'ਬਾਰਡਰ' ਫਿਲਮ ਦੇ ਅਸਲੀ ਹੀਰੋ ਕੁਲਦੀਪ ਸਿੰਘ ਚਾਂਦਪੁਰੀ ਪੰਜ ਤੱਤਾਂ 'ਚ ਵਿਲੀਨ

11/19/2018 3:49:35 PM

ਚੰਡੀਗੜ੍ਹ : 1971 ਦੀ ਭਾਰਤ-ਪਾਕਿ ਲੜਾਈ 'ਚ ਲੌਂਗੇਵਾਲਾ ਮੋਰਚੇ ਦੇ ਹੀਰੋ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਸੋਮਵਾਰ ਦੁਪਹਿਰ ਨੂੰ ਭਾਰਤ ਦਾ ਇਹ ਮਹਾਨ ਯੋਧਾ ਪੰਜ ਤੱਤਾਂ 'ਚ ਵਿਲੀਨ ਹੋ ਗਿਆ। ਕੁਲਦੀਪ ਸਿੰਘ ਚਾਂਦਪੁਰੀ ਨੂੰ ਉਨ੍ਹਾਂ ਦੇ ਵੱਡੇ ਬੇਟੇ ਨੇ ਮੁੱਖ ਅਗਨੀ ਦਿੱਤੀ। ਕੁਲਦੀਪ ਸਿੰਘ ਚਾਂਦਪੁਰੀ ਦੇ ਅੰਤਿਮ ਸੰਸਕਾਰ ਮੌਕੇ ਹਰ ਕਿਸੇ ਦੀਆਂ ਅੱਖਾਂ ਨਮ ਸਨ।

PunjabKesari

ਕੁਲਦੀਪ ਸਿੰਘ ਚਾਂਦਪੁਰੀ ਨੂੰ ਲੌਂਗੇਵਾਲਾ ਮੋਰਚੇ 'ਤੇ ਹੋਈ ਲੜਾਈ ਦਾ ਹੀਰੋ ਮੰਨਿਆ ਜਾਂਦਾ ਹੈ ਅਤੇ 'ਬਾਰਡਰ' ਫਿਲਮ' 'ਚ ਅਦਾਕਾਰ ਸੰਨੀ ਦਿਓਲ ਨੇ ਉਨ੍ਹਾਂ ਦੀ ਭੂਮਿਕਾ ਨਿਭਾਈ ਸੀ। ਭਾਰਤੀ ਫੌਜ 'ਚ ਸ਼ਾਨਦਾਰ ਸੇਵਾਵਾਂ ਲਈ ਉਨ੍ਹਾਂ ਨੂੰ ਮਹਾਂਵੀਰ ਚੱਕਰ ਨਾਲ ਨਵਾਜਿਆ ਗਿਆ ਸੀ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਚਾਂਦਪੁਰੀ ਕੈਂਸਰ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਇਸ ਦੌਰਾਨ ਬੀਤੇ ਸ਼ਨੀਵਾਰ ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਖਰੀ ਸਾਹ ਲਏ। 


Babita

Content Editor

Related News