ਵਿਦਿਆਰਥੀਆਂ ਦੇ ਮੁੱਦੇ 'ਤੇ ਮੰਤਰੀ ਧਾਲੀਵਾਲ ਦਾ ਟਵੀਟ, ਕੈਨੇਡਾ ਸਰਕਾਰ ਦਾ ਕੀਤਾ ਧੰਨਵਾਦ
Sunday, Jun 11, 2023 - 02:50 PM (IST)

ਚੰਡੀਗੜ੍ਹ : ਪਿਛਲੇ ਕਈ ਦਿਨਾਂ ਤੋਂ ਕੈਨੇਡਾ 'ਚੋਂ ਜਬਰੀ ਵਤਨ ਵਾਪਸੀ ਦੀ ਮਾਰ ਝੱਲ ਰਹੇ ਪੰਜਾਬੀ ਨੌਜਵਾਨਾਂ 'ਚੋਂ ਵਿਦਿਆਰਥੀ ਲਵਪ੍ਰੀਤ ਸਿੰਘ ਦੀ ਵਤਨ ਵਾਪਸੀ 'ਤੇ ਕੈਨੇਡਾ ਸਰਕਾਰ ਨੇ ਰੋਕ ਲਾ ਦਿੱਤੀ ਹੈ। ਇਸ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਮੈਂ ਕੈਨੇਡਾ ਸਰਕਾਰ ਦਾ ਬਹੁਤ ਧੰਨਵਾਦ ਕਰਦਾ ਹਾਂ, ਤੁਸੀਂ ਮੇਰੀ ਬੇਨਤੀ ਨੂੰ ਸਵੀਕਾਰ ਕੀਤਾ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ 7 ਕਰੋੜ ਦੀ ਲੁੱਟ ਦੀ Exclusive ਵੀਡੀਓ ਆਈ ਸਾਹਮਣੇ, ਦੇਖੋ ਕਿਵੇਂ ਫ਼ਰਾਰ ਹੋਏ ਲੁਟੇਰੇ
ਉਨ੍ਹਾਂ ਕਿਹਾ ਕਿ ਕੈਨੇਡਾ 'ਚ ਵੀਜ਼ਾ ਧੋਖਾਧੜੀ ਦਾ ਸ਼ਿਕਾਰ ਹੋਏ ਪੰਜਾਬ ਦੇ ਵਿਦਿਆਰਥੀਆਂ ਨੂੰ ਵਾਪਸ ਨਾ ਭੇਜਣ ਦਾ ਕੈਨੇਡਾ ਸਰਕਾਰ ਦਾ ਫ਼ੈਸਲਾ ਉਨ੍ਹਾਂ ਦੇ ਪੈਸੇ ਅਤੇ ਭਵਿੱਖ ਨੂੰ ਬਚਾਵੇਗਾ।
ਦੱਸਣਯੋਗ ਹੈ ਕਿ ਮੰਤਰੀ ਧਾਲੀਵਾਲ ਨੇ ਭਾਰਤ ਦੇ ਹਾਈ ਕਮਿਸ਼ਨਰ ਅਤੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਪੱਤਰ ਲਿਖ ਕੇ ਕੈਨੇਡਾ ਤੋਂ ਜਬਰੀ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਨੂੰ ਹੱਲ ਕਰਨ ਦੀ ਬੇਨਤੀ ਕੀਤੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ