ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੰਦੇਸ਼ ਨਹੀਂ ਦੇਣਗੇ ਜਥੇਦਾਰ! ਕਿਹਾ- 'ਮਾਹੌਲ ਨਹੀਂ ਕਰ ਸਕਦੇ ਖ਼ਰਾਬ'

Friday, Jun 06, 2025 - 09:33 AM (IST)

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੰਦੇਸ਼ ਨਹੀਂ ਦੇਣਗੇ ਜਥੇਦਾਰ! ਕਿਹਾ- 'ਮਾਹੌਲ ਨਹੀਂ ਕਰ ਸਕਦੇ ਖ਼ਰਾਬ'

ਅੰਮ੍ਰਿਤਸਰ (ਵੈੱਬ ਡੈਸਕ): ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਇਸ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਫਸੀਲ ਤੋਂ ਸੰਦੇਸ਼ ਨਹੀਂ ਦਿੱਤਾ ਗਿਆ। ਇਸ ਬਾਰੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੇ ਅਰਦਾਸ ਦੇ ਵਿਚ ਹੀ ਸੰਗਤ ਨੂੰ ਸੰਦੇਸ਼ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨੇ ਸਾਨੂੰ ਵਿਵੇਕ-ਬੁੱਧ ਦਿੱਤੀ ਹੈ ਤੇ ਸਮੇਂ ਦੀ ਨਜ਼ਾਕਤ ਨੂੰ ਵੇਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - 10 ਰੁਪਏ ਨਾਲ ਜਿੱਤ ਲਏ 11 ਲੱਖ ਰੁਪਏ! ਰਾਤੋ-ਰਾਤ ਬਦਲ ਗਈ ਪੰਜਾਬ ਦੇ ਵਿਅਕਤੀ ਦੀ ਕਿਸਮਤ

ਉਨ੍ਹਾਂ ਕਿਹਾ ਕਿ ਅਸੀਂ ਬਾਹਰ ਵਾਲੀ ਕਿਸੇ ਤਾਕਤ ਨਾਲ ਲੜ ਸਕਦੇ ਹਾਂ, ਪਰ ਤਖ਼ਤ 'ਤੇ ਮਾਹੌਲ ਨੂੰ ਖ਼ਰਾਬ ਨਹੀਂ ਕੀਤਾ ਜਾ ਸਕਦਾ। ਸ਼ਾਂਤਮਈ ਢੰਗ ਨਾਲ ਸਮਾਗਮ ਸੰਪੰਨ ਹੋਏ ਹਨ। ਇਸ ਨਾਲ ਦੁਨੀਆ ਨੂੰ ਸਿੱਖਾਂ ਦੀ ਇਕਜੁੱਟਤਾ ਦਾ ਸੰਦੇਸ਼ ਗਿਆ ਹੈ। ਉਨ੍ਹਾਂ ਜਥੇਬੰਦੀਆਂ ਨੇ ਵੀ ਸਹਿਯੋਗ ਕੀਤਾ ਹੈ ਤੇ ਉਹ ਮੇਰੇ ਕੋਲ ਬੈਠੇ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਸਮਾਂ ਆਵੇਗਾ ਕਿ ਇਹੀ ਜਥੇਬੰਦੀਆਂ ਮੈਨੂੰ ਸਿਰੋਪਾਓ ਤੇ ਦਸਤਾਰਾਂ ਦੇਣਗੀਆਂ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਸਾਰੀਆਂ ਜਥੇਬੰਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰਛਾਇਆ ਹੇਠ ਇਕੱਠੀਆਂ ਹੋਣਗੀਆਂ।

ਇਹ ਖ਼ਬਰ ਵੀ ਪੜ੍ਹੋ - 11 ਜੂਨ ਨੂੰ ਜਲੰਧਰ ਦੇ ਲੋਕਾਂ ਨੂੰ ਮਿਲੇਗੀ ਵੱਡੀ ਸੌਗਾਤ! CM ਮਾਨ ਕਰਨਗੇ ਉਦਘਾਟਨ

ਉਨ੍ਹਾਂ ਕਿਹਾ ਕਿ ਕੌਮ ਦੇ ਵੱਡੇ ਹਿਤਾਂ ਨੂੰ ਵੇਖਦਿਆਂ ਅਰਦਾਸ ਵਿਚ ਹੀ ਸੰਗਤ ਨੂੰ ਸੰਦੇਸ਼ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ 41 ਸਾਲ ਬੀਤ ਜਾਣ ਦੇ ਬਾਅਦ ਵੀ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਰਦਾਸ ਵਿਚ ਸਿੱਖਾਂ ਦੇ ਮੁੱਖ ਮਸਲਿਆਂ ਦੀ ਗੱਲ ਕੀਤੀ ਗਈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News