ਜਥੇਦਾਰ ਗੜਗੱਜ ਵੱਲੋਂ ਨਿਊਜ਼ੀਲੈਂਡ ਦੀਆਂ ਗੁਰਦੁਆਰਾ ਕਮੇਟੀਆਂ ਨਾਲ ਕੀਤਾ ਗਿਆ ਵਿਚਾਰ-ਵਟਾਂਦਰਾ

Wednesday, Apr 22, 2026 - 03:55 PM (IST)

ਜਥੇਦਾਰ ਗੜਗੱਜ ਵੱਲੋਂ ਨਿਊਜ਼ੀਲੈਂਡ ਦੀਆਂ ਗੁਰਦੁਆਰਾ ਕਮੇਟੀਆਂ ਨਾਲ ਕੀਤਾ ਗਿਆ ਵਿਚਾਰ-ਵਟਾਂਦਰਾ

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ, ਪਾਪਾਟੋਏਟੋਏ, ਔਕਲੈਂਡ ਵਿੱਚ ਗੁਰਦੁਆਰਾ ਪ੍ਰਬੰਧ, ਮਰਯਾਦਾ, ਏਕਤਾ, ਸਮੱਸਿਆਵਾਂ ਅਤੇ ਹੋਰ ਜ਼ਰੂਰੀ ਵਿਸ਼ਿਆਂ ਉੱਤੇ ਦੀਰਘ ਵਿਚਾਰ ਚਰਚਾ ਕੀਤੀ। 

ਜਥੇਦਾਰ ਗੜਗੱਜ ਦੇ ਨਿਰਦੇਸ਼ਾਂ ਤਹਿਤ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਉੱਦਮ ਸਦਕਾ ਹੋਈ ਇਸ ਇਕੱਤਰਤਾ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੇ ਸਿੰਘ ਸਾਹਿਬ ਪਾਸੋਂ ਸਵਾਲ ਜਵਾਬ, ਸੁਝਾਵਾਂ ਅਤੇ ਭਵਿੱਖੀ ਮੰਗੰ ਤਰਜੀਹਾਂ ਨਿਰਧਾਰਤ ਕਰਨ ਦੇ ਰੂਪ ਵਿੱਚ ਵਿਚਾਰ ਚਰਚਾ ਕੀਤੀ।  ਜਥੇਦਾਰ ਗੜਗੱਜ ਨੇ ਆਪਣੇ ਵਿਚਾਰ ਰੱਖਣ ਵਾਲੇ ਜਾਂ ਸਵਾਲ ਕਰਨ ਵਾਲੇ ਹਰ ਗੁਰੂ ਘਰ ਦੇ ਨੁਮਾਇੰਦੇ ਦੀ ਗੱਲ ਗੌਰ ਨਾਲ ਸੁਣੀ ਅਤੇ ਉਨ੍ਹਾਂ ਨੂੰ ਗੁਰਮਤਿ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਰਹਿਤ ਮਰਯਾਦਾ ਦੀ ਰੋਸ਼ਨੀ ਵਿੱਚ ਤਸੱਲੀਬਖ਼ਸ਼ ਜਵਾਬ ਦਿੱਤੇ। ਪ੍ਰਬੰਧਕਾਂ ਵੱਲੋਂ ਨੌਜਵਾਨਾਂ ਨੂੰ ਕਿੱਤਾਮੁਖੀ ਪੜ੍ਹਾਈ ਨਾਲ ਜੋੜਣ, ਕੌਮ ਵਿੱਚ ਏਕਤਾ, ਸਿੱਖ ਸਾਹਿਤ ਅਤੇ ਧਰਮ ਪ੍ਰਚਾਰ ਸਬੰਧੀ ਚੰਗੇ ਵਿਚਾਰ ਰੱਖੇ ਗਏ ਜਿਨ੍ਹਾਂ ਨੂੰ ਮੌਕੇ ਉੱਤੇ ਹੀ ਅਗਲੀ ਲੋੜੀਂਦੀ ਕਾਰਵਾਈ ਲਈ ਨੋਟ ਕੀਤਾ ਗਿਆ। 

ਇਹ ਵੀ ਪੜ੍ਹੋ: ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਗੱਲ ਦੀ ਤਸੱਲੀ ਪ੍ਰਗਟਾਈ ਕਿ ਨਿਊਜ਼ੀਲੈਂਡ ਦੇ ਤਕਰੀਬਨ ਸਾਰੇ ਗੁਰੂ ਘਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਜ਼ਾਬਤੇ ਨਾਲ ਇਕਮੁੱਠ ਹਨ। ਉਨ੍ਹਾਂ ਪ੍ਰੇਰਣਾ ਕੀਤੀ ਕਿ ਅਗਾਂਹ ਵੀ ਨਿਊਜ਼ੀਲੈਂਡ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਸਿੱਖੀ ਪ੍ਰਚਾਰ ਪ੍ਰਸਾਰ, ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜ ਕੇ ਰੱਖਣ, ਮਨੁੱਖਤਾ ਦੀ ਭਲਾਈ ਤੇ ਲੋੜਵੰਦ ਸਿੱਖ ਪਰਿਵਾਰਾਂ ਦੀ ਮਦਦ ਲਈ ਚੜ੍ਹਦੀ ਕਲਾ ਨਾਲ ਕਾਰਜ ਜਾਰੀ ਰੱਖਣ। 

ਇਸ ਮੌਕੇ ਪ੍ਰਧਾਨ ਦਲਜੀਤ ਸਿੰਘ ਅਤੇ ਚੇਅਰਮੈਨ  ਪ੍ਰਿਥੀਪਾਲ ਸਿੰਘ ਬਸਰਾ, ਨਿਊਜ਼ੀਲੈਂਡ ਸੁਪਰੀਮ ਸਿੱਖ ਸੁਸਾਇਟੀ ਹੈਮਿਲਟਨ ਤੋਂ ਯੁਗਰਾਜ ਸਿੰਘ ਮਹਿਲ, ਮਨਜਿੰਦਰ ਸਿੰਘ ਸਹੋਤਾ, ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ ਪਾਪਾਕੁਰਾ ਤੋਂ ਹਰਭਜਨ ਸਿੰਘ ਭੂੰਡਪਾਲ, ਗੁਰਦੁਆਰਾ ਸਾਹਿਬ ਬੋਂਬੋ ਤੋਂ  ਨਿਰਮਲ ਸਿੰਘ ਭੱਟੀ, ਨਿਊਜ਼ੀਲੈਂਡ ਸਿੱਖ ਵੁਮੈਨ ਐਸੋਸੀਏਸ਼ਨ ਤੋਂ ਬੀਬੀ ਜੀਤ ਕੌਰ, ਜਸਕਰਨ ਸਿੰਘ ਮੀਡੀਆ ਸਲਾਹਕਾਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News