ਧਾਲੀਵਾਲ ਨੇ ਦਿੱਤਾ ਭਰੋਸਾ- ਮਾਨ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਹਰ ਸਮੇਂ ਹੱਲ ਕਰਨ ਲਈ ਤਿਆਰ

Tuesday, Dec 06, 2022 - 07:32 PM (IST)

ਧਾਲੀਵਾਲ ਨੇ ਦਿੱਤਾ ਭਰੋਸਾ- ਮਾਨ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਹਰ ਸਮੇਂ ਹੱਲ ਕਰਨ ਲਈ ਤਿਆਰ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਹਰ ਸਮੇਂ ਤਿਆਰ ਹੈ ਅਤੇ ਇਹ ਹੱਲ ਨਿਰਧਾਰਤ ਸਮਾਂ ਸੀਮਾ ‘ਚ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ‘ਜਨਤਾ ਦਰਬਾਰ’ ਲਾ ਕੇ ਆਪਣੇ ਵਿਭਾਗਾਂ ਨਾਲ ਸਬੰਧਤ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਵਿਭਾਗੀ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਹੱਲ ਕਰਨ ਦੇ ਆਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ : ਖਰੀਦਦਾਰੀ ਕਰਨ ਆਈ ਔਰਤ ਤੋਂ ਲੁਟੇਰੇ ਨੇ ਖੋਹਿਆ ਪਰਸ, CCTV 'ਚ ਕੈਦ ਹੋਈ ਵਾਰਦਾਤ

PunjabKesari

ਜ਼ਿਕਰਯੋਗ ਹੈ ਕਿ ਧਾਲੀਵਾਲ ਨੇ ਵਿਕਾਸ ਭਵਨ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਲਾਏ ‘ਜਨਤਾ ਦਰਬਾਰ’ ਵਿੱਚ 100 ਤੋਂ ਵੱਧ ਸ਼ਿਕਾਇਤਾਂ ਸੁਣੀਆਂ ਅਤੇ ਇਨ੍ਹਾਂ ਦੇ ਹੱਲ ਲਈ ਜ਼ਿਲ੍ਹਾ ਤੇ ਸੂਬਾ ਅਧਿਕਾਰੀਆਂ ਨੂੰ ਆਦੇਸ਼ ਵੀ ਦਿੱਤੇ। ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਸਬੰਧੀ ਫੋਨ ਕਰਕੇ ਹੱਲ ਕਰਨ ਦੇ ਆਦੇਸ਼ ਵੀ ਦਿੱਤੇ। ਧਾਲੀਵਾਲ ਨੇ ਹਰੇਕ ਮੰਗਲਵਾਰ ਸਵੇਰੇ 10:30 ਤੋਂ ਸ਼ਾਮ 4:30 ਵਜੇ ਤੱਕ ਵਿਕਾਸ ਭਵਨ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ‘ਜਨਤਾ ਦਰਬਾਰ’ ਲਾਉਣ ਦਾ ਐਲਾਨ ਵੀ ਕੀਤਾ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News