ਐਕਸ਼ਨ ’ਚ ਪੰਚਾਇਤ ਮੰਤਰੀ ਧਾਲੀਵਾਲ, ਮੋਹਾਲੀ ਵਿਖੇ ਰੇਡ ਕਰ ਸਰਕਾਰੀ ਜ਼ਮੀਨ ਤੋਂ ਛੁਡਵਾਇਆ ਕਬਜ਼ਾ

04/28/2022 6:03:39 PM

ਜਲੰਧਰ/ਮੋਹਾਲੀ (ਵੈੱਬ ਡੈਸਕ, ਅਸ਼ਵਨੀ, ਪਰਦੀਪ, ਨਿਆਮੀਆਂ, ਬਠਲਾ, ਧਵਨ)— ਮੰਤਰੀ ਬਣਨ ਤੋਂ ਬਾਅਦ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੂਰੇ ਐਕਸ਼ਨ ’ਚ ਨਜ਼ਰ ਆ ਰਹੇ ਹਨ। ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਮੋਹਾਲੀ ਵਿਖੇ ਸਿਸਵਾਂ ਨੇੜੇ ਸੁਖ ਵਿਲਾਸ ਹੋਟਲ ਦੇ ਕੋਲ ਲਾਈਵ ਰੇਡ ਕੀਤੀ ਗਈ। ਇਸ ਦੌਰਾਨ ਮੰਤਰੀ ਧਾਲੀਵਾਲ ਵੱਲੋਂ ਟਰੈਕਟਰ ਲਿਆ ਕੇ ਰੇਡ ਕਰਕੇ ਸਰਕਾਰੀ ਜ਼ਮੀਨ ਨੂੰ ਕਬਜ਼ੇ ’ਚੋਂ ਛੁਡਾਇਆ ਗਿਆ। ਸ਼ਿਵਾਲਿਕ ਪਹਾੜੀਆਂ ਦੀ ਜੜ੍ਹਾਂ ਵਿਚ ਨਿਊ ਚੰਡੀਗੜ੍ਹ ਦੇ ਬਿਲਕੁਲ ਨੇੜੇ ਬਲਾਕ ਮਾਜਰੀ ਦੇ ਪਿੰਡ ਅਭੀਪੁਰ ਦੀ ਕਰੋੜਾਂ ਰੁਪਏ ਦੀ ਬਹੁ-ਕੀਮਤੀ 29 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਹਟਵਾਇਆ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਮਾਲ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਪੂਰੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦੇ ਹੋਏ ਕਬਜ਼ਾ ਲੈਣ ਦੀ ਇਹ ਕਾਰਵਾਈ ਪੂਰੀ ਕੀਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਇਸ ਜ਼ਮੀਨ ’ਤੇ ਕੈਪਟਨ ਬਿਕਰਮ ਸਿੰਘ ਨੇ 2007 ਤੋਂ ਕਬਜ਼ਾ ਕੀਤਾ ਹੋਇਆ ਸੀ। ਇਹ ਸਾਰੀ ਪੰਚਾਇਤੀ ਵਿਭਾਗ ਦੀ ਜ਼ਮੀਨ 29 ਏਕੜ ਦੇ ਕਰੀਬ ਦੱਸੀ ਜਾ ਰਹੀ ਹੈ, ਜਿਸ ਨੂੰ ਹੁਣ ਛੁਡਵਾਅ ਲਿਆ ਗਿਆ ਹੈ। ਲਾਈਵ ਰੇਡ ਕਰਨ ਮੌਕੇ ਕੁਲਦੀਪ ਸਿੰਘ ਧਾਲੀਵਾਲ ਪੂਰੇ ਦਸਤਾਵੇਜ਼ ਲੈ ਕੇ ਪਹੁੰਚੇ ਅਤੇ ਉਕਤ ਜ਼ਮੀਨ ਨੂੰ ਕਬਜ਼ੇ ’ਚੋਂ ਛੁਡਵਾਇਆ। ਉਕਤ ਜ਼ਮੀਨ ਕਰੋੜਾਂ ਰੁਪਏ ਦੀ ਜ਼ਮੀਨ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਨਸ਼ਾ ਸਮੱਗਲਰਾਂ ਬਾਰੇ ਸੂਚਨਾ ਦੇਣ ਵਾਲੇ ਨੂੰ ਮਿਲੇਗਾ 51000 ਦਾ ਇਨਾਮ, ਪੁਲਸ ਨੇ ਸ਼ੁਰੂ ਕੀਤੀ ਮੁਹਿੰਮ

PunjabKesari

ਕੁਲਦੀਪ ਸਿੰਘ ਧਾਲੀਵਾਲ ਅਦਾਲਤ ਤੋਂ ਦਾਖ਼ਲਾ ਵਾਰੰਟ ਨਾਲ ਲੈ ਕੇ ਪਹੁੰਚੇ। ਜ਼ਿਕਰਯੋਗ ਹੈ ਕਿ ਕਬਜ਼ੇ ਵਾਲੀ ਜ਼ਮੀਨ ਨਾਲ ਸਬੰਧਤ ਵਿਅਕਤੀ ਜਿਸ ਨਾਲ ਵੀ ਅਦਾਲਤ ’ਚ ਕੇਸ ਚੱਲ ਰਿਹਾ ਹੋਵੇ ਤਾਂ ਕੇਸ ਜਿੱਤਣ ਮਗਰੋਂ ਸਰਕਾਰ ਜਦੋਂ ਕਿਸੇ ਜ਼ਮੀਨ ’ਤੇ ਕਬਜ਼ਾ ਲੈਣ ਜਾਂਦੀ ਹੈ ਤਾਂ ਕੋਰਟ ਤੋਂ ਮਿਲੇ ਦਾਖ਼ਲਾ ਵਾਰੰਟ ਉਨ੍ਹਾਂ ਦੇ ਕੋਲ ਹੁੰਦੇ ਹਨ। ਬਕਾਇਦਾ ਪੁਲਸ ਵੀ ਨਾਲ ਹੁੰਦੀ ਹੈ। ਇਸੇ ਤਰ੍ਹਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਕੇਸ ਜਿੱਤਣ ਮਗਰੋਂ ਆਪਣੇ ਹੱਥਾਂ ’ਚ ਦਸਤਾਵੇਜ਼ ਲਏ ਤਾਂ ਸਰਕਾਰੀ ਜ਼ਮੀਨ ਦਾ ਕਬਜ਼ਾ ਲੈਣ ਲਈ ਉਕਤ ਥਾਂ ’ਤੇ ਪਹੁੰਚੇ ਅਤੇ ਜ਼ਮੀਨ ਨੂੰ ਕਬਜ਼ੇ ਤੋਂ ਛੁਡਵਾਇਆ।

ਇਸ ਮੌਕੇ ਕੁਲਦੀਪ ਧਾਲੀਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਿਕਰਮ ਸਿੰਘ ਨਾਮੀ ਵਿਅਕਤੀ ਤੋਂ 2007 ਤੋਂ ਇਸ ਜ਼ਮੀਨ ਉਪਰ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਕੁਲੈਕਟਰ ਐੱਸ. ਏ. ਐੱਸ. ਨਗਰ ਤੋਂ ਇਸ ਜ਼ਮੀਨ ਤੋਂ ਨਜ਼ਾਇਜ ਕਬਜ਼ਾ ਹਟਾਉਣ ਲਈ 2014 ਵਿਚ ਹੁਕਮ ਜਾਰੀ ਕੀਤੇ ਗਏ ਸਨ ਪਰ ਕੁਝ ਕਾਨੂੰਨੀ ਅੜਚਨਾਂ ਕਾਰਨ ਵਿਭਾਗ ਦੇ ਅਧਿਕਾਰੀ ਅਤੇ ਪੰਚਾਇਤ ਇਹ ਕਬਜ਼ਾ ਛੁਡਵਾ ਨਹੀਂ ਸਕੇ ਸਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਦਿਆਂ ਪਹਿਲੇ ਮਹੀਨੇ ਹੀ ਇਹ ਵੱਡੀ ਕਰਾਵਾਈ ਕਰਦਿਆਂ ਅੱਜ ਐੱਸ. ਏ. ਐੱਸ. ਨਗਰ ਜ਼ਿਲ੍ਹੇ ਦੀ ਇਹ ਬੇਸ਼ਕੀਮਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾ ਲਿਆ ਗਿਆ ਹੈ। ਇਸ ਦੇ ਨਾਲ ਹੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅੱਜ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ ਅਤੇ 31 ਮਈ ਤੱਕ 5000 ਹਜ਼ਾਰ ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ। ਉਨ੍ਹਾਂ ਜਸਟਿਸ ਕੁਲਦੀਪ ਸਿੰਘ ਵੱਲੋਂ ਨਜਾਇਜ਼ ਕਬਜਿਆਂ ਵਾਲੀ ਰਿਪੋਰਟ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਜਲਦ ਹੀ ਇਸ ਰਿਪੋਰਟ ਨੂੰ ਘੋਖ ਕੇ ਬਣਦੀ ਕਾਰਵਾਈ ਨੇਪਰੇ ਚਾੜ੍ਹੀ ਜਾਵੇਗੀ।

ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਾਉਣ ਲਈ ਵਚਨਬੱਧ ਹੈ ਅਤੇ ਬਿਨਾਂ ਕਿਸੇ ਭੇਦਭਾਵ ਦੇ ਇਹ ਕਬਜ਼ੇ ਹਟਾਏ ਜਾਣਗੇ ਅਤੇ ਪੰਚਾਇਤਾਂ ਦੀਆਂ ਜ਼ਮੀਨਾਂ ਪੰਚਾਇਤਾਂ ਨੂੰ ਸੌਂਪੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਵੇਂ ਕੋਈ ਰਸੂਖਦਾਰ ਹੋਵੇ ਜਾਂ ਸਧਾਰਨ ਵਿਆਕਤੀ ਕਿਸੇ ਕੋਲ ਵੀ ਨਜਾਇਜ਼ ਕਬਜ਼ੇ ਨਹੀਂ ਰਹਿਣ ਦਿੱਤੇ ਜਾਣਗੇ। ਇਸ ਮੌਕੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਡਾਇਰੈਕਟਰ ਜੁਗਿੰਦਰ ਕੁਮਾਰ, ਨਾਇਬ ਤਹਿਸੀਲਦਾਰ ਮਾਜਰੀ ਦੀਪਕ ਭਾਰਦਵਾਜ, ਡੀ. ਡੀ. ਪੀ. ਓ. ਐੱਸ. ਏ. ਐੱਸ. ਨਗਰ ਬਲਜਿੰਦਰ ਸਿੰਘ ਗਰੇਵਾਲ, ਬੀ. ਡੀ. ਓ. ਮਾਜਰੀ ਬਲਾਕ ਜਸਪ੍ਰੀਤ ਕੌਰ ਅਤੇ ਸਰਪੰਚ ਪਿੰਡ ਅਭੀਪੁਰ ਜਸਪਾਲ ਕੌਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਮੁਫ਼ਤ ਬਿਜਲੀ: ਸੌਖਾ ਨਹੀਂ ਹੋਵੇਗਾ ਦੂਜਾ ਮੀਟਰ ਲਗਵਾਉਣਾ, ਪਾਵਰਕਾਮ ਇੰਝ ਰੱਖੇਗਾ ਪੂਰੀ ਸਥਿਤੀ 'ਤੇ ਨਜ਼ਰ

ਇਥੇ ਦੱਸਣਯੋਗ ਹੈ ਕਿ ਉਕਤ ਜ਼ਮੀਨ ਨੇੜੇ ਹੀ ਕੈਪਟਨ ਅਮਰਿੰਦਰ ਸਿੰਘ ਦਾ ਸਿਸਵਾਂ ਫਾਰਮ ਹਾਊਸ ਅਤੇ ਸੁਖਬੀਰ ਸਿੰਘ ਬਾਦਲ ਦਾ ਸੁਖ ਵਿਲਾ ਮਹਿਜ਼ ਕੁਝ ਹੀ ਦੂਰੀ ’ਤੇ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਕੇ ਹੋਏ ਧਾਲੀਵਾਲ ਨੇ ਕਿਹਾ ਕਿ ਜਿਹੜੇ ਵੀ ਵਿਅਕਤੀ ਨੇ ਜ਼ਮੀਨ ਮੱਲੀ ਹੋਵੇਗੀ, ਉਸ ਤੋਂ ਉਹ ਜ਼ਮੀਨ ਛੁਡਵਾਈ ਜਾਵੇਗੀ। ਭਾਵੇਂ ਉਹ ਜ਼ਮੀਨ ਕਿਸੇ ਸਿਆਸੀ ਪਾਰਟੀ ਦੇ ਆਗੂ ਹੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਂਚ ਉਪਰੰਤ ਸਖ਼ਤ ਐਕਸ਼ਨ ਲਿਆ ਜਾਵੇਗਾ।  

ਇਹ ਵੀ ਪੜ੍ਹੋ: ਜਲੰਧਰ: ਗੋਪਾਲ ਨਗਰ ਗੋਲੀਕਾਂਡ ਦੇ ਮਾਮਲੇ 'ਚ ਪੁਲਸ ਦੀ ਸਾਹਮਣੇ ਆਈ ਵੱਡੀ ਲਾਪਰਵਾਹੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News