ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦਾ ਤਖ਼ਤ ਸ੍ਰੀ ਪਟਨਾ ਸਾਹਿਬ ''ਚ ਸਨਮਾਨ

Friday, Aug 29, 2025 - 05:31 PM (IST)

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦਾ ਤਖ਼ਤ ਸ੍ਰੀ ਪਟਨਾ ਸਾਹਿਬ ''ਚ ਸਨਮਾਨ

ਅੰਮ੍ਰਿਤਸਰ (ਸਰਬਜੀਤ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਸ੍ਰੀ ਕੇਸ਼ਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦਾ ਤਖ਼ਤ ਸ੍ਰੀ ਪਟਨਾ ਸਾਹਿਬ 'ਚ ਸਨਮਾਨ ਕੀਤਾ ਗਿਆ। ਇਸ ਦੌਰਾਨ ਤਖ਼ਤ ਪਟਨਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਅਤੇ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਬਜ਼ੁਰਗਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ

ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸੀਨੀਅਰ ਉਪ ਪ੍ਰਧਾਨ ਲਖਵਿੰਦਰ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਮੀਡੀਆ ਪ੍ਰਭਾਰੀ ਸੁਦੀਪ ਸਿੰਘ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗਜ ਨੂੰ ਕਿਰਪਾਨ ਅਤੇ ਯਾਦਗਾਰੀ ਚਿਨ੍ਹ ਭੇਟ ਕਰਕੇ ਸਨਮਾਨਤ ਕੀਤਾ ਗਿਆ। ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਜਥੇਦਾਰ ਦੇ ਪਦ 'ਤੇ ਰਹਿੰਦਿਆਂ ਜੋ ਕੌਮ ਨੂੰ ਇਕਜੁੱਟ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ, ਉਹ ਦੀ ਲੋੜ ਸੀ ਅਤੇ ਇਸ ਦੀ ਜਿਤਨੀ ਵੀ ਸਿਫਤ ਕੀਤੀ ਜਾਵੇ ਘੱਟ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਰੱਦ! ਸ਼ਨੀ-ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਇਹ ਅਦਾਰੇ

ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਪੰਜਾਬ ਦੇ ਪਿੰਡਾਂ ਵਿਚ ਜਾ ਕੇ ਜਿਸ ਤਰ੍ਹਾਂ ਸਿੱਖੀ ਤੋਂ ਦੂਰ ਹੋ ਰਹੇ ਨੌਜਵਾਨ ਪੀੜ੍ਹੀ ਨੂੰ ਵਾਪਸ ਸਿੱਖੀ ਨਾਲ ਜੋੜਨ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ, ਉਸ ਦਾ ਨੌਜਵਾਨੀ ਉੱਤੇ ਚੰਗਾ ਪ੍ਰਭਾਵ ਪੈ ਰਿਹਾ ਹੈ ਅਤੇ ਕਈ ਨੌਜਵਾਨ ਦੁਬਾਰਾ ਸਿੱਖੀ ਵਲ ਮੁੜ ਰਹੇ ਹਨ। ਉਨ੍ਹਾਂ ਦੱਸਿਆ ਕਿ ਜਥੇਦਾਰ ਕੁਲਦੀਪ ਸਿੰਘ ਗੜਗਜ ਆਪਣੇ ਪਰਿਵਾਰ ਸਮੇਤ ਤਖ਼ਤ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਹਨ। ਗੁਰੂ ਮਾਹਾਰਾਜ ਅੱਗੇ ਅਰਦਾਸ ਹੈ ਕਿ ਉਨ੍ਹਾਂ ਨੂੰ ਹੋਰ ਹਿੰਮਤ ਬਖ਼ਸ਼ਣ ਤਾਂ ਜੋ ਉਹ ਇਸੇ ਤਰ੍ਹਾਂ ਕੌਮ ਦੀ ਸੇਵਾ ਕਰਦੇ ਰਹਣ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News