ਕਾਤਲ ਨੂੰ ਰੋਟੀ ਖਵਾ ਮਜੀਠੀਆ ਨੇ ਕੀਤਾ ਜਨਤਾ ਨਾਲ ਵਿਸ਼ਵਾਸਘਾਤ : ਜ਼ੀਰਾ
Thursday, Apr 11, 2019 - 12:31 PM (IST)
ਫਿਰੋਜ਼ਪੁਰ (ਸੰਨੀ ਚੋਪੜਾ) - ਜਲ੍ਹਿਆਂਵਾਲਾ ਬਾਗ ਦੇ ਖੁਨੀ ਸਾਕੇ ਲਈ ਬ੍ਰਿਟੇਨ ਦੀ ਸਰਕਾਰ ਦੇ ਨਾਲ-ਨਾਲ ਅਕਾਲੀ ਵਿਧਾਇਕ ਬਿਕਰਮ ਮਜੀਠੀਆ ਦੇ ਪਰਿਵਾਰ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਇਸ ਵਿਚਾਰਾਂ ਦਾ ਪ੍ਰਗਟਾਵਾ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਕੀਤਾ ਗਿਆ ਹੈ। ਜ਼ੀਰਾ ਮੁਤਾਬਕ ਖੁਨੀ ਸਾਕੇ ਨੂੰ ਅੰਜਾਮ ਦੇਣ ਤੋਂ ਬਾਅਦ ਜਨਰਲ ਡਾਇਰ ਨੇ ਬਿਕਰਮ ਮਜੀਠੀਆ ਦੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਡਿਨਰ ਕੀਤਾ ਸੀ, ਜਿਸ ਦੇ ਸਬੰਧ 'ਚ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਕਾਂਗਰਸੀ ਵਿਧਾਇਕ ਨੇ ਉਨ੍ਹਾਂ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਮਜੀਠੀਆਂ ਦੇ ਪਰਿਵਾਰ ਨੇ ਕਾਤਲ ਨੂੰ ਰੋਟੀ ਖਵਾ ਕੇ ਪੰਜਾਬ ਅਤੇ ਦੇਸ਼ ਦੀ ਜਨਤਾ ਨਾਲ ਵਿਸ਼ਵਾਸਘਾਤ ਕੀਤਾ ਹੈ।