10 ਸਾਲ ਪਹਿਲਾਂ ਖਾੜੀ ਦੇਸ਼ ’ਚ ਗਏ ਗੁਰਦਾਸਪੁਰ ਦੇ ਕੁਲਦੀਪ ਦੀ ਹੋਈ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

04/18/2022 10:59:09 AM

ਗੁਰਦਾਸਪੁਰ (ਜੀਤ ਮਠਾਰੂ) - ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਪਿੰਡ ਕਾਲਾ ਬਾਲਾ ਦੇ ਇਕ ਵਿਅਕਤੀ ਦੀ ਖਾੜੀ ਦੇਸ਼ ’ਚ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਦੁੱਖ਼ਦ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਕਾਲਾ ਬਾਲਾ ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪਿਛਲੇ ਕਰੀਬ 10 ਸਾਲਾਂ ਤੋਂ ਵੱਖ-ਵੱਖ ਖਾੜੀ ਦੇਸ਼ਾਂ ’ਚ ਰੋਜ਼ਗਾਰ ਲਈ ਟਰੱਕ ਆਪਰੇਟਰ ਦਾ ਕੰਮ ਕਰਦਾ ਸੀ। ਜਦੋਂ ਉਹ ਦੋਹਾ ਕਤਰ ਤੋਂ ਆਪਣਾ ਟਰੱਕ ਲੈ ਕੇ ਜਾ ਰਿਹਾ ਸੀ ਤਾਂ ਹਾਈਵੇ ’ਤੇ ਉਸ ਦੇ ਟਰੱਕ ਦਾ ਅਗਲਾ ਟਾਇਰ ਫਟ ਗਿਆ। ਇਸ ਕਾਰਨ ਟਰੱਕ ਸੜਕ ’ਚ ਲੱਗੀ ਰੇਲਿੰਗ ਨਾਲ ਟਕਰਾ ਕੇ ਨੁਕਸਾਨਿਆ ਗਿਆ। ਕੁਲਦੀਪ ਸਿੰਘ ਇਸ ਹਾਦਸੇ ਕਾਰਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹੈਲੀਕਾਪਟਰ ਰਾਹੀਂ ਨੇੜਲੇ ਹਸਪਤਾਲ ’ਚ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ

ਪੁੱਤਰ ਦੀ ਮੌਤ ਦੀ ਦੁੱਖ਼ਦ ਖ਼ਬਰ ਮਿਲਣ ’ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕੁਲਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਉਣ ’ਚ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਕਿ ਉਹ ਇਥੇ ਉਸ ਦਾ ਅੰਤਿਮ ਸਸਕਾਰ ਕਰ ਸਕਣ।

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

 


rajwinder kaur

Content Editor

Related News