ਕੁਲਦੀਪ ਧਾਲੀਵਾਲ ਨੇ ਲਗਾਇਆ ਆਨਲਾਈਨ ਜਨਤਾ ਦਰਬਾਰ, 35 ਸ਼ਿਕਾਇਤਾਂ ਦਾ ਮੌਕੇ ''ਤੇ ਕੀਤਾ ਨਿਪਟਾਰਾ

10/16/2022 12:05:56 AM

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਨਿਵੇਕਲੀ ਪਹਿਲਕਦਮੀ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਤੇ ਐੱਨ.ਆਰ.ਆਈਜ਼ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫੇਸਬੁੱਕ ਪੇਜ਼ 'ਤੇ ਆਨਲਾਈਨ ਜਨਤਾ ਦਰਬਾਰ ਲਗਾਇਆ। ਇਸ ਜਨਤਾ ਦਰਬਾਰ ਮੌਕੇ ਉਨ੍ਹਾਂ ਸੈਂਕੜੇ ਸ਼ਿਕਾਇਤਾਂ ਸੁਣੀਆਂ, ਜਿਨ੍ਹਾਂ 'ਚੋਂ 35 ਸ਼ਿਕਾਇਤਾਂ ਦਾ ਮੌਕੇ 'ਤੇ ਦੀ ਨਿਪਟਾਰਾ ਕਰ ਦਿੱਤਾ।

ਇਹ ਵੀ ਪੜ੍ਹੋ : ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਟਾਂਡਾ 'ਚ ਜੰਮੂ ਮੇਲ ਦੇ ਬਹਾਲ ਕੀਤੇ ਸਟਾਪੇਜ ਦੀ ਕੀਤੀ ਸ਼ੁਰੂਆਤ

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਅੱਜ ਉਨ੍ਹਾਂ ਫੇਸਬੁੱਕ ਪੇਜ 'ਤੇ ਆਨਲਾਈਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਇਸ ਦੌਰਾਨ ਲੋਕਾਂ ਵੱਲੋਂ ਫੇਸਬੁੱਕ 'ਤੇ ਕੁਮੈਂਟ/ਪੋਸਟਾਂ ਰਾਹੀਂ ਕੀਤੀਆਂ ਸ਼ਿਕਾਇਤਾਂ 'ਤੇ ਧਾਲੀਵਾਲ ਨੇ ਮੌਕੇ ਉੱਤੇ ਹੀ ਸਬੰਧਤ ਅਧਿਕਾਰੀਆਂ ਨੂੰ ਲਾਈਵ ਫ਼ੋਨ ਕਰਕੇ ਹੱਲ ਲਈ ਨਿਰਦੇਸ਼ ਦਿੱਤੇ। ਇਸ ਤਰ੍ਹਾਂ 35 ਸ਼ਿਕਾਇਤਾਂ ਦਾ ਹੱਲ ਕੀਤਾ ਗਿਆ।

ਇਹ ਵੀ ਪੜ੍ਹੋ : ਬਾਹਰੋਂ ਆ ਕੇ ਨਸ਼ਾ ਵੇਚਣ ਵਾਲਿਆਂ ਨੂੰ ਪਿੰਡ ਵਾਸੀਆਂ ਨੇ ਕਾਬੂ ਕਰ ਕੀਤਾ ਪੁਲਸ ਹਵਾਲੇ

ਧਾਲੀਵਾਲ ਨੇ ਕਿਹਾ ਕਿ 'ਲੋਕਾਂ ਦੀ ਸਰਕਾਰ, ਲੋਕਾਂ ਦੇ ਦੁਆਰ' ਨਾਅਰੇ ਤਹਿਤ ਹਰ ਵੇਲੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿੱਥੇ ਉਹ ਲੋਕਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ, ਉੱਥੇ ਇਸ ਨਿਵੇਕਲੀ ਪਹਿਲਕਦਮੀ ਤਹਿਤ ਹਫਤੇ ਵਿੱਚ ਇਕ ਦਿਨ ਦੂਰ-ਦੁਰਾਡੇ ਦੇ ਲੋਕਾਂ ਦੀਆਂ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਤੇ ਐੱਨ.ਆਰ.ਆਈਜ਼ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਆਨਲਾਈਨ ਸੁਣਿਆ ਕਰਨਗੇ। ਇਸ ਨਾਲ ਜਿਹੜੇ ਲੋਕ ਨਿੱਜੀ ਤੌਰ 'ਤੇ ਨਹੀਂ ਮਿਲ ਆ ਸਕਦੇ, ਖ਼ਾਸ ਕਰਕੇ ਪ੍ਰਵਾਸੀ ਪੰਜਾਬੀਆਂ ਨੂੰ ਵੱਡੀ ਮਦਦ ਮਿਲੇਗੀ। ਲੋਕਾਂ ਨੇ ਮੁੱਖ ਮੰਤਰੀ ਦਾ ਇਸ ਵਿਸ਼ੇਸ਼ ਪਹਿਲਕਦਮੀ ਲਈ ਧੰਨਵਾਦ ਕੀਤਾ ਅਤੇ ਮੰਤਰੀ ਨੂੰ ਕਿਹਾ ਕਿ ਇਹ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜਨ ਵਾਲਾ ਪ੍ਰੋਗਰਾਮ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News