ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਸੱਚਖੰਡ ਸ੍ਰੀ ਅਕਾਲ ਤਖ਼ਤ ਸਾਹਿਬ ਹੋਏ ਨਤਮਸਤਕ
Wednesday, Jun 04, 2025 - 06:27 PM (IST)

ਅੰਮ੍ਰਿਤਸਰ (ਬਿਊਰੋ)- ਜੂਨ 1984 ਦੇ ਵਿੱਚ ਵਾਪਰੇ ਘੱਲੂਘਾਰੇ ਦਿਵਸ ਨੂੰ ਲੈ ਕੇ ਇਸ ਵਾਰ ਸ੍ਰੀ ਅਕਾਲ ਤਖਤ ਸਾਹਿਬ ਤੇ 41ਵਾਂ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਲੇਕਿਨ ਇਸ ਦੇ ਚਲਦੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਵੱਲੋਂ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਅਕਾਲ ਤਖਤ ਸਾਹਿਬ 'ਤੇ ਮੱਥਾ ਟੇਕਣ ਪਹੁੰਚੇ।
ਇਹ ਵੀ ਪੜ੍ਹੋ: ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ ਮੀਂਹ
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਚੜ੍ਹਦੀ ਕਲਾ ਵਿਚ ਹੈ ਅਤੇ ਆਪਣੇ ਸ਼ਹੀਦਾਂ ਨੂੰ ਯਾਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਦੇ ਆਗੂ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਹੋਰ ਸਿੱਖ ਜਥੇਬੰਦੀਆਂ ਆਪਸ ਵਿੱਚ ਮਿਲ ਕੇ ਸ਼ਾਂਤਮਈ ਤਰੀਕੇ ਨਾਲ ਘੱਲੂਘਾਰਾ ਦਿਵਸ ਮਨਾਉਣਗੀਆਂ। ਉਨ੍ਹਾਂ ਕਿਹਾ ਕਿ ਸ਼ਾਇਦ ਅਜਿਹਾ ਪਹਿਲੇ ਕਦੇ ਨਹੀਂ ਹੋਇਆ ਹੋਵੇਗਾ ਅਤੇ ਇਸ ਵਾਰ ਅਸੀਂ ਸ਼ਾਂਤੀ ਪੂਰਵਕ ਇਹ ਦਿਨ ਮਨਾਵਾਂਗੇ।
ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲੇ ਸ਼ਹੀਦ ਹੋਏ ਸਨ ਅਤੇ ਉਨਾਂ ਦੀ ਸ਼ਹਾਦਤ ਨੂੰ ਵੇਖਦੇ ਹੋਏ ਕਿਸੇ ਵੀ ਤਰੀਕੇ ਦਾ ਅਸੀਂ ਵਿਵਾਦ ਨਹੀਂ ਹੋਣ ਦਵਾਂਗੇ। ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਐੱਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੁਣਾਂ ਨੇ ਵੀ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ ਸੀ ਅਤੇ ਸਭ ਕੁਝ ਠੀਕ ਹੋ ਜਾਵੇਗਾ ਅਤੇ ਇਹ ਦਿਹਾੜਾ ਸਾਨੂੰ ਸਾਰਿਆਂ ਨੂੰ ਮਿਲ ਕੇ ਮਨਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e