ਸੂਬਾ ਸਰਕਾਰ ਹਮੇਸ਼ਾ ਪ੍ਰਵਾਸੀ ਪੰਜਾਬੀਆਂ ਨਾਲ ਖੜ੍ਹੀ ਹੈ : ਧਾਲੀਵਾਲ
Wednesday, Jul 31, 2024 - 10:39 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ )-ਪਿੰਡ ਚਿਮਨੇਵਾਲਾ, ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਨ. ਆਰ. ਆਈ. ਪਰਿਵਾਰ ਸੁਖਵਿੰਦਰ ਕੌਰ ਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ ਦੇ ਰੋਹਤਕ ਵਿਖੇ ਵਾਪਰੀ ਹਮਲੇ ਦੀ ਘਟਨਾ ਸਬੰਧੀ ਬੀ. ਐੱਨ. ਐੱਸ.-2023 ਐਕਟ ਤਹਿਤ ਜ਼ੀਰੋ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ। ਜਾਣਕਾਰੀ ਦਿੰਦਿਆਂ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐੱਨ. ਆਰ. ਆਈ. ਪਰਿਵਾਰਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਘਟਨਾ ਸਬੰਧੀ ਜ਼ੀਰੋ ਐੱਫ਼. ਆਈ. ਆਰ. ਦਰਜ ਕਰਨ ਲਈ ਪੁਲਸ ਸਟੇਸ਼ਨ ਨਾਲ ਰਾਬਤਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾ ਪ੍ਰਵਾਸੀ ਪੰਜਾਬੀਆਂ ਨਾਲ ਖੜ੍ਹੀ ਹੈ। ਉਨ੍ਹਾਂ ਨੇ ਇਸ ਮਾਮਲੇ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀ. ਜੀ. ਪੀ. ਨੂੰ ਜ਼ੀਰੋ ਐੱਫ਼. ਆਰ. ਆਈ. ਦਰਜ ਕਰਨ ਲਈ ਚਿੱਠੀ ਲਿਖੀ ਸੀ ਅਤੇ ਇਸ ਘਟਨਾ ’ਚ ਸ਼ਾਮਲ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ- ਬਿਨਾਂ ਬੁਲਾਏ ਵਿਆਹ ਸਮਾਗਮ 'ਚ ਪਹੁੰਚੇ ਪੁਲਸ ਮੁਲਾਜ਼ਮਾਂ ਦੀ ਹਰਕਤ ਨੇ ਉਡਾਏ ਹੋਸ਼, ਵੀਡੀਓ ਹੋਈ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।