ਕੁੱਲ੍ਹੜ ਪਿੱਜ਼ਾ ਕੱਪਲ ਨੂੰ ਸਕਿਓਰਿਟੀ ਮਿਲਣ ਮਗਰੋਂ ਹੋ ਗਿਆ ਵੱਡਾ ਕਾਂਡ

Thursday, Nov 14, 2024 - 12:39 PM (IST)

ਕੁੱਲ੍ਹੜ ਪਿੱਜ਼ਾ ਕੱਪਲ ਨੂੰ ਸਕਿਓਰਿਟੀ ਮਿਲਣ ਮਗਰੋਂ ਹੋ ਗਿਆ ਵੱਡਾ ਕਾਂਡ

ਜਲੰਧਰ (ਬਿਊਰੋ) : ਜਲੰਧਰ ਦਾ ਕੁੱਲ੍ਹੜ ਪਿੱਜ਼ਾ ਕੱਪਲ ਆਏ ਦਿਨ ਸੁਰਖੀਆਂ 'ਚ ਰਹਿੰਦਾ ਹੈ। ਹਾਲ ਹੀ 'ਚ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਕਿਸੇ ਅਣਜਾਣ ਸ਼ਖਸ਼ ਦੀਆਂ ਤਸਵੀਰਾਂ ਪੋਸਟ ਕੀਤੀਆਂ ਗਈਆਂ, ਜਿਸ ਨੇ ਇੰਟਰਨੈੱਟ 'ਤੇ ਤਰਥੱਲੀ ਮਚਾ ਦਿੱਤੀ ਹੈ। ਜਦੋਂ ਹੀ ਇਨ੍ਹਾਂ ਤਸਵੀਰਾਂ ਨੂੰ ਯੂਜ਼ਰਸ ਨੇ ਦੇਖਿਆ ਤਾਂ ਜੋੜੇ ਦਾ ਅਕਾਊਂਟ ਹੈਕ ਹੋਣ ਦੀ ਚਰਚਾ ਹਰ ਪਾਸੇ ਹੋਣ ਲੱਗੀ। 

ਕੀ ਹੈਕ ਹੋਇਆ ਇੰਸਟਾਗ੍ਰਾਮ ਅਕਾਊਂਟ?
ਦੱਸ ਦੇਈਏ ਕਿ ਗੁਰਪ੍ਰੀਤ ਦੇ ਅਕਾਊਂਟ 'ਤੇ ਕਿਸੇ ਅਣਜਾਣ ਸ਼ਖਸ਼ ਦੀਆਂ ਇੱਕ ਨਹੀਂ ਬਲਕਿ ਕਈ ਤਸਵੀਰਾਂ ਪੋਸਟ ਕੀਤੀਆਂ ਗਈਆਂ ਹਨ। ਹਾਲਾਂਕਿ ਕੁਝ ਹੀ ਮਿੰਟਾਂ 'ਚ ਇਨ੍ਹਾਂ ਤਸਵੀਰਾਂ ਨੂੰ ਡਿਲੀਟ ਕਰ ਦਿੱਤਾ ਗਿਆ ਸੀ। ਹਾਲਾਂਕਿ ਉਨ੍ਹਾਂ ਦਾ ਅਕਾਊਂਟ ਹੈਕ ਹੋਇਆ ਹੈ, ਜਾਂ ਨਹੀਂ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। 

ਇਹ ਖ਼ਬਰ ਵੀ ਪੜ੍ਹੋ - ਸਲਮਾਨ ਨੂੰ ਧਮਕੀਆਂ ਦੇਣ ਵਾਲਾ ਗੀਤਕਾਰ ਤੇ ਯੂਟਿਊਬਰ, ਜਾਣੋ ਕਿਉਂ ਖੇਡੀ ਇਹ ਚਾਲ

ਕੁੱਲ੍ਹੜ ਪਿੱਜ਼ਾ ਕੱਪਲ ਨੂੰ ਮਿਲੀ ਸੁਰੱਖਿਆ
ਦੱਸ ਦੇਈਏ ਕਿ ਹਾਲ ਹੀ 'ਚ ਜਲੰਧਰ ਦੇ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਸੁਰੱਖਿਆ ਦਿੱਤੀ ਹੈ। ਉਨ੍ਹਾਂ ਦੀ ਸੁਰੱਖਿਆ 'ਚ 2 ਤੈਨਾਤ ਰਹਿਣਗੇ। ਇੱਕ ਪੀ. ਸੀ. ਆਰ. ਦੀ ਗੱਡੀ ਵੀ ਉਨ੍ਹਾਂ ਦੇ ਘਰ ਅਤੇ ਰੈਸਟੋਰੈਂਟ ਦੀ ਰਖਵਾਲੀ ਕਰੇਗੀ ਅਤੇ ਪੁਲਸ ਦੀ ਨਜ਼ਰ ਇਨ੍ਹਾਂ 'ਤੇ ਬਣੀ ਰਹੇਗੀ।

PunjabKesari

ਹਾਈਕੋਰਟ 'ਚ ਪਟੀਸ਼ਨ ਕੀਤੀ ਸੀ ਦਾਇਰ
ਜ਼ਿਕਰਯੋਗ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਕੁੱਲ੍ਹੜ ਪਿੱਜ਼ਾ ਕੱਪਲ ਨੇ ਨਿਹੰਗ ਮਾਨ ਸਿੰਘ ਦੇ ਵਿਰੋਧ ਮਗਰੋਂ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ। ਜਿਸ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਅਤੇ ਦੋਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਸਨ।

ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਅਦਾਕਾਰ ਦੀ ਸ਼ੱਕੀ ਹਾਲਾਤ 'ਚ ਮੌਤ

ਦੋ ਹਫ਼ਤਿਆਂ ਤੋਂ ਮਿਲ ਰਹੀਆਂ ਸਨ ਧਮਕੀਆਂ
ਜਲੰਧਰ ਦੇ ਏ .ਸੀ. ਪੀ. ਨੇ ਹਾਈਕੋਰਟ ਨੂੰ ਜਾਣਕਾਰੀ ਦਿੰਦੇ ਇਹ ਵੀ ਕਿਹਾ ਕਿ ਦੋਵਾਂ ਨੂੰ ਮਿਲੀ ਧਮਕੀ ਦਾ ਅਜੇ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਦੂਜੇ ਪਾਸੇ ਕੁੱਲ੍ਹੜ ਪਿੱਜ਼ਾ ਕੱਪਲ ਦੇ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਦੋ ਹਫ਼ਤਿਆਂ ਤੋਂ ਕੁਝ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ ਅਤੇ ਇਸ ਸਬੰਧੀ ਲਿਖਤੀ ਰੂਪ ਵਿੱਚ ਪੂਰੀ ਜਾਣਕਾਰੀ ਅਗਲੀ ਸੁਣਵਾਈ ਤੱਕ ਦੇ ਦੇਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

sunita

Content Editor

Related News