ਪੰਥ ਦੇ ਨਾਂ ’ਤੇ ਸਿਆਸਤ ਕਰਨ ਵਾਲਿਆਂ ਨੇ ਜੋ ਨਹੀਂ ਕੀਤਾ, ਉਹ CM ਮਾਨ ਨੇ ਕਰ ਦਿਖਾਇਆ : ਧਾਲੀਵਾਲ
Monday, Dec 22, 2025 - 11:13 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਆਪ' ਪੰਜਾਬ ਦੇ ਮੁੱਖ ਬੁਲਾਰੇ ਅਤੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿੰਨ ਇਤਿਹਾਸਕ ਅਤੇ ਧਾਰਮਿਕ ਸ਼ਹਿਰਾਂ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ 'ਪਵਿੱਤਰ ਸ਼ਹਿਰਾਂ' ਦਾ ਦਰਜਾ ਦੇਣ ਦੇ ਫ਼ੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਥ ਦੇ ਨਾਂ ’ਤੇ ਸਿਆਸਤ ਕਰਨ ਵਾਲਿਆਂ ਨੇ ਜੋ ਨਹੀਂ ਕੀਤਾ, ਉਹ ਮੁੱਖ ਮੰਤਰੀ ਭਗਵੰਤ ਮਾਨ ਨੇ ਕਰ ਦਿਖਾਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! 25 ਤਾਰੀਖ਼ ਤੱਕ ਦੀ ਪੜ੍ਹੋ Weather ਅਪਡੇਟ, Yellow ਅਲਰਟ ਜਾਰੀ
ਉਨ੍ਹਾਂ ਨੇ ਵਿਰੋਧੀ ਧਿਰਾਂ, ਖ਼ਾਸ ਕਰਕੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ’ਚ ਕਈ ਮੁੱਖ ਮੰਤਰੀ ਆਏ, ਜੋ ਖ਼ੁਦ ਨੂੰ ਪੰਥਕ ਕਹਾਉਂਦੇ ਸਨ ਅਤੇ ਆਪਣੇ ਲਈ ਤਾਂ 'ਫ਼ਖ਼ਰ-ਏ-ਕੌਮ' ਵਰਗੇ ਐਵਾਰਡ ਲੱਭਦੇ ਰਹੇ ਪਰ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਇਨ੍ਹਾਂ ਸ਼ਹਿਰਾਂ ਨੂੰ ਕਦੇ ਵੀ ਅਧਿਕਾਰਤ ਤੌਰ ’ਤੇ ਪਵਿੱਤਰ ਸ਼ਹਿਰਾਂ ਦਾ ਦਰਜਾ ਨਹੀਂ ਦੇ ਸਕੇ। ਪਹਿਲੀ ਵਾਰ ਕਿਸੇ ਸਰਕਾਰ ਨੇ ਸੱਚੀ ਨੀਅਤ ਨਾਲ ਕੰਮ ਕਰਦਿਆਂ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਉਹ ਮਾਣ-ਸਤਿਕਾਰ ਦਿੱਤਾ ਹੈ, ਜਿਸ ਦੇ ਉਹ ਹੱਕਦਾਰ ਸਨ।
ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਨਗਰ ਕੀਰਤਨ ਦੇ ਹੋਏ ਵਿਰੋਧ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
