ਕੁੱਲ੍ਹੜ ਪਿੱਜ਼ਾ ਕੱਪਲ ਦੀ ਇਕ ਹੋਰ ਵੀਡੀਓ ਆਈ ਸਾਹਮਣੇ, UK ਜਾਂਦੇ ਹੀ...

Tuesday, Jan 21, 2025 - 02:30 PM (IST)

ਕੁੱਲ੍ਹੜ ਪਿੱਜ਼ਾ ਕੱਪਲ ਦੀ ਇਕ ਹੋਰ ਵੀਡੀਓ ਆਈ ਸਾਹਮਣੇ, UK ਜਾਂਦੇ ਹੀ...

ਐਂਟਰਟੇਨਮੈਂਟ ਡੈਸਕ : ਵਿਵਾਦਾਂ ਵਿਚ ਰਹਿਣ ਵਾਲਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਇੱਕ ਵਾਰ ਫਿਰ ਸੁਰਖੀਆਂ ਵਿਚ ਹੈ। ਜੀ ਹਾਂ, ਇਸ ਜੋੜੇ ਵੱਲੋਂ ਹੁਣੇ ਹੀ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜੋ ਵਾਇਰਲ ਹੋ ਰਿਹਾ ਹੈ। ਇਸ ਰਾਹੀਂ ਇਹ ਜੋੜਾ ਯੂਕੇ ਪਹੁੰਚ ਗਿਆ, ਜਿਸ ਦੀ ਪੁਸ਼ਟੀ ਉਨ੍ਹਾਂ ਨੇ ਕਰ ਦਿੱਤੀ ਹੈ।

ਦੱਸ ਦੇਈਏ ਕਿ ਇਸ ਜੋੜੇ ਨੇ ਆਪਣੇ ਬੱਚੇ ਨਾਲ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਿਦੇਸ਼ ਰਵਾਨਾ ਹੋਣ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਵਿਚ ਸਹਿਜ ਕਹਿ ਰਿਹਾ ਹੈ ਕਿ ਕਈ ਵਾਰ ਜ਼ਿੰਦਗੀ ਤੁਹਾਡੀ ਇਸ ਤਰ੍ਹਾਂ ਇਮਤਿਹਾਨ ਲੈਂਦੀ ਹੈ ਕਿ ਤੁਹਾਨੂੰ ਆਪਣੇ ਸੁਪਨਿਆਂ ਦਾ ਮਹਿਲ ਛੱਡਣਾ ਪੈਂਦਾ ਹੈ। ਅੱਜ ਉਹ ਸਾਰੇ ਲੋਕ ਜਿੱਤ ਗਏ ਜੋ ਹਮੇਸ਼ਾ ਸਾਨੂੰ ਨਕਾਰਾਤਮਕ ਸਮਝਦੇ ਸਨ। ਇਸ ਵੀਡੀਓ ਤੋਂ ਬਾਅਦ ਲੋਕਾਂ ਦੀਆਂ ਟਿੱਪਣੀਆਂ ਦਾ ਹੜ੍ਹ ਆ ਗਿਆ ਹੈ।


ਦੱਸਣਯੋਗ ਹੈ ਕਿ ਚਰਚਾ ਸੀ ਕਿ ਇਹ ਜੋੜਾ ਆਪਣੇ ਡੇਢ ਸਾਲ ਦੇ ਬੇਟੇ ਸਮੇਤ ਭਾਰਤ ਛੱਡ ਕੇ ਇੰਗਲੈਂਡ ਚਲਾ ਗਿਆ ਹੈ, ਜਿਸ ਦੀ ਹੁਣ ਪੁਸ਼ਟੀ ਹੋ ​​ਗਈ ਹੈ। ਫਿਲਹਾਲ ਉਸ ਨੇ ਜਲੰਧਰ ਸਥਿਤ ਆਪਣਾ ਰੈਸਟੋਰੈਂਟ ਬੰਦ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ ਇਸ ਜੋੜੇ ਦਾ ਨਿੱਜੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਦੁਆਰਾ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ। ਇਸ ਤੋਂ ਬਾਅਦ ਉਹ ਲਗਾਤਾਰ ਵਿਵਾਦਾਂ ਵਿਚ ਘਿਰਦੇ ਰਹੇ। ਸਿੱਖ ਸੰਗਠਨਾਂ ਵੱਲੋਂ ਵੀ ਇਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ। ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਉਠਾਏ ਗਏ ਸਨ, ਜਿਸ ਤੋਂ ਬਾਅਦ ਹਾਈ ਕੋਰਟ ਨੇ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਸੀ। ਇਸ ਦੌਰਾਨ, ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਤਲਾਕ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

sunita

Content Editor

Related News