ਸ਼ਹੀਦਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਕਰ ਰਿਹਾ ਚੋਪੜਾ ਪਰਿਵਾਰ: ਕੁਲਦੀਪ ਸਿੰਘ ਧਾਲੀਵਾਲ

Monday, Sep 11, 2023 - 11:58 AM (IST)

ਸ਼ਹੀਦਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਕਰ ਰਿਹਾ ਚੋਪੜਾ ਪਰਿਵਾਰ: ਕੁਲਦੀਪ ਸਿੰਘ ਧਾਲੀਵਾਲ

ਜਲੰਧਰ- ਐੱਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਤਿੰਨ ਮੈਂਬਰ ਸ਼ਹੀਦ ਹੋਏ ਸਨ, ਇਸ ਲਈ ਉਹ ਸ਼ਹੀਦਾਂ ਦੇ ਪਰਿਵਾਰਾਂ ਦਾ ਦਰਦ ਜਾਣਦੇ ਹਨ। ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਸ਼ਹੀਦ ਪਰਿਵਾਰ ਫੰਡ ਦੇ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਆਉਂਦੇ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਉਹ ਚੋਪੜਾ ਪਰਿਵਾਰ ਨਾਲ ਪਿਛਲੇ 35-36 ਸਾਲਾਂ ਤੋਂ ਜੁੜੇ ਹੋਏ ਹਨ ਅਤੇ ਪੰਜਾਬ ਕੇਸਰੀ ਗਰੁੱਪ ਵੱਲੋਂ ਕੀਤੇ ਕੰਮਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਲਾਲਾ ਜਗਤ ਨਾਰਾਇਣ ਜੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਲਾਲਾ ਜੀ ਨੇ ਹਰ ਚੁਣੌਤੀ ਦਾ ਦਲੇਰੀ ਨਾਲ ਸਾਹਮਣਾ ਕੀਤਾ ਪਰ ਕਦੇ ਹਿੰਮਤ ਨਹੀਂ ਹਾਰੀ।

ਇਹ ਵੀ ਪੜ੍ਹੋ-  ਪੰਜਾਬ ਨੂੰ ਨਸ਼ਾ ਮੁਕਤ ਕਰਨ, ਵਾਤਾਵਰਣ ਤੇ ਧਰਤੀ ਨੂੰ ਬਚਾਉਣ ਲਈ ਲੋਕ ਲਹਿਰ ਦੀ ਲੋੜ: ਭਗਵੰਤ ਮਾਨ

ਉਨ੍ਹਾਂ ਕਿਹਾ ਕਿ ਲਾਲਾ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਪੰਜਾਬ ਕੇਸਰੀ ਗਰੁੱਪ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਆਵਾਜ਼ ਬੁਲੰਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰ ਫੰਡ ਦਾ 118ਵਾਂ ਸਮਾਗਮ ਕਰਵਾਇਆ ਜਾ ਰਿਹਾ ਹੈ, ਜੋ ਕਿ ਸ਼ਲਾਘਾਯੋਗ ਹੈ।
ਚੋਪੜਾ ਪਰਿਵਾਰ ਸ਼ਹੀਦ ਪਰਿਵਾਰਾਂ ਦੇ ਨਾਲ ਖੜ੍ਹਾ ਹੋ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰ ਰਿਹਾ ਹੈ। ਅਜਿਹੇ ਸਮਾਗਮ ਨੂੰ ਇੰਨੇ ਲੰਬੇ ਸਮੇਂ ਤੱਕ ਚਲਾਉਂਦੇ ਰਹਿਣਾ ਬਹੁਤ ਵੱਡੀ ਗੱਲ ਹੈ। ਲਾਲਾ ਜੀ ਦੇ ਪਰਿਵਾਰ ਦੀ ਅਗਲੀ ਪੀੜ੍ਹੀ ਉਨ੍ਹਾਂ ਦੀ ਵਿਰਾਸਤ ਨੂੰ ਅੱਗੇ ਲੈ ਕੇ ਜਾ ਰਹੀ ਹੈ। ਧਾਲੀਵਾਲ ਨੇ ਕਿਹਾ ਕਿ ਚੋਪੜਾ ਪਰਿਵਾਰ ਤੋਂ ਸਿੱਖਿਆ ਲੈ ਕੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਪੰਜਾਬ ਕੇਸਰੀ ਗਰੁੱਪ ਨੇ ਹਮੇਸ਼ਾ ਬੁਰਾਈ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੰਦੇਸ਼ ਦਿੱਤਾ ਹੈ ਅਤੇ ਸੱਚਾਈ ਦੀ ਜਿੱਤ ਕਰਕੇ ਵਿਖਾਈ ਹੈ।

ਇਹ ਵੀ ਪੜ੍ਹੋ-  90 ਸਾਲਾ ਬਜ਼ੁਰਗ ਮਾਂ ਦਾ ਚੁੱਪ-ਚੁਪੀਤੇ ਕਰ 'ਤਾ ਸਸਕਾਰ, ਫੁੱਲ ਚੁਗਣ ਵੇਲੇ ਪਰਿਵਾਰ 'ਚ ਪੈ ਗਿਆ ਭੜਥੂ, ਜਾਣੋ ਕਿਉਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News