ਪੰਚਾਇਤੀ ਜ਼ਮੀਨਾਂ ਨੂੰ ਗੈਰ-ਕਾਨੂੰਨੀ ਕਬਜ਼ਿਆਂ ਤੋਂ ਛੁਡਵਾਉਣ ਨੂੰ ਲੈ ਕੇ ਮੰਤਰੀ ਧਾਲੀਵਾਲ ਨੇ ਆਖੀ ਇਹ ਗੱਲ

Sunday, Aug 21, 2022 - 11:48 AM (IST)

ਜਲੰਧਰ (ਧਵਨ)–ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ’ਚ ਪੰਚਾਇਤੀ ਜ਼ਮੀਨਾਂ ਤੋਂ ਗੈਰ-ਕਾਨੂੰਨੀ ਕਬਜ਼ੇ ਛੁਡਵਾਉਣ ਦੀ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਉਹ ਪਿੰਡ ਕੁਰਾਲੀਆਂ, ਖਾਨੇਵਾਲ, ਮੁਕਾਮ ਤੇ ਬਾਠ ’ਚ ਧੰਨਵਾਦੀ ਦੌਰਿਆਂ ਦੌਰਾਨ ਲੋਕਾਂ ਦਾ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣਾਂ ’ਚ ਜਿਤਾਉਣ ਲਈ ਧੰਨਵਾਦ ਕਰ ਰਹੇ ਸਨ।

ਧਾਲੀਵਾਲ ਨੇ ਕਿਹਾ ਕਿ ਪੰਜਾਬ ’ਚ ਪਹਿਲਾਂ ਬਣੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਗੈਰ-ਕਾਨੂੰਨੀ ਕਬਜ਼ੇ ਹਟਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਪਰ ਮੌਜੂਦਾ ਭਗਵੰਤ ਮਾਨ ਸਰਕਾਰ ਨੇ ਪ੍ਰਭਾਵਸ਼ਾਲੀ ਤੇ ਵੀ. ਆਈ. ਪੀ. ਲੋਕਾਂ ਦੇ ਕਬਜ਼ਿਆਂ ’ਚ ਆਈਆਂ ਸਰਕਾਰੀ ਜ਼ਮੀਨਾਂ ਛੁਡਵਾਉਣ ਲਈ ਸਖਤ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ਫਰੈਸ਼ ਬਾਈਟ ਵਾਲੇ ਪਿੱਜ਼ਾ ਕਪਲ ਦਾ ਪੈ ਗਿਆ ਰੌਲਾ, ਲੋਕਾਂ ਨੇ ਘੇਰੀ ਦੁਕਾਨ

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪੰਜਾਬ ’ਚ ਨਸ਼ਿਆਂ ਨੂੰ ਖ਼ਤਮ ਕਰਨਾ ਮਾਨ ਸਰਕਾਰ ਦੇ ਏਜੰਡੇ ’ਚ ਸਭ ਤੋਂ ਉੱਪਰ ਹੈ। ‘ਆਪ’ ਨੇ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ, ਉਹ ਇਕ-ਇਕ ਕਰ ਕੇ ਸਾਰੇ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਿਆਸੀ ਈਰਖਾ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਅਤੇ ਦਿੱਲੀ ਦੇ ਸੀਨੀਅਰ ਮੰਤਰੀ ਮਨੀਸ਼ ਸਿਸੋਦੀਆ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਹਾਈ ਕੋਰਟ ’ਚ ਪੈਰਵੀ ਲਈ 115 ਕਾਨੂੰਨੀ ਮਾਹਿਰਾਂ ਦੀ ਟੀਮ ਕੀਤੀ ਨਿਯੁਕਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News