ਜਸਵੀਰ ਕੁਦਨੀ ਬਣੇ ਪੰਜਾਬ ਸਟੇਟ ਇੰਡਸਟਰੀਅਲ ਡਿਵੈੱਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ

Friday, Jan 13, 2023 - 02:18 AM (IST)

ਜਸਵੀਰ ਕੁਦਨੀ ਬਣੇ ਪੰਜਾਬ ਸਟੇਟ ਇੰਡਸਟਰੀਅਲ ਡਿਵੈੱਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ

ਲਹਿਰਾਗਾਗਾ (ਗਰਗ) : ਵਿਧਾਨ ਸਭਾ ਹਲਕਾ ਲਹਿਰਾਂ 99 ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵੀਰ ਸਿੰਘ ਕੁਦਨੀ ਵੱਲੋਂ ਪਾਰਟੀ ਪ੍ਰਤੀ ਨਿਭਾਇਆ ਜਾ ਰਹੀਆਂ ਨਿਰਸੁਆਰਥ ਸੇਵਾਵਾਂ ਦੇ ਚਲਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਪੰਜਾਬ ਸਟੇਟ ਇੰਡਸਟਰੀਅਲ ਡਿਵੈੱਲਪਮੈਂਟ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : JDU ਦੇ ਸਾਬਕਾ ਪ੍ਰਧਾਨ ਸ਼ਰਦ ਯਾਦਵ ਦਾ ਦਿਹਾਂਤ, 75 ਸਾਲ ਦੀ ਉਮਰ ’ਚ ਲਏ ਆਖਰੀ ਸਾਹ

ਕੁਦਨੀ ਦੇ ਚੇਅਰਮੈਨ ਬਣਨ ’ਤੇ ਹਲਕੇ ਅੰਦਰ ਖੁਸ਼ੀ ਦਾ ਮਾਹੌਲ ਹੈ, ਦੂਜੇ ਪਾਸੇ ਆਪਣੀ ਨਿਯੁਕਤੀ ’ਤੇ ਕੁਦਨੀ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਨਿਭਾਉਣਗੇ। ਕੁਦਨੀ ਦੇ ਕਰੀਬੀ ਸਾਥੀ ਊਧਮ ਸਿੰਘ ਬਾਗੜੀ ਨੇ ਕਿਹਾ ਕਿ ਜਸਬੀਰ ਸਿੰਘ ਕੁਦਨੀ ਦੇ ਚੇਅਰਮੈਨ ਬਣਨ ਨਾਲ ਹਲਕੇ ਅੰਦਰ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ : ਪ੍ਰਿਯੰਕਾ ਗਾਂਧੀ ਦਾ ਜਨਮ ਦਿਨ ਮਨਾਉਣ ਲਈ ‘ਭਾਰਤ ਜੋੜੋ ਯਾਤਰਾ’ ਵਿਚਾਲੇ ਛੱਡ ਕੇ ਗਏ ਰਾਹੁਲ ਗਾਂਧੀ


author

Manoj

Content Editor

Related News