੰ ਲੈ ਕੇ ਮਾਈਨਾਰਿਟੀ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ

ਅੰਮ੍ਰਿਤਸਰ (ਗੁਰਿੰਦਰ ਸਾਗਰ) : ਭਾਰਤੀ ਜਨਤਾ ਪਾਰਟੀ ਦੇ ਰਿਟਾਇਰਡ ਆਈ.ਏ.ਐੱਸ. ਅਫ਼ਸਰ ਜਗਮੋਹਨ ਸਿੰਘ ਰਾਜੂ ਨੇ ਸ਼ੁੱਕਰਵਾਰ ਇਕ ਪ੍ਰੈੱਸ ਵਾਰਤਾ ਦੌਰਾਨ ਜਾਣਕਾਰੀ ਦਿੱਤੀ ਕਿ ਉਨ੍ਹਾਂ ਵੱਲੋਂ ਕੇ.ਐੱਸ. ਰਾਜੂ ਲੀਗਲ ਟਰੱਸਟ ਚਲਾਇਆ ਜਾਂਦਾ ਹੈ, ਜੋ ਕਿ ਸਮਾਜ ਭਲਾਈ ਦੇ ਕੰਮ ਕਰਦਾ ਹੈ। ਇਸ ਦੇ ਤਹਿਤ ਹੀ ਰਾਜੂ ਵੱਲੋਂ ਪੰਜਾਬ ਦੀ ਸ਼ਰਾਬ ਪਾਲਿਸੀ ਨੂੰ ਲੈ ਕੇ ਸੂਬਾ ਸਰਕਾਰ ਨੂੰ ਇਸ ਪਾਲਿਸੀ ਨੂੰ ਬਦਲਣ ਦੀ ਗੱਲ ਕਹੀ ਗਈ ਸੀ ਪਰ ਪੰਜਾਬ ਸਰਕਾਰ ਵੱਲੋਂ ਇਸ ਨੂੰ ਅਣਗੌਲਿਆਂ ਕਰ ਦਿੱਤਾ ਗਿਆ। ਉਸ ਤੋਂ ਬਾਅਦ ਕੇ.ਐੱਸ. ਰਾਜੂ ਲੀਗਲ ਟਰੱਸਟ ਵੱਲੋਂ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਨੂੰ ਇਸ ਦੀ ਸ਼ਿਕਾਇਤ ਕੀਤੀ ਗਈ ਅਤੇ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਸ਼ਰਾਬ ਪਾਲਿਸੀ ਨੂੰ ਲੈ ਕੇ ਜਵਾਬ ਤਲਬ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜੱਗੂ ਭਗਵਾਨਪੁਰੀਆ ਦੇ ਵਿਰੋਧੀ ਹੈਪੀ ਜੱਟ ਗਰੁੱਪ ਦੇ 4 ਸ਼ੂਟਰ ਹਥਿਆਰਾਂ ਸਣੇ ਗ੍ਰਿਫ਼ਤਾਰ, ਕਰਨਾ ਸੀ ਵੱਡਾ ਕਾਂਡ

ਜਗਮੋਹਨ ਰਾਜੂ ਨੇ ਪ੍ਰੈੱਸ ਵਾਰਤਾ ਦੌਰਾਨ ਦੱਸਿਆ ਕਿ ਰਾਜੂ ਟਰੱਸਟ ਵੱਲੋਂ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਨੂੰ ਇਹ ਕਿਹਾ ਗਿਆ ਹੈ ਕਿ ਕੇਜਰੀਵਾਲ ਸਰਕਾਰ ਪੰਜਾਬ 'ਚ ਨਸ਼ੇ ਨੂੰ ਬੜ੍ਹਾਵਾ ਦੇ ਰਹੀ ਹੈ, ਜਿਸ ਨਾਲ ਪੰਜਾਬ ਦਾ ਸੱਭਿਆਚਾਰ ਖ਼ਰਾਬ ਹੋ ਰਿਹਾ ਹੈ। ਦਿੱਲੀ ਵਿੱਚ ਵੀ ਖ਼ਰਾਬ ਸ਼ਰਾਬ ਪਾਲਿਸੀ ਦੇ ਚੱਲਦੇ ਕੇਜਰੀਵਾਲ ਸਰਕਾਰ ਨਿਸ਼ਾਨੇ 'ਤੇ ਹੈ ਤੇ ਉਹੀ ਪਾਲਿਸੀ ਪੰਜਾਬ ਵਿਚ ਲਾਗੂ ਕੀਤੀ ਜਾ ਰਹੀ ਹੈ, ਜਿਸ ਨਾਲ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਖਤਰੇ ਵਿਚ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਨਸ਼ਿਆਂ ਨੂੰ ਬੜ੍ਹਾਵਾ ਦੇਣ ਵਾਲੀ ਇਸ ਪਾਲਿਸੀ ਖਿਲਾਫ਼ ਘੱਟ ਗਿਣਤੀ ਕਮਿਸ਼ਨ ਨੂੰ ਇਸ ਦੀ ਸ਼ਿਕਾਇਤ ਕੀਤੀ ਗਈ ਹੈ ਅਤੇ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਇਸ 'ਤੇ ਨੋਟਿਸ ਭੇਜ ਕੇ 18 ਅਕਤੂਬਰ ਤੱਕ ਜਵਾਬ ਤਲਬੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਸ ਦਾ ਜਵਾਬ ਨਹੀਂ ਦਿੰਦੀ ਹੈ ਤਾਂ ਉਹ ਹਾਈ ਕੋਰਟ 'ਚ ਅਪੀਲ ਕਰਨਗੇ।

ਇਹ ਵੀ ਪੜ੍ਹੋ : ਕਿਸਾਨਾਂ ਨੇ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਲਾਇਆ ਧਰਨਾ, ਪ੍ਰੇਸ਼ਾਨ ਰਾਹਗੀਰਾਂ ਨੇ ਕਹੀ ਇਹ ਗੱਲ

ਜ਼ਿਕਰਯੋਗ ਹੈ ਕਿ ਪੰਜਾਬ 'ਚ ਆਏ ਦਿਨ ਨਸ਼ਾ ਕਰਨ ਵਾਲਿਆਂ ਦੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਜਗਮੋਹਨ ਸਿੰਘ ਰਾਜੂ ਵੱਲੋਂ ਜਿਹੜੀ ਪ੍ਰੈੱਸ ਵਾਰਤਾ ਕੀਤੀ ਗਈ ਹੈ, ਉਸ ਵਿਚ ਉਨ੍ਹਾਂ ਇਹ ਕਿਹਾ ਹੈ ਕਿ ਸ਼ਰਾਬ ਬਾਕੀ ਨਸ਼ਿਆਂ ਲਈ ਸ਼ੁਰੂਆਤੀ ਦਰਵਾਜ਼ੇ ਦਾ ਕੰਮ ਕਰਦੀ ਹੈ, ਜਿਸ ਨਾਲ ਅੱਗੇ ਹੋਰ ਵੱਡੇ ਨਸ਼ਿਆਂ ਦੀ ਲਤ ਲੱਗਦੀ ਹੈ। ਇਸ ਕਰਕੇ ਸ਼ਰਾਬ ਨੂੰ ਠੱਲ੍ਹ ਪਾਉਣਾ ਜ਼ਰੂਰੀ ਹੈ, ਜਿਸ ਦਾ ਇਕ ਤਰੀਕਾ ਇਹ ਹੈ ਕਿ ਸ਼ਰਾਬ 'ਤੇ ਜ਼ਿਆਦਾ ਟੈਕਸ ਲਗਾਇਆ ਜਾਵੇ, ਜਿਸ ਨਾਲ ਸ਼ਰਾਬ ਮਹਿੰਗੀ ਹੋ ਜਾਵੇ ਤੇ ਆਮ ਬੰਦੇ ਦੀ ਪਹੁੰਚ ਤੋਂ ਦੂਰ ਹੋ ਜਾਵੇ, ਜਿਸ ਨਾਲ ਸਮਾਜ ਵਿਚ ਨਸ਼ਾ ਘੱਟ ਫੈਲੇ।

ਇਹ ਵੀ ਪੜ੍ਹੋ : ਕੈਨੇਡਾ 'ਚ ਅਮਰੀਕਾ ਤੇ ਮੈਕਸੀਕੋ ਤੋਂ ਡਰੱਗ ਮੰਗਵਾਉਣ ਦੇ ਦੋਸ਼ 'ਚ 3 ਪੰਜਾਬੀਆਂ ਸਣੇ 20 ਲੋਕ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News