ਤਰਨਤਾਰਨ ਜ਼ਿਮਨੀ ਚੋਣ 'ਚ 'ਆਪ' ਦੀ ਵੱਡੀ ਜਿੱਤ 'ਤੇ ਧਾਲੀਵਾਲ ਦਾ ਬਿਆਨ, ਵੜਿੰਗ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ
Friday, Nov 14, 2025 - 03:11 PM (IST)
ਜਲੰਧਰ (ਵੈੱਬ ਡੈਸਕ)- ਤਰਨਤਾਰਨ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਵੱਡੀ ਲੀਡ ਨਾਲ ਜਿੱਤ ਦਰਜ ਕਰਨ 'ਤੇ ਕੁਲਦੀਪ ਸਿੰਘ ਧਾਲੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਮਾਝੇ ਦੇ ਲੋਕਾਂ ਨੇ ਸਾਰੇ ਭੁਲੇਖੇ ਦੂਰ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਰਦਾਰ ਭਗਵੰਤ ਸਿੰਘ ਮਾਨ ਦੀਆਂ ਵਿਕਾਸ ਦੀਆਂ ਨੀਤੀਆਂ 'ਤੇ ਮੋਹਰ ਲਗਾਈ ਹੈ। ਤਿੰਨ ਸਾਲਾਂ ਵਿਚ ਆਮ ਆਦਮੀ ਪਾਰਟੀ ਨੇ ਜੋ ਕੰਮ ਕੀਤੇ ਹਨ, ਉਨ੍ਹਾਂ 'ਤੇ ਜਨਤਾ ਨੇ ਮੋਹਰ ਲਗਾਈ ਹੈ। ਉਨ੍ਹਾਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜਿਆਂ ਨੇ ਕੀਤਾ ਹੈਰਾਨ, ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ
ਉਥੇ ਹੀ ਕਰਾਰੀ ਹਾਰ ਦਾ ਸਾਹਮਣਾ ਕਰਨ ਵਾਲੀ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੂੰ ਕੁਲਦੀਪ ਸਿੰਘ ਧਾਲੀਵਾਲ ਨੇ ਖ਼ਰੀਆਂ-ਖ਼ਰੀਆਂ ਸੁਣਾਈਆਂ। ਧਾਲੀਵਾਲ ਨੇ ਕਿਹਾ ਕਿ ਰਾਜਾ ਵੜਿੰਗ ਦਾ ਜੋ ਹੰਕਾਰ ਸੀ, ਉਨ੍ਹਾਂ ਦੀ ਧੌਣ ਵਿਚ ਜਿਹੜਾ ਕਿੱਲਾ ਸੀ, ਉਹ ਮਾਝੇ ਵਾਲਿਆਂ ਨੇ ਅੱਜ ਕੱਢ ਦਿੱਤਾ ਹੈ। ਉਨ੍ਹਾਂ ਬੂਟਾ ਸਿੰਘ ਦੇ ਵਿਰੁੱਧ ਜੋ ਬਿਆਨ ਦਿੱਤਾ ਸੀ, ਉਸ ਦਾ ਜਨਤਾ ਨੇ ਕਾਂਗਰਸ ਨੂੰ ਬਹੁਤ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਗੱਲ ਤੋਂ ਬੇਹੱਦ ਖ਼ੁਸ਼ ਹਾਂ ਕਿ ਮਾਝੇ ਦੇ ਲੋਕਾਂ ਨੇ ਕਾਂਗਰਸ ਨੂੰ ਨਕਾਰਿਆ ਹੈ ।
ਕਾਂਗਰਸ ਦੀ ਪਾਰਟੀ ਚੌਥੇ ਨੰਬਰ 'ਤੇ ਹੈ ਅਤੇ ਭਾਜਪਾ ਪੰਜਵੇਂ ਨੰਬਰ 'ਤੇ ਰਹੀ ਹੈ। ਉਨ੍ਹਾਂ ਕਿਹਾ ਕਿ ਮਾਝੇ ਦੇ ਲੋਕ ਹੁਣ ਉਹ ਨਹੀਂ ਰਹੇ ਹਨ, ਜਿਹੜੇ ਤੁਹਾਨੂੰ ਬਰਦਾਸ਼ਤ ਕਰ ਲੈਣਗੇ। ਉਨ੍ਹਾਂ ਕਿਹਾ ਕਿ ਭਾਜਪਾ ਜਿਹੜੀ ਕਿ ਭਵਿੱਖ ਦੀਆਂ ਪਲਾਨਿੰਗ ਕਰ ਰਹੀ ਸੀ, ਉਨ੍ਹਾਂ ਨੂੰ ਵੀ ਹੁਣ ਸਮਝ ਲੱਗ ਗਈ ਹੈ ਕਿ ਪੰਜਾਬੀ ਭਾਜਪਾ ਵਾਲਿਆਂ ਨੂੰ ਹੁਣ ਅਗਲੀਆਂ ਚੋਣਾਂ ਵਿਚ ਨੇੜੇ-ਤੇੜੇ ਵੀ ਨਹੀਂ ਲੱਗਣ ਦੇਣਗੇ। ਕਾਂਗਰਸੀਆਂ ਨੂੰ ਵੀ ਹੁਣ ਇਹ ਸਮਝ ਜਾਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕ ਹੁਣ ਉਹ ਨਹੀਂ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ ਦੇ ਜਿਊਲਰੀ ਸ਼ਾਪ ਡਕੈਤੀ ਮਾਮਲੇ 'ਚ ਖੁੱਲ੍ਹੇ ਹੋਰ ਵੱਡੇ ਰਾਜ਼! ਮੋਬਾਇਲ ਦੁਕਾਨ ਮਾਲਕ ਦਾ ਨਾਂ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
