ਰਵਿਦਾਸ ਮੰਦਰ ਤੋੜੇ ਜਾਣ ਦੀ ਕੁਲਦੀਪ ਧਾਲੀਵਾਲ ਨੇ ਸਖਤ ਸ਼ਬਦਾਂ 'ਚ ਕੀਤੀ ਨਿਖੇਧੀ

Wednesday, Aug 14, 2019 - 05:03 PM (IST)

ਰਵਿਦਾਸ ਮੰਦਰ ਤੋੜੇ ਜਾਣ ਦੀ ਕੁਲਦੀਪ ਧਾਲੀਵਾਲ ਨੇ ਸਖਤ ਸ਼ਬਦਾਂ 'ਚ ਕੀਤੀ ਨਿਖੇਧੀ

ਅੰਮ੍ਰਿਤਸਰ (ਕੁਲਦੀਪ ਸਿੰਘ ਧਾਲੀਵਾਲ)—ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਮਾਝਾ ਜੋਨ ਕੌਰ ਕਮੇਟੀ ਦੇ ਮੈਂਬਰ ਨੇ ਦਿੱਲੀ 'ਚ ਗੁਰੂ ਰਵਿਦਾਸ ਜੀ ਦੀ ਯਾਦ 'ਚ ਬਣਿਆ ਪੁਰਾਤਨ ਤੇ ਇਤਿਹਾਸਕ ਮੰਦਰ ਨੂੰ ਢਾਹੁਣ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਦਿੱਲੀ 'ਚ ਉਕਤ ਮੰਦਰ ਦੀ ਮੁੜ ਉਸਾਰੀ ਕੀਤੀ ਜਾਵੇ ਤਾਂ ਜੋ ਦੇਸ਼-ਵਿਦੇਸ਼ਾਂ 'ਚ ਵੱਸਦੇ ਦਲਿਤ ਭਾਈਚਾਰਾ ਅਤੇ ਸਿੱਖ ਭਾਈਚਾਰਾ ਦੇ ਜਜ਼ਬਾਤਾਂ ਨੂੰ ਲੱਗੇ ਵੱਡੇ ਧੱਕੇ ਨੂੰ ਸ਼ਾਂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ, ਦਿੱਲੀ ਅਤੇ ਹੋਰ ਕਈ ਸੂਬਿਆਂ 'ਚ ਇਸ ਵਿਵਾਦ ਨਾਲ ਮਾਹੌਲ ਖਰਾਬ ਹੋਣ ਦਾ ਖਦਸ਼ਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਤੋੜੇ ਜਾਣ ਦੇ ਵਿਰੋਧ 'ਚ ਪੂਰਨ ਤੌਰ 'ਤੇ 'ਪੰਜਾਬ ਬੰਦ' ਦੀ ਕਾਲ ਦਿੱਤੀ ਗਈ ਸੀ। ਭਾਰੀ ਬਾਰਸ਼ ਦੇ ਬਾਵਜੂਦ ਰਵਿਦਾਸ ਭਾਈਚਾਰੇ ਵਲੋਂ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦਾ ਸਭ ਤੋਂ ਵਧ ਅਸਰ ਜਲੰਧਰ, ਲੁਧਿਆਣਾ, ਕਪੂਰਥਲਾ, ਸਮਾਣਾ ਅਤੇ ਫਾਜ਼ਿਲਕਾ 'ਚ ਦੇਖਣ ਨੂੰ ਮਿਲਿਆ। ਪੰਜਾਬ ਬੰਦ ਦੇ ਸੱਦੇ 'ਤੇ ਚੱਲਦਿਆਂ ਕਈ ਥਾਵਾਂ 'ਤੇ ਮਾਹੌਲ ਵੀ ਗਰਮਾ ਗਿਆ ਅਤੇ ਹਿੰਸਕ ਝੜਪਾਂ ਵੀ ਹੋਈਆਂ।


author

Shyna

Content Editor

Related News