ਗੋਰਾਇਆ ਵਿਖੇ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ 2.20 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Wednesday, Feb 22, 2023 - 05:20 PM (IST)

ਗੋਰਾਇਆ ਵਿਖੇ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ 2.20 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੋਰਾਇਆ (ਮੁਨੀਸ਼)- ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ, ਕਿਸਾਨ ਭਲਾਈ, ਖੇਤੀਬਾੜੀ ਅਤੇ ਐੱਨ. ਆਰ. ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਥੇ ਦਾਣਾ ਮੰਡੀ ਗੋਰਾਇਆ ਵਿਖੇ ਵੱਖ-ਵੱਖ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਕਿਸਾਨਾਂ ਅਤੇ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਜਲਦ ਹੀ ਦਾਣਾ ਮੰਡੀ ਦੀ ਕਾਇਆ-ਕਲਪ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਆਗੂ ਪ੍ਰਿੰਸੀਪਲ ਪ੍ਰੇਮ ਕੁਮਾਰ ਅਤੇ ਹੋਰਨਾਂ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੋਰਾਇਆ ਦਾਣਾ ਮੰਡੀ ਵਿੱਚ ਅੰਦੂਰਨੀ ਸੜਕਾਂ, ਚਾਰ ਦੀਵਾਰੀ, ਸੀ. ਸੀ. ਫਲੋਰਿੰਗ, ਮਾਰਕਿਟ ਕਮੇਟੀ ਦੀ ਇਮਾਰਤ ਦੀ ਰਿਪੇਅਰ, ਮੰਡੀ ਵਿਖੇ ਡਿਸਪੋਜਲ ਵਰਕਸ ਆਦਿ ਕਾਰਜਾਂ ਨੂੰ 2.20 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋਆਬਾ ਖੇਤਰ ਵਿੱਚ ਮੰਡੀਆਂ ਦੀ ਦਿੱਖ ਸੰਵਾਰਨ ਦਾ ਕੰਮ ਫਿਲੌਰ ਹਲਕੇ ਦੀ ਗੋਰਾਇਆ ਮੰਡੀ ਤੋਂ ਸ਼ੁਰੂ ਕੀਤਾ ਗਿਆ ਹੈ ਅਤੇ ਆਉਂਦੇ ਦਿਨਾਂ ਵਿੱਚ ਦੋਆਬਾ ਖੇਤਰ ਦੀਆਂ ਲਗਭਗ ਸਾਰੀਆਂ ਮੰਡੀਆਂ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਨੰਗਲ ਸ਼ਹਿਰ ਦੀ ਤ੍ਰਾਸਦੀ: 4 ਧੀਆਂ ਦੀ ਮਾਂ ਕਰਦੀ ਨਸ਼ੀਲੀਆਂ ਗੋਲੀਆਂ ਦਾ ਸੇਵਨ, ਸੱਸ ਨੇ ਰੋ-ਰੋ ਸੁਣਾਇਆ ਦੁੱਖੜਾ

PunjabKesari

ਖੇਤੀਬਾੜੀ ਮੰਤਰੀ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੀਆਂ ਵਿਵਸਥਾਵਾਂ ਅਤੇ ਇੰਤਜ਼ਾਮ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਨੂੰ ਫ਼ਸਲਾਂ ਦੀ ਖ਼ਰੀਦ ਆਦਿ ਸਮੇਂ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਚਹੁੰਮੁਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਾਮਿਸਾਲ ਫ਼ੈਸਲੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਹਰ ਕੈਬਨਿਟ ਮੀਟਿੰਗ ਦੌਰਾਨ ਲੋਕ ਹਿੱਤਾਂ ਵਿੱਚ ਵੱਡੇ ਫ਼ੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਲੋਕਾਂ ਨੁੰ ਲਾਰੇ ਲਗਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ ਗਿਆ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਪਹਿਲੇ ਸਾਲ ਦੇ ਕਾਰਜਕਾਲ ਦੌਰਾਨ ਲੋਕਪੱਖੀ ਫ਼ੈਸਲਿਆਂ ਦੀ ਝੜੀ ਲਗਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ CM ਮਾਨ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ

PunjabKesari

ਪ੍ਰਿੰਸੀਪਲ ਪ੍ਰੇਮ ਕੁਮਾਰ ਵਲੋਂ ਕਮਿਊਨਟੀ ਹੈਲਥ ਸੈਂਟਰ ਨੂੰ ਅਪਗ੍ਰੇਡ ਕਰਨ ਅਤੇ ਲੋਕਾਂ ਵੱਲੋਂ ਸ਼ਹਿਰ ਵਿੱਚ ਬੱਸ ਅੱਡੇ ਤੇ ਸਕੂਲਾਂ ਦੇ ਮੌਜੂਦਾ ਢਾਂਚੇ ਵਿੱਚ ਵਿਸਥਾਰ ਸਬੰਧੀ ਰੱਖੀਆਂ ਮੰਗਾਂ ਬਾਰੇ ਐੱਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੋਰਾਇਆ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਪੂਰੀ ਤਰਜੀਹ ਦਿੰਦਿਆਂ ਘੱਟੋ-ਘੱਟ ਸਮੇਂ ਵਿੱਚ ਸ਼ੁਰੂ ਕਰਵਾਕੇ ਲੋਕਾਂ ਨੂੰ ਸਹੂਲਤ ਦਿੱਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਮੰਡੀ ਬੋਰਡ ਦੇ ਮੁੱਖ ਇੰਜੀਨੀਅਰ ਗੁਰਦੇਵ ਸਿੰਘ, ਜਤਿੰਦਰ ਸਿੰਘ, ਪ੍ਰਵੀਨ ਸਿੰਘ, ਪ੍ਰਦੀਪ ਦੁੱਗਲ, ਰੋਸ਼ਨ ਲਾਲ,ਮੰਦੀਪ ਮੁਠੱਡਾ, ਅਜਵਿੰਦਰ ਸਿੰਘ ਕਾਕਾ,ਸੰਨੀ ਮਨੌਤਾਂ, ਗੁਰਵਿੰਦਰ ਨੌਰਾ, ਪਲਵਿੰਦਰ ਨੋਰਾ,ਸੁਦੇਸ਼ ਬਿੱਲਾ, ਵਰਿੰਦਰ ਦਕਸ਼, ਸੰਜੀਵ ਹੀਰ, ਹਰਮੇਸ਼ ਲਾਲ, ਐਡਵੋਕੇਟ ਦਿਨੇਸ਼ ਲਖਨਪਾਲ, ਸੀਮਾ ਬੰਡਾਲਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲੇਗੀ ਇਹ ਖ਼ਾਸ ਸਹੂਲਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News