ਮੰਤਰੀ ਧਾਲੀਵਾਲ ਦੀ ਨਕਲੀ ਬੀਜਾਂ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ, ਕਿਸਾਨਾਂ ਨੂੰ ਲੈ ਕੇ ਆਖੀਆਂ ਇਹ ਗੱਲਾਂ

Tuesday, Jan 17, 2023 - 12:13 PM (IST)

ਮੰਤਰੀ ਧਾਲੀਵਾਲ ਦੀ ਨਕਲੀ ਬੀਜਾਂ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ, ਕਿਸਾਨਾਂ ਨੂੰ ਲੈ ਕੇ ਆਖੀਆਂ ਇਹ ਗੱਲਾਂ

ਚੰਡੀਗੜ੍ਹ : ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇੱਥੇ ਇਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਮੰਤਰੀ ਧਾਲੀਵਾਲ ਨੇ ਕਿਹਾ ਕਿ ਹੁਣ ਕਿਸੇ ਵੀ ਕਿਸਾਨ ਦੀ ਫ਼ਸਲ ਦਾ ਨਕਲੀ ਬੀਜ ਕਾਰਨ ਨੁਕਸਾਨ ਨਹੀਂ ਹੋਵੇਗਾ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਦੇ ਲਈ ਇਕ ਐਪ ਤਿਆਰ ਕੀਤੀ ਗਈ ਹੈ ਅਤੇ ਇਸ ਦੇ ਨਾਲ ਕਿਸਾਨ ਦੀ ਲੁੱਟ ਨਹੀਂ ਹੋ ਸਕੇਗੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ 'ਚ ਉਹੀ ਫ਼ਸਲ ਬੀਜਾਂਗੇ, ਜੋ ਪੰਜਾਬ ਅਤੇ ਸਰਕਾਰ ਦੇ ਹਿੱਤ 'ਚ ਹੋਵੇਗੀ। ਉਨ੍ਹਾਂ ਕਿਹਾ ਕਿ 31 ਮਾਰਚ ਤੱਕ ਪੰਜਾਬ 'ਚ ਖੇਤੀਬਾੜੀ ਨੀਤੀ ਬਣ ਜਾਵੇਗੀ ਅਤੇ ਇਸ ਦੇ ਲਈ 11 ਮੈਂਬਰੀ ਕਮੇਟੀ ਤਿਆਰ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਦੇਣ ਜਾ ਰਹੀ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ

ਉਨ੍ਹਾਂ ਕਿਹਾ ਕਿ 12 ਫਰਵਰੀ ਨੂੰ ਪੰਜਾਬ ਸਰਕਾਰ ਕਿਸਾਨ ਮਿਲਣੀ ਸਮਾਰੋਹ ਕਰਵਾ ਰਹੀ ਹੈ, ਜੋ ਕਿ ਲੁਧਿਆਣਾ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਲਈ ਸੂਬੇ ਦਾ ਆਪਣਾ ਅਧਿਕਾਰ ਹੈ ਕਿ ਕਿਹੜੇ ਬੀਜ ਨੂੰ ਮਾਨਤਾ ਦੇਣੀ ਅਤੇ ਕਿਹੜੇ ਨੂੰ ਨਹੀਂ ਅਤੇ ਸਭ ਕੁੱਝ ਕੇਂਦਰ ਸਰਕਾਰ ਦੇ ਮੁਤਾਬਕ ਨਹੀਂ ਹੋ ਸਕਦਾ। ਧਾਲੀਵਾਲ ਨੇ ਕਿਹਾ ਕਿ ਜਦੋਂ ਸਾਨੂੰ ਪਤਾ ਲੱਗੇਗਾ ਕਿ ਕੋਈ ਏਜੰਸੀ ਜਾਂ ਵਿਅਕਤੀ ਨਕਲੀ ਬੀਜ ਵੇਚ ਰਿਹਾ ਹੈ ਤਾਂ ਅਸੀਂ ਉਸ 'ਤੇ ਕਾਰਵਾਈ ਕਰਾਂਗੇ।

ਇਹ ਵੀ ਪੜ੍ਹੋ : ਔਰਤ ਨੇ ਤਾਂਤਰਿਕ ਨਾਲ ਮਿਲ 6 ਸਾਲਾ ਬੱਚੀ ਦੇ ਕਤਲ ਮਗਰੋਂ ਟਰੇਨ ਅੱਗੇ ਸੁੱਟੀ ਸੀ ਲਾਸ਼, ਕੀਤੇ ਹੋਰ ਵੀ ਵੱਡੇ ਖ਼ੁਲਾਸੇ

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਬੀਜ ਵਾਲੀਆਂ ਫੈਕਟਰੀਆਂ ਜਾਂ ਕੰਪਨੀਆਂ ਕਿਸਾਨਾਂ ਨੂੰ ਗੁੰਮਰਾਹ ਕਰ ਦਿੰਦੀਆਂ ਸਨ। ਇਸ ਲਈ ਐਪ ਲਾਂਚ ਕੀਤੀ ਗਈ ਹੈ ਤਾਂ ਜੋ ਕਿਸਾਨ ਗਲਤ ਬੀਜ ਆਪਣੇ ਪੈਲੀ 'ਚ ਬੀਜੇਗਾ ਹੀ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਧਰਤੀ ਤੇ ਨਕਲੀ ਦਵਾਈ ਅਤੇ ਨਕਲੀ ਬੀਜ ਨਹੀਂ ਵਿਕਣ ਦੇਣੇ ਅਤੇ ਕੇਂਦਰ ਸਰਕਾਰ ਧੱਕੇ ਨਾਲ ਅਜਿਹੇ ਬੀਜ ਨਹੀਂ ਵਿਕਵਾ ਸਕਦੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News