ਮੰਤਰੀ ਕੁਲਦੀਪ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ’ਚ ਫਸੀ ਕੁੜੀ ਘਰ ਪਰਤੀ

07/03/2023 6:24:33 PM

ਅੰਮ੍ਰਿਤਸਰ (ਨਿਰਵੈਲ) : ਆਪਣੇ ਚੰਗੇ ਭਵਿੱਖ ਅਤੇ ਘਰ ਦੀ ਮਾਲੀ ਹਾਲਤ ਸੁਧਾਰਣ ਲਈ ਇਰਾਕ ਗਈ ਇਕ ਪੰਜਾਬ ਦੀ ਧੀ ਨੂੰ ਗੁਰਦਾਸਪੁਰ ਦੇ ਇਕ ਟਰੈਵਲ ਏਜੰਟ ਵੱਲੋਂ ਧੋਖੇ ਨਾਲ ਫਸਾ ਦਿੱਤਾ ਗਿਆ। ਜਿੱਥੇ ਐੱਨ. ਆਰ. ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਅੱਜ ਇਰਾਕ ’ਚ ਫਸੀ ਉਕਤ ਮਹਿਲਾ ਅੰਮ੍ਰਿਤਸਰ ਦੇ ਏਅਰਪੋਰਟ ’ਤੇ ਪਹੁੰਚੀ, ਜਿਥੇ ਖੁਦ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲੈਣ ਪਹੁੰਚੇ ਅਤੇ ਕੁੜੀ ਦੇ ਵਾਪਸ ਆਉਣ ’ਤੇ ਸੁਆਗਤ ਕੀਤਾ। 

ਇਹ ਵੀ ਪੜ੍ਹੋ : ਹਰਸਿਮਰਤ ਕੌਰ ਬਾਦਲ ਫਿਰ ਤੋਂ ਹੋ ਸਕਦੇ ਹਨ ਮੋਦੀ ਸਰਕਾਰ ਦਾ ਹਿੱਸਾ

ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਲੜਕੀ ਜੋਤੀ ਠੱਗ ਟਰੈਵਲ ਏਜੰਟ ਦੀ ਧੋਖੇ ਨਾਲ ਇਰਾਕ ’ਚ ਫਸੀ ਸੀ ਜਿਸ ਨੂੰ ਭਾਰਤ ਵਾਪਸ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਠੱਗ ਟਰੈਵਲ ਏਜੰਟਾਂ ਨੂੰ ਸਖ਼ਤ  ਤਾੜਨਾ ਹੈ ਕਿ ਅਜਿਹੇ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ

ਇਹ ਵੀ ਪੜ੍ਹੋ : ਪਾਤੜਾਂ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਪਹਿਲਾਂ ਭਰਾ ਤੇ ਫਿਰ ਮਾਂ ਦਾ ਕੀਤਾ ਬੇਰਹਿਮੀ ਨਾਲ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


Gurminder Singh

Content Editor

Related News