ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅਦਾਲਤ ਵਲੋਂ ਸੰਮਨ ਜਾਰੀ
Sunday, Jun 12, 2022 - 10:07 PM (IST)
ਖਰੜ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਖਰੜ ਦੀ ਅਦਾਲਤ ਨੇ ਸੰਮਨ ਜਾਰੀ ਕੀਤੇ ਹਨ। ਮੰਤਰੀ ਧਾਲੀਵਾਲ ਨੂੰ ਅਦਾਲਤ ਨੇ ਬਕਾਇਦਾ 25 ਜੁਲਾਈ ਨੂੰ ਪੇਸ਼ ਹੋਣ ਲਈ ਆਖਿਆ ਹੈ। ਦਰਅਸਲ ਇਹ ਮਾਮਲਾ ਜ਼ਮੀਨ ਤੋਂ ਕਬਜ਼ੇ ਛੁਡਾਉਣ ਨਾਲ ਸਬੰਧਤ ਹੈ। ਇਹ ਕੇਸ ਸਿਸਵਾਂ ਵਿਚ ਪੰਚਾਇਤੀ ਜ਼ਮੀਨ ਛੁਡਾਉਣ ਦਾ ਹੈ। ਇਹ ਜ਼ਮੀਨ ਨਾਜਾਇਜ਼ ਕਬਜ਼ਾ ਦੱਸ ਕੇ ਛੁਡਵਾਈ ਗਈ ਸੀ। ਕੈਪਟਨ ਬਿਕਰਮਜੀਤ ਸਿੰਘ ਤੋਂ ਇਹ ਜ਼ਮੀਨ ਛੁਡਵਾਈ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਐੱਮ. ਐੱਸ. ਪੀ. ’ਤੇ ਮੂੰਗੀ ਦੀ ਖਰੀਦ ਕੀਤੀ ਸ਼ੁਰੂ
ਸਿਸਵਾਂ ਸਥਿਤ ਪੰਚਾਇਤੀ ਜ਼ਮੀਨ ’ਤੇ ਇਹ ਕਾਰਵਾਈ 28 ਅਪ੍ਰੈਲ ਨੂੰ ਕੀਤੀ ਗਈ ਸੀ। ਜਿਸ ਤੋਂ ਬਾਅਦ ਸਰਕਾਰ ਦੀ ਇਸ ਕਾਰਵਾਈ ਨੂੰ ਅਦਾਲਤ ਵਿਚ ਚੁਣੌਤੀ ਦਿੱਤੀ ਗਈ। ਹੁਣ ਅਦਾਲਤ ਨੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਇਸ ਮਾਮਲੇ ਵਿਚ ਸੰਮਨ ਜਾਰੀ ਕਰਕੇ ਤਲਬ ਕਰ ਲਿਆ ਹੈ।
ਇਹ ਵੀ ਪੜ੍ਹੋ : ਜੁਲਾਈ ਦੇ ਪਹਿਲੇ ਹਫ਼ਤੇ ਹੋ ਸਕਦੈ ਭਗਵੰਤ ਮਾਨ ਕੈਬਨਿਟ ਦਾ ਵਿਸਤਾਰ, ਇਹ ਵਿਧਾਇਕ ਬਣ ਸਕਦੇ ਨੇ ਮੰਤਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।