ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼
Saturday, Feb 21, 2026 - 05:08 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਹੋਲਾ-ਮਹੱਲਾ ਖਾਲਸਾ ਪੰਥ ਦਾ ਕੌਮੀ ਤਿਉਹਾਰ ਹੈ, ਜੋ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ। ਇਹ ਤਿਉਹਾਰ ਗੁਰਮਤਿ ਮਰਿਆਦਾ ਅਤੇ ਪੂਰਨ ਜ਼ਾਬਤੇ ਅਨੁਸਾਰ ਮਨਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ 26 ਫਰਵਰੀ ਨੂੰ ਰਾਤ 12 ਵਜੇ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਪੰਜ ਨਗਾਰਿਆਂ ‘ਤੇ ਚੋਟ ਲਗਾ ਕੇ ਹੋਲਾ-ਮਹੱਲਾ ਦੀ ਆਰੰਭਤਾ ਕੀਤੀ ਜਾਵੇਗੀ। 27 ਫਰਵਰੀ ਨੂੰ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 1 ਮਾਰਚ ਨੂੰ ਪਾਏ ਜਾਣਗੇ। ਇਸੇ ਤਰ੍ਹਾਂ 2 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 4 ਮਾਰਚ ਨੂੰ ਸੰਪੂਰਨ ਭੋਗ ਪਾਏ ਜਾਣਗੇ।
ਇਹ ਵੀ ਪੜ੍ਹੋ: ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ ਦੋਸ਼, ਕੇਂਦਰ ਨੂੰ ਲਿਖੀ ਚਿੱਠੀ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪਸ਼ਟ ਕੀਤਾ ਕਿ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੰਗ ਵੇਚਣ ਅਤੇ ਇਕ ਦੂਜੇ ਉੱਤੇ ਰੰਗ ਸੁੱਟਣ 'ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਸਾਡਾ ਹੋਲਾ-ਮਹੱਲਾ ਗੁਰਬਾਣੀ ਅਤੇ ਨਾਮ ਦੇ ਰੰਗ ਵਿੱਚ ਰੰਗੇ ਜਾਣ ਦਾ ਤਿਉਹਾਰ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੀ ਰੰਗਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਿਹੰਗ ਸਿੰਘ ਫੌਜਾਂ ਆਪਣੀ ਪਰੰਪਰਾਗਤ ਮਰਿਆਦਾ ਅਨੁਸਾਰ ਸੀਮਿਤ ਗੁਲਾਲ ਦੀ ਵਰਤੋਂ ਕਰਦੀਆਂ ਹਨ, ਪਰ ਆਮ ਸੰਗਤ ਉਪਰ ਰੰਗ ਸੁੱਟਣ ਜਾਂ ਵੇਚਣ ਦੀ ਮਨਾਹੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ
ਉਨ੍ਹਾਂ ਨੌਜਵਾਨਾਂ ਨੂੰ ਖ਼ਾਸ ਅਪੀਲ ਕਰਦਿਆਂ ਕਿਹਾ ਕਿ ਆਪਣੇ ਟਰੈਕਟਰਾਂ ਅਤੇ ਵਾਹਨਾਂ ਨੂੰ ਖ਼ਾਲਸਾਈ ਨਿਸ਼ਾਨ ਸਾਹਿਬ ਨਾਲ ਸਜਾ ਕੇ ਪੂਰਨ ਜ਼ਾਬਤੇ ਅਤੇ ਅਨੁਸ਼ਾਸਨ ਵਿੱਚ ਰਹਿੰਦੇ ਹੋਏ ਚੜ੍ਹਦੀ ਕਲਾ ਨਾਲ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ। ਉਨ੍ਹਾਂ ਕਿਹਾ ਕਿ ਖਾਲਸਾ ਅਕਾਲ ਪੁਰਖ ਕੀ ਫੌਜ ਹੈ ਅਤੇ ਫੌਜ ਦਾ ਪਹਿਲਾ ਗੁਣ ਜ਼ਾਬਤਾ ਹੈ, ਇਸ ਲਈ ਹਰ ਸੰਗਤ ਗੁਰੂ ਦੇ ਹੁਕਮ ਅਨੁਸਾਰ ਤਿਉਹਾਰ ਮਨਾਏ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਧਾਰਮਿਕ ਦੀਵਾਨਾਂ 'ਚ ਸ਼ਾਮਲ ਹੋ ਕੇ ਗੁਰਬਾਣੀ ਕੀਰਤਨ, ਢਾਡੀ ਵਾਰਾਂ, ਕਵੀਸ਼ਰੀ ਅਤੇ ਗੁਰੂ ਇਤਿਹਾਸ ਦਾ ਆਨੰਦ ਮਾਨਣ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕਰਨ। ਗੁਰੂ ਕੀਆਂ ਸੰਗਤਾਂ ਵੱਲੋਂ ਲਗਾਏ ਜਾਣ ਵਾਲੇ ਲੰਗਰਾਂ ਵਿੱਚ ਸੇਵਾ ਅਤੇ ਸਿਮਰਨ ਨਾਲ ਸ਼ਾਮਲ ਹੋਣਾ ਹੀ ਸੱਚੀ ਹੋਲੀ ਹੈ।
ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 25 ਫਰਵਰੀ ਨੂੰ ਹੋਵੇਗਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
