ਮੰਤਰੀ ਧਾਲੀਵਾਲ ਨੇ ਅਜਨਾਲਾ  ਦੀਆਂ ਅਨਾਜ ਮੰਡੀਆਂ ਦਾ ਲਿਆ ਜਾਇਜ਼ਾ

Wednesday, Oct 05, 2022 - 04:19 PM (IST)

ਮੰਤਰੀ ਧਾਲੀਵਾਲ ਨੇ ਅਜਨਾਲਾ  ਦੀਆਂ ਅਨਾਜ ਮੰਡੀਆਂ ਦਾ ਲਿਆ ਜਾਇਜ਼ਾ

ਅਜਨਾਲਾ (ਨਿਰਵੈਲ, ਗੁਰਜੰਟ) : ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੀਆਂ ਵੱਖ-ਵੱਖ ਮੰਡੀਆਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਿਸਾਨਾਂ ਦੇ ਝੋਨੇ ਦੀ ਫਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਮੁਸ਼ਕਲ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਖੇਤੀਬਾੜੀ ਨੂੰ ਉਤਸ਼ਾਹਤ ਕਰਨ ਲਈ ਹਰ ਤਰ੍ਹਾਂ ਦੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਜਿਵੇਂ ਕਿਸਾਨਾਂ ਨੂੰ ਸਬਸਿਡੀ ਤੇ ਸੰਦ ਮੁਹੱਈਆ ਕਰਵਾਉਣੇ ਅਤੇ ਫ਼ਸਲਾਂ ਦਾ ਪੂਰਾ ਭਾਅ ਦਿਵਾਉਣਾ ਆਦਿ । ਇਸ ਮੌਕੇ ਬਲਾਕ ਪ੍ਰਧਾਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਓ. ਐੱਸ. ਡੀ. ਚਰਨਜੀਤ ਸਿੰਘ, ਪੀ. ਏ. ਮੁਖਤਾਰ ਸਿੰਘ, ਸਿਆਸੀ ਸਕੱਤਰ ਰਜੀਵ ਮਦਾਨ, ਗੁਰਜੰਟ ਸਿੰਘ ਸੋਹੀ ਆਦਿ ਹਾਜ਼ਰ ਸਨ ।


author

Gurminder Singh

Content Editor

Related News