ਕੁੱਲ੍ਹੜ ਪਿੱਜ਼ਾ ਕੱਪਲ ਦਾ ਇੰਸਟਾਗ੍ਰਾਮ Hack ਕਰਨ ਵਾਲੇ ਸ਼ਖਸ਼ ਦਾ ਹੋਇਆ ਖੁਲਾਸਾ, ਸਾਹਮਣੇ ਆਈ ਸੱਚਾਈ

Sunday, Nov 17, 2024 - 03:31 PM (IST)

ਕੁੱਲ੍ਹੜ ਪਿੱਜ਼ਾ ਕੱਪਲ ਦਾ ਇੰਸਟਾਗ੍ਰਾਮ Hack ਕਰਨ ਵਾਲੇ ਸ਼ਖਸ਼ ਦਾ ਹੋਇਆ ਖੁਲਾਸਾ, ਸਾਹਮਣੇ ਆਈ ਸੱਚਾਈ

ਐਂਟਰਟੇਨਮੈਂਟ ਡੈਸਕ : ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਬੀਤੇ ਕੁਝ ਦਿਨ ਪਹਿਲਾ ਹੀ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਕਰ ਲਿਆ ਗਿਆ ਸੀ। ਇਸ ਦੀ ਜਾਣਕਾਰੀ ਹੁਣ ਸਾਹਮਣੇ ਆ ਗਈ ਹੈ। ਦਰਅਸਲ, ਗੁਰਪ੍ਰੀਤ ਵੱਲੋਂ ਆਪਣੇ ਸੋਸ਼ਲ ਅਕਾਊਂਟ 'ਤੇ ਵੀਡੀਓ ਸ਼ੇਅਰ ਕਰ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਵੀਡੀਓ ਸ਼ੇਅਰ ਕਰਦਿਆਂ ਕਿਹਾ ਕਿ ਹਾਲ ਹੀ 'ਚ ਕੁਝ ਲੋਕਾਂ ਨੂੰ ਪਤਾ ਹੋਵੇਗਾ ਕਿ 2 ਦਿਨ ਪਹਿਲਾਂ ਮੇਰੀ ਇੰਸਟਾਗ੍ਰਾਮ ਆਈਡੀ ਹੈਕ ਕਰ ਲਈ ਗਈ ਸੀ, ਜੋ ਕਿ ਤੁਰਕੀ 'ਚ ਕੀਤੀ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਆਈਡੀ ਨੂੰ ਰਿਕਵਰ ਕਰਵਾਉਣ ਵਾਲਿਆਂ ਦਾ ਵੀ ਧੰਨਵਾਦ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਭਾਰਤੀ ਮੁੱਕੇਬਾਜ਼ ਨੀਰਜ ਗੋਇਤ ਦੀ ਸ਼ਾਨਦਾਰ ਜਿੱਤ 'ਤੇ ਬਾਗੋ ਬਾਗ ਹੋਈ ਸਾਰਾ ਗੁਰਪਾਲ

ਦੱਸ ਦੇਈਏ ਕਿ ਹਾਲ ਹੀ 'ਚ ਕਿਸੇ ਅਣਜਾਣ ਸ਼ਖਸ਼ ਨੇ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਤਸਵੀਰਾਂ ਪੋਸਟ ਕੀਤੀਆਂ ਸਨ, ਜੋ ਕਿ ਤੁਰਕੀ ਦਾ ਰਹਿਣ ਵਾਲਾ ਹੈ। ਇਸ ਤੋਂ ਬਾਅਦ ਇੰਟਰਨੈੱਟ 'ਤੇ ਤਰਥੱਲੀ ਮੱਚ ਗਈ ਸੀ। ਜਦੋਂ ਹੀ ਇਨ੍ਹਾਂ ਤਸਵੀਰਾਂ ਨੂੰ ਯੂਜ਼ਰਸ ਨੇ ਦੇਖਿਆ ਤਾਂ ਜੋੜੇ ਦਾ ਅਕਾਊਂਟ ਹੈਕ ਹੋਣ ਦੀ ਚਰਚਾ ਹਰ ਪਾਸੇ ਹੋਣ ਲੱਗੀ। ਹਾਲਾਂਕਿ ਕੁਝ ਹੀ ਮਿੰਟਾਂ 'ਚ ਫਿਰ ਇਨ੍ਹਾਂ ਨੂੰ ਡਿਲੀਟ ਕਰ ਦਿੱਤਾ ਗਿਆ।  

ਇਹ ਖ਼ਬਰ ਵੀ ਪੜ੍ਹੋ - ਕਪਿਲ ਦੇ ਸ਼ੋਅ 'ਚ ਨਵਜੋਤ ਸਿੱਧੂ ਦੇ ਨਿਕਲੇ ਹੰਝੂ, ਕਿਹਾ- ਮੇਰੀ ਜਾਨ ਲੈ ਲਓ....

ਦੱਸਣਯੋਗ ਹੈ ਕਿ ਹਾਲ ਹੀ 'ਚ ਜਲੰਧਰ ਦੇ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਸੁਰੱਖਿਆ ਦਿੱਤੀ ਗਈ ਹੈ। ਉਨ੍ਹਾਂ ਦੀ ਸੁਰੱਖਿਆ 'ਚ 2 ਤੈਨਾਤ ਰਹਿਣਗੇ। ਇੱਕ ਪੀ. ਸੀ. ਆਰ. ਦੀ ਗੱਡੀ ਵੀ ਉਨ੍ਹਾਂ ਦੇ ਘਰ ਅਤੇ ਰੈਸਟੋਰੈਂਟ ਦੀ ਰਖਵਾਲੀ ਕਰੇਗੀ ਅਤੇ ਪੁਲਸ ਦੀ ਨਜ਼ਰ ਇਨ੍ਹਾਂ 'ਤੇ ਬਣੀ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News