ਧਾਲੀਵਾਲ ਵੱਲੋਂ ਕੇਂਦਰ ਨੂੰ ਅਜਨਾਲਾ ਦੇ ਹੜ੍ਹ ਪੀੜਤਾਂ ਲਈ 2 ਹਜ਼ਾਰ ਕਰੋੜ ਦੇਣ ਦੀ ਅਪੀਲ
Wednesday, Sep 03, 2025 - 11:37 AM (IST)

ਜਲੰਧਰ/ਅੰਮ੍ਰਿਤਸਰ (ਧਵਨ)- ਸੋਮਵਾਰ ਸ਼ਾਮ ਖਰਾਬ ਮੌਸਮ ਅਤੇ ਮੀਂਹ ਦੇ ਬਾਵਜੂਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਧਾਨ ਸਭਾ ਹਲਕਾ ਅਜਨਾਲਾ ਦੇ ਰਾਵੀ ਦਰਿਆ ਅਤੇ ਸੱਕੀ ਨਾਲੇ ਵਿਚ ਆਏ ਭਿਆਨਕ ਹੜ੍ਹਾਂ ਦਾ ਜਾਇਜ਼ਾ ਲੈਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪਿੰਡ ਚਮਿਆਰੀ ਵਿੱਚ ਲਾਏ ਗਏ ਰਾਹਤ ਕੈਂਪ ਵਿਚ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਨਾਲ ਜੁੜੀ ਵੱਡੀ ਅਪਡੇਟ! ਹੋ ਗਿਆ ਨਵਾਂ ਐਲਾਨ
ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਧਾਲੀਵਾਲ ਨੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਅਜਨਾਲਾ ਦੇ ਲੋਕਾਂ ਨੂੰ ਹਰ ਵਾਰ ਰਾਵੀ ਦਰਿਆ ਦੀ ਮਾਰ ਝੱਲਣੀ ਪੈਂਦੀ ਹੈ। ਉਨ੍ਹਾਂ ਨੇ ਰਾਜਪਾਲ ਨੂੰ ਦੱਸਿਆ ਕਿ ਰਾਵੀ ਦਰਿਆ ਵਿਚ ਆਏ ਹੜ੍ਹ ਨੇ ਅਜਨਾਲਾ ਵਿਚ ਮੁੱਢਲੇ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਅਤੇ ਇੱਥੇ ਭਾਰੀ ਨੁਕਸਾਨ ਹੋਇਆ ਹੈ। ਹੜ੍ਹ ਦੀ ਭਿਆਨਕਤਾ ਕਾਰਨ ਇਸ ਖੇਤਰ ਵਿਚ ਰਹਿਣ ਵਾਲੇ ਸ਼ਾਂਤੀ ਪਸੰਦ ਨਾਗਰਿਕ ਕੁਦਰਤੀ ਆਫ਼ਤ ਦਾ ਸ਼ਿਕਾਰ ਹੋਏ ਹਨ ਅਤੇ ਸਿੱਧੇ ਅਤੇ ਅਸਿੱਧੇ ਤੌਰ ’ਤੇ ਲਗਭਗ 2 ਹਜ਼ਾਰ ਕਰੋੜ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ। ਹੜ੍ਹ ਨੇ ਕੁਝ ਕੀਮਤੀ ਮਨੁੱਖੀ ਜਾਨਾਂ ਵੀ ਲੈ ਲਈਆਂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਭਾਰੀ ਬਾਰਿਸ਼ ਵਿਚਾਲੇ ਦੁਕਾਨਦਾਰਾਂ ਲਈ ਸਖ਼ਤ ਹੁਕਮ
ਧਾਲੀਵਾਲ ਨੇ ਭਾਵੁਕ ਲਹਿਜੇ ਵਿਚ ਰਾਜਪਾਲ ਕਟਾਰੀਆ ਨੂੰ ਅਪੀਲ ਕੀਤੀ ਕਿ ਜਿੱਥੇ ਕੇਂਦਰ ਸਰਕਾਰ ਨੂੰ ਹੜ੍ਹਾਂ ਦੀ ਆਫ਼ਤ ਨੂੰ ਰਾਸ਼ਟਰੀ ਕੁਦਰਤੀ ਆਫ਼ਤ ਐਲਾਨਣਾ ਚਾਹੀਦਾ ਹੈ, ਉੱਥੇ ਹੀ ਅਜਨਾਲਾ ਵਿਧਾਨ ਸਭਾ ਹਲਕੇ ਦੇ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ 2 ਹਜ਼ਾਰ ਕਰੋੜ ਰੁਪਏ ਦਾ ਵਿੱਤੀ ਪੈਕੇਜ ਤੁਰੰਤ ਜਾਰੀ ਕਰਨਾ ਚਾਹੀਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8