ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ

Thursday, Oct 01, 2026 - 06:01 PM (IST)

ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਂ ਖੁੱਲ੍ਹਾ ਪੱਤਰ ਜਾਰੀ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਕਈ ਸਵਾਲ ਚੁੱਕੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀਆਂ ਜਾ ਰਹੀਆਂ ਕੁਝ ਕਾਰਵਾਈਆਂ ਇਕਪਾਸੜ ਹਨ ਅਤੇ ਸਬੰਧਤ ਧਿਰ ਤੋਂ ਸਪੱਸ਼ਟੀਕਰਨ ਲਏ ਬਿਨਾਂ ਹੀ ਇਕ ਧਿਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਰਾਵਾਂ ਵਿਚ ਵਾਪਰੀ ਘਟਨਾ ਸਬੰਧੀ ਜੇਕਰ ਸ਼੍ਰੋਮਣੀ ਕਮੇਟੀ ਮੈਂਬਰ ਮੁੱਖ ਮੰਤਰੀ ਨੂੰ ਮਿਲੇ ਹਨ ਤਾਂ ਇਹ ਉਨ੍ਹਾਂ ਦੀ ਚਿੰਤਾ ਦੇ ਮੱਦੇਨਜ਼ਰ ਕੀਤੀ ਗਈ ਮੁਲਾਕਾਤ ਸੀ।

ਇਹ ਵੀ ਪੜ੍ਹੋ : ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ ਨੋਟੀਫ਼ਿਕੇਸ਼ਨ ਜਾਰੀ ਕਰਨ ਨੂੰ ਕਿਹਾ

ਇਥੇ ਹੀ ਬਸ ਨਹੀਂ ਗਿਆਨੀ ਹਰਪ੍ਰੀਤ ਸਿੰਘ ਨੇ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਾਂ ਤਾਂ ਇਨ੍ਹਾਂ ਨੂੰ ਇਤਿਹਾਸਕ ਤੱਥਾਂ ਦੀ ਰੌਸ਼ਨੀ ਵਿਚ ਗਲਤ ਸਾਬਤ ਕੀਤਾ ਜਾਵੇ ਜਾਂ ਮੁੱਖ ਮੰਤਰੀ ਖ਼ਿਲਾਫ਼ ਜਾਰੀ ਹੁਕਮ ਨੂੰ ਸਹੀ ਸਾਬਤ ਕੀਤਾ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਕ ਧਿਰ ਨੂੰ ਖੁਸ਼ ਕਰਨ ਵਾਲੇ ਫੈਸਲੇ ਸਿੱਖ ਸੰਗਤ ਪ੍ਰਵਾਨ ਨਹੀਂ ਕਰੇਗੀ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News