ਪੰਜਾਬ 'ਚ ਮੁੜ ਸ਼ੁਰੂ ਹੋਣਗੀਆਂ NRI ਸਭਾਵਾਂ, ਸਟੱਡੀ ਵੀਜ਼ੇ ਦੀ ਆੜ 'ਚ ਮਨੁੱਖੀ ਤਸਕਰੀ ਦੀ ਹੋਵੇਗੀ ਜਾਂਚ

Thursday, Oct 20, 2022 - 10:36 AM (IST)

ਪੰਜਾਬ 'ਚ ਮੁੜ ਸ਼ੁਰੂ ਹੋਣਗੀਆਂ NRI ਸਭਾਵਾਂ, ਸਟੱਡੀ ਵੀਜ਼ੇ ਦੀ ਆੜ 'ਚ ਮਨੁੱਖੀ ਤਸਕਰੀ ਦੀ ਹੋਵੇਗੀ ਜਾਂਚ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਐੱਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ 'ਚ ਐੱਨ. ਆਰ. ਆਈ. ਸਭਾਵਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਮੰਤਰੀ ਧਾਲੀਵਾਲ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ 'ਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਪ੍ਰਵਾਸੀ ਭਾਰਤੀਆਂ (ਐੱਨ. ਆਰ. ਆਈ.) ਦੀ ਭਲਾਈ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਟੋਲ ਪਲਾਜ਼ੇ ਅਜੇ ਨਹੀਂ ਹੋਣਗੇ ਬੰਦ, ਜਾਣੋ ਕੀ ਹੈ ਕਾਰਨ

ਜ਼ਿਕਰਯੋਗ ਹੈ ਕਿ ਐੱਨ. ਆਰ. ਆਈ. ਸਭਾਵਾਂ ਵਿਦੇਸ਼ਾਂ 'ਚ ਵੱਸਦੇ ਭਾਰਤੀ ਮੂਲ ਦੇ ਪੰਜਾਬੀਆਂ ਨੂੰ ਸਹਾਇਤਾ ਮੁਹੱਈਆ ਕਰਦੀਆਂ ਹਨ, ਜੋ ਆਪਣੇ ਨਿੱਜੀ ਕੇਸਾਂ ਦੀ ਪੈਰਵੀ ਕਰਨ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਰ ਸਮੇਂ ਭਾਰਤ 'ਚ ਮੌਜੂਦ ਰਹਿਣ ਦੇ ਅਸਮਰੱਥ ਹਨ। ਐੱਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਟੱਡੀ ਵੀਜ਼ੇ ਦੀ ਆੜ 'ਚ ਗੈਰ-ਕਾਨੂੰਨੀ ਢੰਗ ਨਾਲ ਆਈ. ਈ. ਐੱਲ. ਟੀ. ਐੱਸ/ਇਮੀਗ੍ਰੇਸ਼ਨ ਕੇਂਦਰਾਂ ਵਲੋਂ ਕੀਤੀ ਜਾ ਰਹੀ ਮਨੁੱਖੀ ਤਸਕਰੀ ਦੀ ਵੀ ਜਾਂਚ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਵੱਲੋਂ ਹਾਈਟੈੱਕ ਏਅਰਕ੍ਰਾਫਟ ਕਿਰਾਏ 'ਤੇ ਲੈਣ ਦੀ ਤਿਆਰੀ

ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਆਈ. ਈ. ਐੱਲ. ਟੀ. ਐੱਸ./ਇਮੀਗ੍ਰੇਸ਼ਨ ਕੇਂਦਰਾਂ ਬਾਰੇ ਡਿਪਟੀ ਕਮਿਸ਼ਨਰਾਂ (ਡੀ.ਸੀ.) ਤੋਂ ਵਿਸਥਾਰਿਤ ਨਿਗਰਾਨੀ ਰਿਪੋਰਟ ਮੰਗਣ ਤਾਂ ਜੋ ਉਨ੍ਹਾਂ ਦੇ ਸਬੰਧਿਤ ਜ਼ਿਲ੍ਹਿਆਂ ਵਿਚ ਆਈ. ਈ. ਐੱਲ. ਟੀ. ਕੋਚਿੰਗ ਸੈਂਟਰਾਂ ਅਤੇ ਇਮੀਗ੍ਰੇਸ਼ਨ ਕੇਂਦਰਾਂ ਦੀ ਕੁੱਲ ਗਿਣਤੀ ਦਾ ਪਤਾ ਲਗਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਪ੍ਰਵਾਸੀ ਭਾਰਤੀਆਂ ਲਈ ਰਾਜ 'ਚ ਹੋਰ ਪੁਲਸ ਥਾਣੇ ਸਥਾਪਿਤ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਲਈ ਵਾਧੂ ਫੋਰਸ ਤਾਇਨਾਤ ਕੀਤੀ ਜਾਵੇਗੀ।       ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News