ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪ੍ਰਸ਼ਾਸਨਿਕ ਸੁਧਾਰ ਵਿਭਾਗ ਕੀਤਾ ਖਤਮ
Friday, Feb 21, 2025 - 07:56 PM (IST)

ਬਿਊਰੋ- ਪੰਜਾਬ ਦੀ ਕੈਬਨਿਟ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਖਤਮ ਕਰ ਦਿੱਤਾ ਹੈ। ਸਰਕਾਰ ਨੇ ਇਸ ਲਈ ਅਧਿਕਾਰਤ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਜਿਸ ਅਨੁਸਾਰ, ਪ੍ਰਸ਼ਾਸਕੀ ਸੁਧਾਰ ਵਿਭਾਗ ਹੁਣ ਮੌਜੂਦ ਨਹੀਂ ਹੈ, ਜਿਸ ਕਾਰਨ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਦੀ ਸਲਾਹ ‘ਤੇ, ਇਹ ਤਬਦੀਲੀ 7 ਫਰਵਰੀ 2025 ਤੋਂ ਲਾਗੂ ਕਰ ਦਿੱਤੀ ਹੈ।
ਦੱਸ ਦੇਈਏ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਕੋਲ ਸੀ ਜੋ ਕਿ ਹੁਣ ਖਤਮ ਕਰ ਦਿੱਤਾ ਗਿਆ ਹੈ। ਨਵੇਂ ਨੋਟੀਫਿਕੇਸ਼ਨ ‘ਚ ਉਨ੍ਹਾਂ ਨੂੰ ਸਿਰਫ਼ ਐੱਨ.ਆਰ.ਆਈ. ਮਾਮਲਿਆਂ ਦਾ ਵਿਭਾਗ ਦਿੱਤਾ ਗਿਆ ਹੈ।
ਇਹ ਫੈਸਲਾ 21 ਫਰਵਰੀ 2025 ਨੂੰ ਜਾਰੀ ਕੀਤੇ ਗਏ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਘੋਸ਼ਿਤ ਕੀਤਾ ਗਿਆ ਸੀ। ਇਸ ਸੋਧ ਦੀ ਪੁਸ਼ਟੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਦੁਆਰਾ ਜਾਰੀ ਇੱਕ ਆਦੇਸ਼ ਵਿੱਚ ਕੀਤੀ ਗਈ ਹੈ।