ਆਮ ਆਦਮੀ ਪਾਰਟੀ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Friday, Nov 14, 2025 - 05:11 PM (IST)
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਇਕ ਮਹੱਤਵਪੂਰਨ ਫ਼ੈਸਲਾ ਲੈਂਦਿਆਂ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਵਿਚ ਪਾਰਟੀ ਦਾ ਮੁੱਖ ਬੁਲਾਰਾ (Chief Spokesperson) ਨਿਯੁਕਤ ਕੀਤਾ ਹੈ। ਇਸ ਬਾਰੇ ਅਧਿਕਾਰਕ ਤੌਰ 'ਤੇ ਪਾਰਟੀ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਪਾਰਟੀ ਨੇ ਕਿਹਾ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਨੂੰ ਇਹ ਜ਼ਿੰਮੇਵਾਰੀ ਉਨ੍ਹਾਂ ਦੇ ਪਾਰਟੀ ਪ੍ਰਤੀ ਯੋਗਦਾਨ ਅਤੇ ਤਜਰਬੇ ਨੂੰ ਦੇਖਦੇ ਹੋਏ ਸੌਂਪੀ ਗਈ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ।
ਇਹ ਵੀ ਪੜ੍ਹੋ : ਤਰਨਤਾਰਨ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ CM ਮਾਨ ਦਾ ਵੱਡਾ ਐਲਾਨ
ਇਹ ਨਿਯੁਕਤੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੱਲੋਂ ਹਸਤਾਖਰ ਕੀਤੇ ਪੱਤਰ ਰਾਹੀਂ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਮੋਬਾਈਲ ਭੱਤੇ ਤੇ ਤਨਖਾਹਾਂ 'ਚ ਵਾਧੇ ਨੂੰ ਲੈ ਕੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
