ਕੁੱਲੜ੍ਹ ਪਿੱਜ਼ਾ ਕੱਪਲ ਵੱਲੋਂ ਸੁਰੱਖਿਆ ਦੀ ਮੰਗ ਕਰਨ ਮਗਰੋਂ ਨਿਹੰਗ ਸਿੰਘ ਨੇ ਮੁੜ ਲਾਈਵ ਹੋ ਕੇ ਦਿੱਤੀ ਚਿਤਾਵਨੀ

Thursday, Oct 17, 2024 - 11:55 AM (IST)

ਜਲੰਧਰ (ਵੈੱਬ ਡੈਸਕ)- ਨਿਹੰਗਾ ਸਿੰਘਾਂ ਨਾਲ ਵਿਵਾਦ ਛਿੜਨ ਮਗਰੋਂ ਮਸ਼ਹੂਰ ਕੁੱਲੜ੍ਹ ਪਿੱਜ਼ਾ ਕੱਪਲ ਇਕ ਵਾਰ ਫਿਰ ਸੁਰਖ਼ੀਆਂ ਵਿੱਚ ਆ ਗਿਆ ਹੈ। ਬੀਤੇ ਦਿਨੀਂ ਜੋੜੇ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਕੱਪਲ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਨੇ ਸੁਰੱਖਿਆ ਦੀ ਮੰਗ ਕੀਤੀ ਹੈ। ਸੁਰੱਖਿਆ ਦੀ ਮੰਗ ਕਰਨ ਤੋਂ ਬਾਅਦ ਨਿਹੰਗ ਮਾਨ ਸਿੰਘ ਇਕ ਵਾਰ ਫਿਰ ਤੋਂ ਲਾਈਵ ਹੋਇਆ ਹੈ। 

ਨਿਹੰਗ ਮਾਨ ਸਿੰਘ ਨੇ ਲਾਈਵ ਦੌਰਾਨ ਕਿਹਾ ਕਿ ਕੁੱਲ੍ਹੜ ਪਿੱਜ਼ਾ ਵਾਲਿਆਂ ਨੂੰ ਲੈ ਕੇ ਸਾਨੂੰ ਬਹੁਤ ਸਾਰੇ ਫੋਨ ਆ ਰਹੇ ਹਨ। ਆਪਣੇ ਆਪ ਨੂੰ ਬਚਾਉਣ ਲਈ ਕੁੱਲ੍ਹੜ ਪਿੱਜ਼ਾ ਕੱਪਲ ਹੀ ਸਾਨੂੰ ਫੋਨ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ 18 ਤਾਰੀਖ਼ ਤੱਕ ਕੁੱਲ੍ਹੜ ਪਿੱਜ਼ਾ ਕੱਪਲ ਸਾਡੇ ਸਾਹਮਣੇ ਨਹੀਂ ਆਉਂਦਾ ਅਤੇ ਜੇਕਰ ਬਾਅਦ ਵਿਚ ਐੱਸ. ਐੱਚ. ਓ. ਕਾਰਵਾਈ ਨਹੀਂ ਕਰਦਾ ਤਾਂ ਅੱਗੇ ਦੀ ਤਿਆਰੀ ਸਾਡੀ ਪੂਰੀ ਹੈ। ਉਨ੍ਹਾਂ ਧਮਕੀ ਦਿੰਦੇ ਹੋਏ ਕਿਹਾ ਕਿ ਜੇਕਰ ਬੈਠ ਕੇ ਕੁੱਲ੍ਹੜ ਪਿੱਜ਼ਾ ਕੱਪਲ ਗੱਲ ਖ਼ਤਮ ਕਰ ਲਵੇ ਤਾਂ ਇਸ ਦੇ ਲਈ ਚੰਗਾ ਹੈ। ਅਸੀਂ ਪ੍ਰਸ਼ਾਸਨ ਅਤੇ ਮੀਡੀਆ ਵਿਚਾਲੇ ਬੈਠ ਕੇ ਗੱਲਬਾਤ ਕਰਾਂਗੇ। ਮੇਰੇ ਵੱਲੋਂ ਪਹਿਲਾਂ ਹੀ ਸਾਰੇ ਸਮੱਰਥਕਾਂ ਨੂੰ ਹੁੱਲੜ੍ਹਬਾਜ਼ੀ ਨਾ ਕਰਨ ਦੀ ਅਪੀਲ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਧ ਰਹੀ ਇਹ ਭਿਆਨਕ ਬੀਮਾਰੀ, ਸਾਵਧਾਨ ਰਹਿਣ ਲੋਕ, ਮਰੀਜ਼ਾਂ ਦੇ ਵੱਧ ਰਹੇ ਅੰਕੜੇ

ਉਨ੍ਹਾਂ ਕਿਹਾ ਕਿ ਜੇਕਰ ਕੋਈ ਪੱਗ ਨੂੰ ਦਾਗ ਲਗਾਉਂਦਾ ਹੈ ਤਾਂ ਉਸ ਨੂੰ ਰੋਕਣਾ ਚਾਹੀਦਾ ਹੈ। ਮੈਂ ਕਿਸੇ ਦੀ ਪੱਗ ਲਹਾ ਕੇ ਖ਼ੁਸ਼ ਨਹੀਂ ਹਾਂ ਅਤੇ ਨਾ ਹੀ ਮੈਂ ਪੱਗਾਂ ਨੂੰ ਖੋਹਣ ਵਾਸਤੇ ਆਵਾਜ਼ ਬੁਲੰਦ ਕੀਤੀ ਹੈ। ਮੇਰਾ ਮਕਸਦ ਇਹੀ ਹੈ ਕਿ ਜੇਕਰ ਅਸੀਂ ਸੋਸ਼ਲ ਮੀਡੀਆ 'ਤੇ ਗੰਦ ਹੀ ਪਾਉਣਾ ਹੈ ਤਾਂ ਸਿਰ 'ਤੇ ਪੱਗ ਨਾ ਰੱਖੀ ਜਾਵੇ। ਜਿਹੜੇ ਲੋਕ ਵੀ ਸਿੱਖੀ ਦਾ ਤਮਾਸ਼ਾ ਬਣਾ ਰਹੇ ਹਨ, ਉਨ੍ਹਾਂ ਨੂੰ ਸਮਾਂ ਆਉਣ 'ਤੇ ਇਕੱਲੇ-ਇਕੱਲੇ ਨੂੰ ਮਿਲਾਂਗੇ। ਸਮਾਂ ਜ਼ਰੂਰ ਲੱਗੇਗਾ। ਇਸ ਦੇ ਨਾਲ ਹੀ ਉਨ੍ਹਾਂ ਇਸਾਈ ਧਰਮ ਵੱਲ ਜਾ ਰਹੇ ਸਿੱਖਾਂ ਬਾਰੇ ਕਿਹਾ ਕਿ  ਜਿਹੜੇ ਇਸਾਈ ਧਰਮ ਵਿਚ ਜਾ ਰਹੇ ਹਨ, ਉਨ੍ਹਾਂ ਨੂੰ ਪਿਆਰ ਸਹਿਤ ਬੇਨਤੀ ਹੈ ਕਿ ਸਟੇਜ਼ਾਂ 'ਤੇ ਚੜ੍ਹ ਕੇ ਇਹ ਬੋਲਣਾ ਕਿ ਇਹ ਬਾਬੇ ਨੇ ਮੈਨੂੰ ਗੱਡੀ, ਸਾਈਕਲ, ਸਕੂਟਰ ਦੇ ਦਿੱਤਾ ਤਾਂ ਅਜਿਹੇ ਬੋਲ ਬੋਲ ਕੇ ਸਿੱਖਾਂ ਦਾ ਅਕਸ ਖ਼ਰਾਬ ਨਾ ਕਰਨ ਅਤੇ ਸਿੱਖੀ 'ਤੇ ਕੋਈ ਕਲੰਕ ਨਾ ਲਗਾ ਕੇ ਜਾਓ।  ਦੱਸ ਦੇਈਏ ਕਿ ਬੀਤੇ ਦਿਨੀਂ ਬਾਬਾ ਬੁੱਢਾ ਗਰੁੱਪ ਦੇ ਨਿਹੰਗਾਂ ਨੇ ਕੁਲੱੜ੍ਹ ਪਿੱਜ਼ਾ ਦੀ ਦੁਕਾਨ 'ਤੇ ਹੰਗਾਮਾ ਕਰ ਦਿੱਤਾ ਸੀ। ਇਸ ਤੋਂ ਬਾਅਦ ਕੁੱਲੜ੍ਹ ਪਿੱਜ਼ਾ ਜੋੜਾ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੇ ਜਾਨ-ਮਾਲ ਦੀ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਇਹ ਵੀ ਪੜ੍ਹੋ- ਜਲੰਧਰ 'ਚ ਭਰੇ ਬਾਜ਼ਾਰ 'ਚ ਔਰਤਾਂ ਨੇ ਕਰ 'ਤਾ ਵੱਡਾ ਕਾਂਡ, ਹਰਕਤ ਜਾਣ ਹੋਵੋਗੇ ਹੈਰਾਨ


 

ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਹਾਲ ਹੀ 'ਚ ਜਲੰਧਰ 'ਚ ਕੁੱਲੜ੍ਹ ਪਿੱਜ਼ਾ ਕੱਪਲ ਦੇ ਰੈਸਟੋਰੈਂਟ ਦੇ ਬਾਹਰ ਨਿਹੰਗਾਂ ਨੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਸੀ। ਨਿਹੰਗਾਂ ਨੇ ਮੰਗ ਕੀਤੀ ਸੀ ਕਿ ਕੁੱਲੜ੍ਹ ਪਿੱਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ 'ਤੇ ਮਾੜਾ ਅਸਰ ਪੈ ਰਿਹਾ ਹੈ। ਜੇਕਰ ਕੁੱਲੜ੍ਹ ਪੀਜ਼ਾ ਜੋੜਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਸਾਰੀਆਂ ਵੀਡੀਓਜ਼ ਡਿਲੀਟ ਕਰ ਦਿੰਦਾ ਹੈ ਤਾਂ ਠੀਕ ਹੈ ਨਹੀਂ ਤਾਂ ਉਹ ਪੁਲਸ ਨੂੰ ਬੁਲਾ ਕੇ ਉਨ੍ਹਾਂ ਦੇ ਸਾਹਮਣੇ ਆਪਣੀਆਂ ਪੱਗਾਂ ਵਾਪਸ ਕਰ ਸਕਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਜੋੜੇ ਵੱਲੋ ਬਣਾਈ ਗਈ ਵੀਡੀਓ 'ਤੇ ਕੋਈ ਇਤਰਾਜ਼ ਨਹੀਂ ਹੋਵੇਗਾ। ਨਿਹੰਗਾਂ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਨੇ ਵੀਡੀਓ ਡਿਲੀਟ ਨਾ ਕੀਤੀ, ਤਾਂ ਉਹ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਗੇ। ਨਿਹੰਗਾਂ ਨੇ ਕਿਹਾ ਕਿ ਉਹ ਜੇਲ੍ਹ ਜਾਣ ਤੋਂ ਡਰਨ ਵਾਲੇ ਨਹੀਂ ਹਨ। ਉਹ ਇਸ ਮਾਮਲੇ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਰ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 4 ਦੇ ਇੰਚਾਰਜ ਨੇ ਮੌਕੇ ’ਤੇ ਪਹੁੰਚ ਕੇ ਕਿਸੇ ਤਰ੍ਹਾਂ ਮਾਮਲਾ ਸ਼ਾਂਤ ਕਰਵਾਇਆ। ਇਸ ਦੇ ਨਾਲ ਹੀ ਜਾਂਦੇ ਹੋਏ ਨਿਹੰਗਾਂ ਨੇ ਧਮਕੀ ਦਿੱਤੀ ਸੀ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਉਹ ਖ਼ੁਦ ਕਾਰਵਾਈ ਕਰਨਗੇ।

ਕੁਲੱੜ੍ਹ ਪੀਜ਼ਾ ਜੋੜੇ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਬੇਨਤੀ
ਨਿਹੰਗ ਸਿੰਘਾਂ ਵੱਲੋਂ ਕੀਤੇ ਗਏ ਵਿਰੋਧ ਅਤੇ ਮਿਲੀ ਧਮਕੀ ਤੋਂ ਬਾਅਦ ਹੁਣ ਕੁੱਲ੍ਹੜ ਪਿੱਜ਼ਾ ਕੱਪਲ ਨੇ ਇਕ ਬਿਆਨ ਜਾਰੀ ਕੀਤਾਸੀ। ਕੱਪਲ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਜਾਣਗੇ ਅਤੇ ਆਪਣੀ ਅਰਜ਼ੀ ਲਾਉਣਗੇ। ਸਹਿਜ ਅਰੋੜਾ ਨੇ ਲਾਈਵ ਹੋ ਕੇ ਕਿਹਾ ਕਿ ਮੈਂ ਸ੍ਰੀ ਦਰਬਾਰ ਸਾਹਿਬ ਪਹੁੰਚਣ ਤੋਂ ਬਾਅਦ ਮੈਂ ਪੁੱਛਾਂਗਾ ਕਿ ਕੀ ਮੈਂ ਦਸਤਾਰ (ਦਸਤਾਰ) ਸਜਾ ਸਕਦਾ ਹਾਂ ਜਾਂ ਨਹੀਂ ਪਰ ਜੇਕਰ ਮੈਂ ਗਲਤ ਹਾਂ ਤਾਂ ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ। ਵੀਡੀਓ 'ਚ ਸਹਿਜ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵੀ ਮੌਜੂਦ ਹਨ। ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਸਹਿਜ ਨੇ ਅੱਗੇ ਕਿਹਾ ਸੀ ਕਿ ਮੈਨੂੰ ਭਰੋਸਾ ਹੈ ਕਿ ਸਾਨੂੰ ਇਨਸਾਫ਼ ਮਿਲੇਗਾ, ਕਿਉਂਕਿ ਸਾਡੀ ਸੰਸਥਾ ਸਹੀ ਨੂੰ ਸਹੀ ਅਤੇ ਗਲਤ ਨੂੰ ਗਲਤ ਕਰਾਰ ਦਿੰਦੀ ਹੈ। ਮੈਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਉਹ ਮੇਰੀ ਅਤੇ ਮੇਰੇ ਪਰਿਵਾਰ ਦੀ ਸੁਰੱਖਿਆ ਦਾ ਧਿਆਨ ਰੱਖਣ ਅਤੇ ਮੇਰੇ ਰੈਸਟੋਰੈਂਟ ਦੀ ਸੁਰੱਖਿਆ ਦਾ ਵੀ ਧਿਆਨ ਰੱਖਣ।

ਇਹ ਵੀ ਪੜ੍ਹੋ- ਟਾਂਡਾ ਦੇ ਇਸ ਪਿੰਡ 'ਚ ਸਰਪੰਚੀ ਲਈ ਉਮੀਦਵਾਰਾਂ 'ਚ ਮੁਕਾਬਲਾ ਰਿਹਾ ਟਾਈ, ਇੰਝ ਹੋਇਆ ਫ਼ੈਸਲਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News