ਪੁਲਸ ਦੀ ਨਿਗਰਾਨੀ 'ਚ ਹੁਣ ਕੁੱਲੜ੍ਹ ਪੀਜ਼ਾ ਕਪਲ ਕਰੇਗਾ ਇਹ ਕੰਮ!

Saturday, Oct 19, 2024 - 05:58 PM (IST)

ਪੁਲਸ ਦੀ ਨਿਗਰਾਨੀ 'ਚ ਹੁਣ ਕੁੱਲੜ੍ਹ ਪੀਜ਼ਾ ਕਪਲ ਕਰੇਗਾ ਇਹ ਕੰਮ!

ਜਲੰਧਰ (ਬਿਊਰੋ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਲੰਧਰ ਦੇ ਰਹਿਣ ਵਾਲੇ ਕੁੱਲੜ੍ਹ ਪੀਜ਼ਾ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਪੰਜਾਬ ਪੁਲਸ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰੇਗੀ। ਕੀ ਹੁਣ ਇਹ ਕਪਲ ਹਰ ਰੀਲ ਪੁਲਸ ਦੀ ਨਿਗਰਾਨੀ 'ਚ ਰਹਿ ਕੇ ਬਣਾਏਗਾ? 

ਦੱਸ ਦਈਏ ਕਿ ਬੀਤੇ ਕੁਝ ਦਿਨ ਪਹਿਲਾਂ ਹੀ ਸਹਿਜ ਅਰੋੜਾ ਨੇ ਪਤਨੀ ਗੁਰਪ੍ਰੀਤ ਨਾਲ ਮਿਲ ਕੇ ਹਾਈ ਕੋਰਟ 'ਚ ਸਾਂਝੀ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਚ ਸੁਰੱਖਿਆ ਦੀ ਮੰਗ ਕੀਤੀ ਗਈ ਸੀ ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਨਿਹੰਗ ਸਿੰਘਾਂ ਵਲੋਂ ਕੁੱਲ੍ਹੜ ਜੋੜੇ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਸ ਦੌਰਾਨ ਦੀਆਂ ਕਈ ਵੀਡੀਓਜ਼ ਵੀ ਸਾਹਮਣੇ ਆਈਆਂ ਸਨ, ਜਿਸ ਤੋਂ ਬਾਅਦ ਅੱਜ ਹਾਈਕੋਰਟ ਨੇ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ।

ਹਾਈਕੋਰਟ ਨੇ ਦਿੱਤੀ ਸੁਰੱਖਿਆ
ਨਿਹੰਗ ਸਿੰਘਾਂ ਦੇ ਵਿਰੋਧ ਤੋਂ ਬਾਅਦ ਹੁਣ ਜੋੜੇ ਨੇ ਐਤਵਾਰ ਨੂੰ ਆਪਣਾ ਇੱਕ ਵੀਡੀਓ ਜਾਰੀ ਕੀਤਾ ਸੀ, ਜਿਸ 'ਚ ਜੋੜੇ ਨੇ ਕਿਹਾ ਸੀ ਕਿ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਜਾਣਗੇ ਅਤੇ ਉੱਥੇ ਆਪਣੀ ਅਰਜ਼ੀ ਲਾਉਣਗੇ। ਸਹਿਜ ਨੇ ਕਿਹਾ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਪੁੱਛਣਗੇ ਕਿ ਉਹ ਦਸਤਾਰ ਸਜਾ ਸਕਦੇ ਹਨ ਜਾਂ ਨਹੀਂ ਪਰ ਜੇਕਰ ਮੈਂ ਗਲਤ ਹਾਂ ਤਾਂ ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ। ਵੀਡੀਓ 'ਚ ਸਹਿਜ ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਵੀ ਮੌਜੂਦ ਸੀ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਸੀ।

ਇਹ ਖ਼ਬਰ ਵੀ ਪੜ੍ਹੋ - ...ਤਾਂ ਇਹ ਸੀ ਪ੍ਰਸਿੱਧ ਗਾਇਕ ਦੀ ਮੌਤ ਦੀ ਅਸਲ ਵਜ੍ਹਾ, Autopsy ਰਿਪੋਰਟ 'ਚ ਹੋਇਆ ਖੁਲਾਸਾ

ਨਿਹੰਗ ਸਿੰਘਾਂ ਵਲੋਂ ਦਿੱਤੀ ਗਈ ਚਿਤਾਵਨੀ
ਬਾਬਾ ਬੁੱਢਾ ਗਰੁੱਪ ਦੇ ਨਿਹੰਗਾਂ ਨੇ ਕੁੱਲ੍ਹੜ ਪੀਜ਼ਾ ਦੀ ਦੁਕਾਨ ‘ਤੇ ਹੰਗਾਮਾ ਕਰ ਦਿੱਤਾ ਸੀ। ਨਿਹੰਗਾਂ ਦਾ ਦੋਸ਼ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ। ਅਜਿਹੇ ‘ਚ ਨਿਹੰਗ ਸਿੰਘਾਂ ਦੀ ਮੰਗ ਹੈ ਕਿ ਉਨ੍ਹਾਂ ‘ਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ‘ਚ ਥਾਣੇ ‘ਚ ਮਾਮਲਾ ਦਰਜ ਕੀਤਾ ਜਾਵੇ।

ਇਹ ਖ਼ਬਰ ਵੀ ਪੜ੍ਹੋ - ਗਾਇਕ ਕਾਕਾ ਦਾ ਨੀਰੂ ਬਾਜਵਾ 'ਤੇ ਬਿਆਨ, ਹਰ ਪਾਸੇ ਹੋ ਗਿਆ ਵਾਇਰਲ

ਕੀ ਸੀ ਵਿਵਾਦ?
ਦਰਅਸਲ, ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਜੇਕਰ ਸਹਿਜ ਅਰੋੜਾ ਵੀਡੀਓ ਬਣਾਉਣਾ ਚਾਹੁੰਦੇ ਹਨ ਤਾਂ ਉਹ ਬਿਨਾਂ ਦਸਤਾਰ ਦੇ ਬਣਾਉਣ ਕਿਉਂਕਿ ਉਨ੍ਹਾਂ ਦੀ ਇਹ ਕਾਰਵਾਈ ਸਿੱਖ ਕੌਮ ਦਾ ਅਪਮਾਨ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੋੜੇ ਨੂੰ ਸਿੱਖ ਕੌਮ ਦੀ ਕੋਈ ਬਦਨਾਮੀ ਨਜ਼ਰ ਨਹੀਂ ਆਉਂਦੀ। ਜੇਕਰ ਪੁਲਸ ਨੂੰ ਪਤਾ ਲੱਗ ਗਿਆ ਸੀ ਕਿ ਉਸ ਵੱਲੋਂ ਅਸ਼ਲੀਲ ਵੀਡੀਓ ਵਾਇਰਲ ਕੀਤੀ ਗਈ ਹੈ ਤਾਂ ਉਸ ਖਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ? ਨਾਲ ਹੀ ਨਿਹੰਗ ਸਿੰਘਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਕੁੱਲ੍ਹੜ ਪੀਜ਼ਾ ਜੋੜੇ ਨੇ ਹੁਣ ਆਪਣੇ ਬੱਚੇ ਨੂੰ ਵੀਡੀਓ 'ਚ ਲਿਆ ਕੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਨਿੰਦਣਯੋਗ ਹੈ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਨੂੰ ਦਿੱਲੀ ਵਾਲੇ ਸ਼ੋਅ ਨੂੰ ਲੈ ਕੇ ਮਿਲੀ ਚਿਤਾਵਨੀ, ਜਾਣੋ ਪੂਰਾ ਮਾਮਲਾ

ਭੈਣ ਨੇ ਪ੍ਰਦਰਸ਼ਨਕਾਰੀਆਂ ਨਾਲ ਕੀਤੀ ਬਦਸਲੂਕੀ
ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਕੁੱਲ੍ਹੜ ਪੀਜ਼ਾ ਬਣਾਉਣ ਵਾਲੇ ਦੀ ਭੈਣ ਨਾਲ ਗੱਲ ਕੀਤੀ ਤਾਂ ਉਸ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ, ਜਿਸ ਤੋਂ ਬਾਅਦ ਨਿਹੰਗਾਂ ਨੇ ਦੁਕਾਨ ਦੇ ਬਾਹਰ ਹੰਗਾਮਾ ਕਰ ਦਿੱਤਾ। ਨਿਹੰਗ ਸਿੰਘਾਂ ਨੇ ਚੇਤਾਵਨੀ ਦਿੱਤੀ ਕਿ ਉਹ ਤਿੰਨ ਦਿਨਾਂ ਬਾਅਦ ਮੁੜ ਆਉਣਗੇ ਅਤੇ ਉਸ ਦਿਨ ਕੁਝ ਵੱਡਾ ਹੋਵੇਗਾ। ਜਿਸ ਤੋਂ ਬਾਅਦ ਕੁੱਲ੍ਹੜ ਪੀਜ਼ਾ ਕਪਲ ਨੇ ਵੀਡੀਓ ਸ਼ੇਅਰ ਕਰ  ਪ੍ਰਸ਼ਾਸਨ ਨੂੰ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਗੁਹਾਰ ਵੀ ਲਗਾਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

sunita

Content Editor

Related News