ਪੰਜਾਬ ’ਚ ਕਾਨੂੰਨ-ਵਿਵਸਥਾ ਬਾਰੇ ਵਿਰੋਧੀ ਧਿਰ ਦੇ ਝੂਠ ਦਾ ਕ੍ਰਾਈਮ ਰਿਕਾਰਡਜ਼ ਬਿਊਰੋ ਨੇ ਕੀਤਾ ਪਰਦਾਫ਼ਾਸ਼ : ਧਾਲੀਵਾਲ

Sunday, Jan 04, 2026 - 08:19 AM (IST)

ਪੰਜਾਬ ’ਚ ਕਾਨੂੰਨ-ਵਿਵਸਥਾ ਬਾਰੇ ਵਿਰੋਧੀ ਧਿਰ ਦੇ ਝੂਠ ਦਾ ਕ੍ਰਾਈਮ ਰਿਕਾਰਡਜ਼ ਬਿਊਰੋ ਨੇ ਕੀਤਾ ਪਰਦਾਫ਼ਾਸ਼ : ਧਾਲੀਵਾਲ

ਜਲੰਧਰ/ਚੰਡੀਗੜ੍ਹ (ਧਵਨ)-'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਕਾਂਗਰਸ, ਅਕਾਲੀ ਦਲ, ਭਾਜਪਾ ਸਮੇਤ ਹੋਰ ਵਿਰੋਧੀ ਪਾਰਟੀਆਂ ਵੱਲੋਂ ਫ਼ੈਲਾਏ ਜਾ ਰਹੇ ਭਰਮ ਅਤੇ ਅਫ਼ਵਾਹਾਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਇਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੇ ਸਰਬਪੱਖੀ ਵਿਕਾਸ, ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਮਜ਼ਬੂਤ ਕਾਨੂੰਨ-ਵਿਵਸਥਾ ਦੀ ਅਸਲ ਤਸਵੀਰ ਨੂੰ ਨਜ਼ਰਅੰਦਾਜ਼ ਕਰਕੇ ਸਿਆਸੀ ਲਾਹਾ ਲੈਣ ਲਈ ਉਸ ਨੂੰ ਧੁੰਦਲਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ’ਚ ਕਾਨੂੰਨ-ਵਿਵਸਥਾ ਮਜ਼ਬੂਤ ​​ਹੈ ਅਤੇ ਨੈਸ਼ਨਲ ਕ੍ਰਾਈਮ ਰਿਕਾਰਡਜ਼ ਬਿਊਰੋ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਇਹ ਭਾਜਪਾ ਸ਼ਾਸਿਤ ਹਰਿਆਣਾ ਨਾਲੋਂ ਵੀ ਬਿਹਤਰ ਹੈ। ਪੰਜਾਬ ਦਾ ਅਪਰਾਧ ਗ੍ਰਾਫ਼ ਦੇਸ਼ ਦੇ ਕਈ ਸੂਬਿਆਂ ਦੇ ਮੁਕਾਬਲੇ ਲਗਭਗ ਅੱਧੇ ਤੋਂ ਵੀ ਘੱਟ ਹੈ।

ਇਹ ਵੀ ਪੜ੍ਹੋ: ਪੰਜਾਬੀਓ ਕਰ ਲਿਓ ਤਿਆਰੀ! ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਦੇ ਹੱਥਾਂ ਵਿਚ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ, ਜਿਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕਪ੍ਰਿਯਤਾ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਕਿਤੇ ਜ਼ਿਆਦਾ ਮਜ਼ਬੂਤ ​​ਹੋਈ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਰੋਧੀ ਪਾਰਟੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸਾਵਧਾਨ ਰਹਿਣ।

ਇਹ ਵੀ ਪੜ੍ਹੋ: ਪੰਜਾਬ 'ਚ Red Alert ਜਾਰੀ! ਮੌਸਮ ਦੀ ਪੜ੍ਹੋ ਨਵੀਂ ਅਪਡੇਟ, ਵਿਭਾਗ ਨੇ 7 ਜਨਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News