Breaking News : ਜੇਲ੍ਹ ’ਚ ਬੰਦ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮਿਲੀ ਜ਼ਮਾਨਤ

Monday, Oct 23, 2023 - 09:08 PM (IST)

Breaking News : ਜੇਲ੍ਹ ’ਚ ਬੰਦ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮਿਲੀ ਜ਼ਮਾਨਤ

ਰੂਪਨਗਰ (ਕੈਲਾਸ਼) : ਅੱਜ ਜ਼ਿਲ੍ਹਾ ਜੇਲ੍ਹ ਰੂਪਨਗਰ ’ਚ ਬੰਦ ਕੁਲਬੀਰ ਸਿੰਘ ਜ਼ੀਰਾ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਜੇਲ੍ਹ ਰੂਪਨਗਰ ’ਚ ਬੰਦ ਸਨ। ਉਨ੍ਹਾਂ ਨੂੰ 7/51 ਦੀ ਧਾਰਾ ਤਹਿਤ ਕਈ ਦਿਨ ਜੇਲ੍ਹ ’ਚ ਰਹਿਣਾ ਪਿਆ। ਸਾਬਕਾ ਵਿਧਾਇਕ ਜ਼ੀਰਾ ਨੂੰ ਸੁਰੱਖਿਆ ਅਤੇ ਵਿਗੜ ਰਹੇ ਮਾਹੌਲ ਦੀ ਆੜ ’ਚ ਜਾਣਬੁੱਝ ਕੇ ਫਿਰੋਜ਼ਪੁਰ ਜੇਲ੍ਹ ਤੋਂ ਰੂਪਨਗਰ ਜੇਲ੍ਹ ’ਚ ਸ਼ਿਫਟ ਕੀਤਾ ਗਿਆ ਸੀ।

ਉਨ੍ਹਾਂ ਨੂੰ ਬੀ.ਡੀ.ਪੀ.ਓ. ਜ਼ੀਰਾ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰਨ ਤੋਂ ਬਾਅਦ ਘਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਜ਼ੀਰਾ ਨੂੰ ਅਦਾਲਤ ਵੱਲੋਂ ਇਕ ਕੇਸ ’ਚ ਜ਼ਮਾਨਤ ਦੇ ਦਿੱਤੀ ਗਈ ਸੀ ਪਰ ਉਸ ਤੋਂ ਬਾਅਦ ਹੁਣ ਉਹ ਧਾਰਾ 7/51 ਤਹਿਤ ਰੂਪਨਗਰ ਜੇਲ੍ਹ ’ਚ ਬੰਦ ਸਨ। ਅੱਜ ਅਦਾਲਤ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇਣ ਉਪਰੰਤ ਜ਼ਿਲ੍ਹਾ ਜੇਲ੍ਹ 'ਚੋਂ ਰਿਹਾਅ ਕਰ ਦਿੱਤਾ ਗਿਆ। ਇਸ ਮੌਕੇ ਕੌਂਸਲਰ ਪੋਮੀ ਸੋਨੀ ਖਾਸ ਤੌਰ ’ਤੇ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਸਨ।

ਇਹ ਵੀ ਪੜ੍ਹੋ : ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ ਮਨਪ੍ਰੀਤ ਬਾਦਲ, ਪਿੱਠ ਦਰਦ ਦਾ ਹਵਾਲਾ ਦੇ ਕੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ

ਜ਼ਿਕਰਯੋਗ ਹੈ ਕਿ 11 ਤੋਂ 12 ਅਕਤੂਬਰ ਤੱਕ ਜ਼ੀਰਾ ਨੇ ਆਪਣੇ ਸਾਥੀਆਂ ਸਣੇ ਪੰਚਾਂ-ਸਰਪੰਚਾਂ ਦੇ ਹੱਕ ਵਿੱਚ ਬੀ.ਡੀ.ਪੀ.ਓ. ਦਫ਼ਤਰ ਸਾਹਮਣੇ ਧਰਨਾ ਦਿੱਤਾ ਸੀ। ਇਸ ਦੌਰਾਨ ਉਹ ਆਪਣੇ ਸਾਥੀਆਂ ਸਮੇਤ ਬੀ.ਡੀ.ਪੀ.ਓ. ਦਫ਼ਤਰ ਅੰਦਰ ਚਲੇ ਗਏ ਸਨ। ਕੁਲਬੀਰ ਜ਼ੀਰਾ ਨੇ ਸਰਕਾਰੀ ਕੰਮ ਵਿੱਚ ਦਖਲਅੰਦਾਜ਼ੀ ਕਰਨ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਨਾਲ ਦੁਰਵਿਵਹਾਰ ਵੀ ਕੀਤਾ ਸੀ। BDPO ਦੀ ਸ਼ਿਕਾਇਤ 'ਤੇ FIR ਦਰਜ ਹੋਈ ਸੀ, ਜਿਸ ਤੋਂ ਬਾਅਦ ਜ਼ੀਰਾ ਨੂੰ ਨਿਆਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਗਿਆ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News